
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਇੰਡੋਨੇਸ਼ੀਆ ਦੇ ਤਲੌਦ ਟਾਪੂ ਵਿਚ ਆਏ ਇਸ ਭੂਚਾਲ ਦੀ ਤੀਬਰਤਾ 6.7 ਮਾਪੀ ਗਈ।
Indonesia Earthquake: ਦੇਰ ਰਾਤ ਇੰਡੋਨੇਸ਼ੀਆ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.7 ਮਾਪੀ ਗਈ ਹੈ। ਇਸ ਭੂਚਾਲ ਦਾ ਕੇਂਦਰ ਤਲੌਦ ਟਾਪੂ ਦਸਿਆ ਜਾ ਰਿਹਾ ਹੈ।
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਇੰਡੋਨੇਸ਼ੀਆ ਦੇ ਤਲੌਦ ਟਾਪੂ ਵਿਚ ਆਏ ਇਸ ਭੂਚਾਲ ਦੀ ਤੀਬਰਤਾ 6.7 ਮਾਪੀ ਗਈ। ਇਹ ਭੂਚਾਲ ਮੰਗਲਵਾਰ ਦੇਰ ਰਾਤ 02:18 ਮਿੰਟ 47 ਸਕਿੰਟ 'ਤੇ ਆਇਆ। ਰਾਹਤ ਦੀ ਗੱਲ ਇਹ ਹੈ ਕਿ ਹੁਣ ਤਕ ਇਸ ਭੂਚਾਲ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਸ ਭੂਚਾਲ ਦਾ ਕੇਂਦਰ ਜ਼ਮੀਨ ਦੇ ਹੇਠਾਂ 80 ਕਿਲੋਮੀਟਰ ਡੂੰਘਾ ਦਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਨਵੇਂ ਸਾਲ ਦੀ ਸ਼ੁਰੂਆਤ ਜਾਪਾਨ 'ਚ ਜ਼ਬਰਦਸਤ ਭੂਚਾਲ ਨਾਲ ਹੋਈ, ਜਿਸ 'ਚ ਕਈ ਲੋਕਾਂ ਦੀ ਮੌਤ ਹੋ ਗਈ। ਇਥੇ ਇਕ ਦਿਨ ਵਿਚ ਕਰੀਬ 150 ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ ਵਿਚੋਂ ਕਈ ਝਟਕਿਆਂ ਦੀ ਤੀਬਰਤਾ 6.0 ਤੋਂ ਵੱਧ ਸੀ। ਇਸ ਤੋਂ ਬਾਅਦ ਮਿਆਂਮਾਰ ਅਤੇ ਅਫਗਾਨਿਸਤਾਨ ਸਮੇਤ ਕਈ ਦੇਸ਼ਾਂ 'ਚ ਭੂਚਾਲ ਆਏ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।