
Earthquake Today: ਰਿਕਟਰ ਪੈਮਾਨੇ 'ਤੇ ਮਾਪੀ ਗਈ 3.1 ਤੀਬਰਤਾ
Earthquake Today in India News in punjabi: ਸ਼ੁੱਕਰਵਾਰ ਸਵੇਰੇ ਭਾਰਤ ਦੇ ਕਈ ਰਾਜਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਕਰਨਾਟਕ ਦੇ ਵਿਜੇਪੁਰਾ, ਗੁਜਰਾਤ ਦੇ ਕੱਛ ਅਤੇ ਤਾਮਿਲਨਾਡੂ ਦੇ ਚੇਂਗਲਪੱਟੂ ਵਿਚ ਸਵੇਰੇ ਧਰਤੀ ਹਿੱਲੀ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿਤੀ। ਐਨਸੀਐਸ ਨੇ ਦੱਸਿਆ ਕਿ ਕਰਨਾਟਕ ਦੇ ਵਿਜੇਪੁਰਾ ਵਿਚ ਸਵੇਰੇ 6.52 ਵਜੇ 3.1 ਤੀਬਰਤਾ ਦਾ ਭੂਚਾਲ ਆਇਆ।
ਉੱਤਰੀ ਤਾਮਿਲਨਾਡੂ ਦੇ ਚੇਂਗਲਪੱਟੂ ਜ਼ਿਲ੍ਹੇ 'ਚ ਸ਼ੁੱਕਰਵਾਰ ਸਵੇਰੇ 7.39 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜੋ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ 'ਤੇ ਆਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.2 ਸੀ। ਗੁਜਰਾਤ ਦੇ ਕੱਛ ਜ਼ਿਲ੍ਹੇ 'ਚ ਸਵੇਰੇ 9 ਵਜੇ ਰਿਕਟਰ ਪੈਮਾਨੇ 'ਤੇ 3.9 ਤੀਬਰਤਾ ਦਾ ਭੂਚਾਲ ਆਇਆ।