ਈਰਾਨ ਨੇ 15 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾ
Published : Jan 9, 2019, 1:05 pm IST
Updated : Jan 9, 2019, 1:05 pm IST
SHARE ARTICLE
Fishermen released
Fishermen released

ਈਰਾਨੀ ਅਧਿਕਾਰੀਆਂ ਨੇ ਪੰਜ ਮਹੀਨੇ ਪਹਿਲਾਂ ਉਨ੍ਹਾਂ ਦੇ ਦੇਸ਼ ਵਿਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਵਾਲੇ ਉੱਤਰ ਕੰਨਡ਼ ਜਿਲ੍ਹੇ ਦੇ 15 ਮਛੇਰਿਆਂ ਨੂੰ ਰਿਹਾ ਕਰ ਦਿਤਾ..

ਤਹਿਰਾਨ : ਈਰਾਨੀ ਅਧਿਕਾਰੀਆਂ ਨੇ ਪੰਜ ਮਹੀਨੇ ਪਹਿਲਾਂ ਉਨ੍ਹਾਂ ਦੇ ਦੇਸ਼ ਵਿਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਵਾਲੇ ਉੱਤਰ ਕੰਨਡ਼ ਜਿਲ੍ਹੇ ਦੇ 15 ਮਛੇਰਿਆਂ ਨੂੰ ਰਿਹਾ ਕਰ ਦਿਤਾ ਹੈ। ਜਿਲ੍ਹੇ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ। ਉੱਤਰ ਕੰਨਡ਼ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਐਸਐਸ ਨਕੁਲ ਨੇ ਦੱਸਿਆ ਕਿ ਸਾਨੂੰ ਖੁਸ਼ੀ ਹੈ ਕਿ ਉੱਤਰ ਕੰਨਡ਼ ਜਿਲ੍ਹੇ ਦੇ 15 ਮਛੇਰਿਆਂ ਨੂੰ ਮੰਗਲਵਾਰ ਨੂੰ ਰਿਹਾ ਕਰ ਦਿਤਾ ਗਿਆ। ਕਰਨਾਟਕ ਦੇ ਮੁੱਖ ਮੰਤਰੀ ਅਤੇ ਜਿਲ੍ਹਾ ਪ੍ਰਸ਼ਾਸਨ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਸੀ।

16 FishermenFishermen releases 

ਇਸ ਤੋਂ ਬਾਅਦ ਕਾਫ਼ੀ ਕੋਸ਼ਿਸ਼ ਕੀਤੀ ਗਈ। ਨਕੁਲ ਨੇ ਦੱਸਿਆ ਕਿ ਸਾਰੇ ਮਛੇਰੇ ਅਪਣੀ ਕਿਸ਼ਤੀਆਂ ਵਿਚ ਸੰਯੁਕਤ ਅਰਬ ਅਮੀਰਾਤ ਦੇ ਰਸਤੇ ਵਿਚ ਹਨ ਅਤੇ ਇਸ ਤੋਂ ਬਾਅਦ ਉਹ ਭਾਰਤ ਪਰਤਣਗੇ। ਸ਼ੁਰੂਆਤ ਵਿਚ ਕਿਸ਼ਤੀ ਮਾਲਿਕਾਂ ਨੇ ਮਛੇਰਿਆਂ ਦੀ ਰਿਹਾਈ ਲਈ ਕੋਸ਼ਿਸ਼ ਕੀਤੀ ਪਰ ਭਾਰਤੀ ਵਿਦੇਸ਼ ਮੰਤਰਾਲਾ ਦੇ ਦਖਲਅੰਦਾਜ਼ੀ ਤੋਂ ਬਾਅਦ ਹੀ ਈਰਾਨ ਸਰਕਾਰ ਉਨ੍ਹਾਂ ਨੂੰ ਰਿਹਾ ਕਰਨ 'ਤੇ ਸਹਿਮਤ ਹੋਈ। ਉਨ੍ਹਾਂ ਨੇ ਦੱਸਿਆ ਕਿ ਮਛੇਰਿਆਂ ਦੇ ਈਰਾਨ ਦੇ ਕਿਸ਼ ਟਾਪੂ ਵਿਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਤੋਂ ਬਾਅਦ ਈਰਾਨੀ ਸਰਕਾਰ ਨੇ 27 ਜੁਲਾਈ ਤੋਂ ਉਨ੍ਹਾਂ ਨੂੰ ਹਿਰਾਸਤ ਵਿਚ ਰੱਖਿਆ ਸੀ।

fishermen arrestsFishermen releases 

ਉਨ੍ਹਾਂ ਨੇ ਦੱਸਿਆ ਕਿ ਉਹ ਸੰਯੁਕਤ ਅਰਬ ਅਮੀਰਾਤ ਦੇ ਇਕ ਵਪਾਰੀ  ਦੇ ਸਵੈ ਮਾਲਕੀ ਵਾਲੀ ਤਿੰਨ ਕਿਸ਼ਤੀਆਂ ਉਤੇ ਕੰਮ ਕਰ ਰਹੇ ਸਨ। ਨਕੁਲ ਨੇ ਦੱਸਿਆ ਕਿ ਦੁਬਈ ਤੋਂ ਤਿੰਨ ਹੋਰ ਮਛੇਰਿਆਂ ਦੇ ਨਾਲ ਪੰਦਰਾਂ ਭਾਰਤੀ ਮਛੇਰਿਆਂ ਨੂੰ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਉਨ੍ਹਾਂ ਨੇ ਕਰਵਰ ਜਿਲ੍ਹਾ ਪ੍ਰਸ਼ਾਸਨ ਨੂੰ ਵਟਸਐਪ ਦੇ ਜ਼ਰੀਏ ਇਕ ਵੀਡੀਓ ਭੇਜੀ ਸੀ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਬਾਅਦ ਜਿਲ੍ਹਾ ਪ੍ਰਸ਼ਾਸਨ ਨੇ ਵਿਦੇਸ਼ ਮੰਤਰਾਲਾ ਨੂੰ ਇਕ ਪੱਤਰ ਲਿਖਿਆ ਅਤੇ ਸੁਸ਼ਮਾ ਸਵਰਾਜ ਨੂੰ ਮੁੱਦਾ ਚੁੱਕਣ ਦੀ ਅਪੀਲ ਕੀਤੀ ਸੀ।

Location: Iran, Teheran, Teheran

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement