ਕੈਨਬਰਾ ਤੋਂ ਬਾਅਦ ਹੁਣ ਵਿਕਟੋਰੀਆ 'ਚ ਰਚਿਆ ਗਿਆ ਇਤਿਹਾਸ
Published : Nov 8, 2019, 12:43 pm IST
Updated : Nov 8, 2019, 1:39 pm IST
SHARE ARTICLE
Guru Granth Sahib's 'parkash' inside Australian parliament
Guru Granth Sahib's 'parkash' inside Australian parliament

ਵਿਕਟੋਰੀਆ ਦੀ ਪਾਰਲੀਮੈਂਟ ਹੋਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼

ਮੈਲਬੌਰਨ (ਪਰਮਵੀਰ ਸਿੰਘ ਆਹਲੂਵਾਲੀਆ): ਆਸਟ੍ਰੇਲੀਆ ਵਿਚ ਕੈਨਬਰਾ ਦੀ ਸੰਘੀ ਪਾਰਲੀਮੈਂਟ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤੇ ਜਾਣ ਤੋਂ ਬਾਅਦ ਹੁਣ ਵਿਕਟੋਰੀਆ ਸੂਬੇ ਦੀ ਪਾਰਲੀਮੈਂਟ ਵਿਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ। ਇਸ ਮੌਕੇ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਬਹੁਤ ਹੀ ਅਦਬ ਤੇ ਸਤਿਕਾਰ ਨਾਲ ਵਾਹਿਗੁਰੂ ਦਾ ਜਾਪ ਕਰਦੇ ਹੋਏ ਵਿਕਟੋਰੀਆ ਦੀ ਪਾਰਲੀਮੈਂਟ ਵਿਚ ਲਿਆਂਦਾ ਗਿਆ।

 

ਇਸ ਮੌਕੇ ਵੱਡੀ ਗਿਣਤੀ ਵਿਚ ਸਿੱਖ ਸੰਗਤ ਅਤੇ ਹੋਰ ਲੋਕ ਮੌਜੂਦ ਸਨ। ਕੈਨਬਰਾ ਤੋਂ ਬਾਅਦ ਵਿਕਟੋਰੀਆ ਦੀ ਪਾਰਲੀਮੈਂਟ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲੀ ਵਾਰ ਪ੍ਰਕਾਸ਼ ਹੋਇਆ ਹੈ ਜੋ ਕਿ ਵਿਕਟੋਰੀਆ ਵਿਚ ਇਕ ਇਤਿਹਾਸ ਬਣ ਗਿਆ ਹੈ। ਕਿਉਂਕਿ ਇਸ ਤੋਂ ਪਹਿਲਾਂ ਕਦੇ ਅਜਿਹਾ ਨਹੀਂ ਹੋਇਆ। ਇਸ ਮੌਕੇ ਵਿਕਟੋਰੀਆ ਦੀ ਪਾਰਲੀਮੈਂਟ ਵਿਚ ਬੋਲੇ ਸੋ ਨਿਹਾਲ ਦੇ ਨਾਅਰੇ ਗੂੰਜਦੇ ਸੁਣਾਈ ਦਿੱਤੇ।

Guru Granth Sahib's 'parkash' inside Australian parliament Guru Granth Sahib's 'parkash' inside Australian parliament

ਇਸ ਮੌਕੇ ਸਿੱਖ ਵਿਦਵਾਨਾਂ ਦੇ ਨਾਲ-ਨਾਲ ਆਸਟ੍ਰੇਲੀਅਨ ਨੇਤਾਵਾਂ ਨੇ ਸਮੂਹ ਸਿੱਖਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਮੁਬਾਰਕਵਾਦ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚਾਨਣਾ ਪਾਇਆ। ਇਸ ਸਮਾਗਮ ਨੂੰ ਕਰਵਾਉਣ ਵਿਚ ਦਲ ਬਾਬਾ ਬਿਧੀ ਚੰਦ ਖਾਲਸਾ ਛਾਉਣੀ ਪਲੰਮਟਨ, ਆਸਟਰੇਲੀਅਨ ਸਿੱਖ ਕੌਂਸਲ ਅਤੇ ਆਸਟਰੇਲੀਅਨ ਮਲਟੀਕਲਚਰਲ ਆਰਗੇਨਾਈਜੇਸ਼ਨ ਦਾ ਵਿਸ਼ੇਸ਼ ਯੋਗਦਾਨ ਰਿਹਾ।

Parkash of Sri Guru Granth Sahib in Victoria Parliament Guru Granth Sahib's 'parkash' inside Australian parliament 

ਇਸ ਦੌਰਾਨ ਵਿਕਟੋਰੀਆ ਦੀ ਪਾਰਲੀਮੈਂਟ ਵਿਚ ਪੁੱਜੀਆਂ ਸੰਗਤਾਂ ਨੇ ਰਸਭਿੰਨਾ ਕੀਰਤਨ ਵੀ ਸਰਵਣ ਕੀਤਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਤੂਬਰ ਮਹੀਨੇ ਆਸਟ੍ਰੇਲੀਆ ਵਿਚ ਕੈਨਬਰਾ ਦੀ ਸੰਘੀ ਪਾਰਲੀਮੈਂਟ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲੀ ਵਾਰ ਪ੍ਰਕਾਸ਼ ਹੋਇਆ ਸੀ ਜੋ ਅਪਣੇ ਆਪ ਵਿਚ ਇਤਿਹਾਸ ਸੀ।  ਵਿਦੇਸ਼ ਵਿਚ ਸਿੱਖਾਂ ਦੀਆਂ ਇਨ੍ਹਾਂ ਪ੍ਰਾਪਤੀਆਂ ਨੂੰ ਲੈ ਕੇ ਵਿਸ਼ਵ ਭਰ ਦੇ ਸਮੂਹ ਸਿੱਖ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement