
Canada News: ਕੈਨੇਡੀਅਨ ਪੁਲਿਸ ਨੇ ਦੋ ਸ਼ੱਕੀ ਨੌਜਵਾਨਾਂ ਦੀਆਂ ਤਸਵੀਰਾਂ ਕੀਤੀਆਂ ਜਾਰੀਆਂ
Canada news Stink bomb hurled at cinema halls during screening of Animal: ਕੈਨੇਡਾ ਦੇ ਤਿੰਨ ਮਲਟੀਪਲੈਕਸ ਸਿਨੇਮਾਘਰਾਂ ਵਿਚ ਹਿੰਦੀ ਫਿਲਮਾਂ ਦੇ ਸ਼ੋਅ ਦੌਰਾਨ ਬਦਬੂਦਾਰ ਸਟਿੰਕ ਬੰਬਾਂ ਦਾ ਛਿੜਕਾਅ ਕੀਤਾ ਗਿਆ। ਜਿਸ ਤੋਂ ਬਾਅਦ ਸਿਨੇਮਾਘਰਾਂ ਨੂੰ ਖਾਲੀ ਕਰਵਾ ਲਿਆ ਗਿਆ। ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਸਮੇਂ ਇਨ੍ਹਾਂ ਸਿਨੇਮਾਘਰਾਂ 'ਚ ਹਿੰਦੀ ਫਿਲਮਾਂ ਐਨੀਮਲ, ਸੈਮ ਬਹਾਦਰ ਅਤੇ ਟਾਈਗਰ-3 ਦਿਖਾਈਆਂ ਜਾ ਰਹੀਆਂ ਸਨ।
ਇਹ ਵੀ ਪੜ੍ਹੋ: S Sreesanth Issued Legal Notice: ਗੌਤਮ ਗਭੀਰ ਦੀਆਂ ਵਧੀਆਂ ਮੁਸ਼ਕਿਲਾਂ, ਰੰਜਿਸ਼ ਨੂੰ ਲੈ ਕੇ ਜਾਰੀ ਹੋਇਆ ਕਾਨੂੰਨੀ ਨੋਟਿਸ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਦੋ ਸ਼ੱਕੀਆਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਸਥਾਨਕ ਪੁਲਿਸ ਮੁਤਾਬਕ ਯੌਰਕ ਤੋਂ ਇਲਾਵਾ ਟੋਰਾਂਟੋ ਅਤੇ ਬਰੈਂਪਟਨ ਵਿਚ ਵੀ ਇਹ ਘਟਨਾ ਸਾਹਮਣੇ ਆਈ ਹੈ। ਯੌਰਕ ਰੀਜਨਲ ਪੁਲਿਸ ਨੇ 5 ਦਸੰਬਰ ਦੀ ਸ਼ਾਮ ਨੂੰ ਵਾਨ ਸਿਨੇਮਾ ਵਿਖੇ ਅਣਪਛਾਤੇ ਪਦਾਰਥ ਦਾ ਛਿੜਕਾਅ ਕੀਤੇ ਜਾਣ ਤੋਂ ਬਾਅਦ ਸ਼ੱਕੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ
ਇਹ ਵੀ ਪੜ੍ਹੋ: Balkar Ankhila threat: ਪੰਜਾਬੀ ਕਲਾਕਾਰ ਨੂੰ ਮਿਲੀਆਂ ਧਮਕੀਆਂ, ਪਈਆਂ ਭਾਜੜਾਂ!, ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਸੀ ਇਹ ਪਸੰਦੀਦਾ ਗਾਇਕ
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਅਜੇ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ। ਸਥਾਨਕ ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਹ ਘਟਨਾ ਸਿਲਵਰਸਿਟੀ ਬਰੈਂਪਟਨ ਸਿਨੇਮਾ, ਸਿਨੇਪਲੈਕਸ ਸਿਨੇਮਾ, ਸਕਾਰਬਰੋ ਅਤੇ ਵੌਨ ਥੀਏਟਰ ਵਿਚ ਵਾਪਰੀ। ਯੌਰਕ ਰੀਜਨਲ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਯੌਰਕ ਵਿੱਚ ਹਾਈਵੇਅ 7 ਅਤੇ ਹਾਈਵੇਅ 400 ਦੇ ਨੇੜੇ ਇੱਕ ਫਿਲਮ ਥੀਏਟਰ ਵਿਚ ਵਾਪਰੀ। ਦੋਵਾਂ ਵਿਅਕਤੀਆਂ ਵੱਲੋਂ ਛੱਡੇ ਗਏ ਜ਼ਹਿਰੀਲੇ ਪਦਾਰਥ ਕਾਰਨ ਦਰਸ਼ਕਾਂ ਨੂੰ ਖੰਘ ਲੱਗੀ। ਇਸ ਤੋਂ ਬਾਅਦ ਸਿਨੇਮਾ ਹਾਲ ਨੂੰ ਖਾਲੀ ਕਰਵਾ ਲਿਆ ਗਿਆ। ਕਈ ਲੋਕਾਂ ਨੂੰ ਪਰੇਸ਼ਾਨੀਆਂ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ, ਪਰ ਕਿਸੇ ਦੀ ਹਾਲਤ ਗੰਭੀਰ ਨਹੀਂ ਦੱਸੀ ਗਈ।