ਕੋਰੋਨਾ ਵਾਇਰਸ: ਮਰੀਜ਼ਾਂ ਨੂੰ ਜ਼ਬਰਦਸਤੀ ਹਸਪਤਾਲਾਂ ਵਿਚ ਕੀਤਾ ਜਾ ਰਿਹਾ ਹੈ ਦਾਖ਼ਲ
Published : Feb 9, 2020, 11:32 am IST
Updated : Feb 9, 2020, 12:12 pm IST
SHARE ARTICLE
Corona virus china s cruel face expose
Corona virus china s cruel face expose

ਪਰ ਕੋਰੋਨਾ ਵਾਇਰਸ ਨਾਲ ਇਸ ਤੋਂ ਕਿਤੇ ਜ਼ਿਆਦਾ ਲੋਕ ਮਰ ਚੁੱਕੇ ਹਨ...

ਬੀਜਿੰਗ: ਕੋਰੋਨਾ ਵਾਇਰਸ ਨੂੰ ਲੈ ਕੇ ਚੀਨ ਵਿਚ ਘਿਨੌਣਾ ਚਿਹਰਾ ਬੇਨਕਾਬ ਹੋਇਆ ਹੈ। ਚੀਨ ਵਿਚ ਮਰੀਜ਼ਾਂ ਨਾਲ ਕੀਤੇ ਜਾਣ ਵਾਲੇ ਦੁਰਵਿਵਹਾਰ ਦੀ ਇਕ ਵੀਡੀਉ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ। ਕੋਰੋਨਾ ਦੇ ਨਾਮ ਤੇ ਚੀਨ ਸਰਕਾਰ ਅਪਣੇ ਨਾਗਰਿਕਾਂ ਨਾਲ ਮਾੜਾ ਵਰਤਾਓ ਕਰ ਰਹੀ ਹੈ। ਕੋਰੋਨਾ ਵਾਇਰਸ ਦੇ ਮਰੀਜ਼ਾਂ ਨੂੰ ਘਰਾਂ ਵਿਚੋਂ ਘਸੀਟ ਕੇ ਲੈਜਾਇਆ ਜਾ ਰਿਹਾ ਹੈ।

Corona Virus Corona Virus

ਸੋਸ਼ਲ ਮੀਡੀਆ ਤੇ ਲੋਕਾਂ ਨੂੰ ਘਰਾਂ ਵਿਚੋਂ ਘਸੀਟਣ ਦੀ ਵੀਡੀਉ ਵਾਇਰਲ ਹੋ ਰਹੀ ਹੈ। ਵੀਡੀਉ ਵਿਚ ਦੇਖਿਆ ਜਾ ਸਕਦਾ ਹੈ ਕਿ ਕਰਮਚਾਰੀ ਲੋਕਾਂ ਨੂੰ ਘਰਾਂ ਵਿਚ ਦਾਖਲ ਹੋ ਕੇ ਉਹਨਾਂ ਨੂੰ ਜ਼ਬਰਦਸਤੀ ਹਸਪਤਾਲ ਲੈ ਜਾ ਰਹੇ ਹਨ। ਕੁੱਝ ਲੋਕ ਹਸਪਤਾਲ ਜਾਣ ਤੋਂ ਇਨਕਾਰ ਕਰ ਰਹੇ ਹਨ ਪਰ ਉਹਨਾਂ ਵੀ ਜ਼ਬਰਦਸਤੀ ਹਸਪਤਾਲ ਲੈਜਾਇਆ ਜਾ ਰਿਹਾ ਹੈ। ਕੋਰੋਨਾ ਵਾਇਰਸ ਕਰ ਕੇ ਚੀਨ ਦੇ 30 ਤੋਂ ਜ਼ਿਆਦਾ ਸ਼ਹਿਰਾਂ ਨੂੰ ਲਾਕਡਾਉਨ ਕੀਤਾ ਗਿਆ ਹੈ।

Corona VirusCorona Virus

ਕਰੀਬ 6 ਕਰੋੜ ਲੋਕਾਂ ਦੀ ਆਵਾਜਾਈ ਤੇ ਰੋਕ ਹੈ। ਸਰਕਾਰ ਨੇ ਪੁਲਿਸ ਨੂੰ ਕੋਰੋਨਾ ਵਾਇਰਸ ਵਾਲੇ ਮਰੀਜ਼ਾਂ ਨੂੰ ਇਕੱਠੇ ਕਰ ਕੇ ਬਾਕੀ ਲੋਕਾਂ ਤੋਂ ਵੱਖ ਰੱਖਣ ਦੇ ਆਦੇਸ਼ ਦਿੱਤੇ ਹਨ। ਚੀਨ ਦੇ ਵੁਹਾਨ ਪ੍ਰਾਂਤ ਤੋਂ ਫੈਲਣ ਵਾਲਾ ਜਾਨਲੇਵਾ ਕੋਰੋਨਾ ਵਾਇਰਸ ਹੁਣ ਤਕ 27 ਦੇਸ਼ਾਂ ਨੂੰ ਅਪਣੀ ਚਪੇਟ ਵਿਚ ਲੈ ਚੁੱਕਿਆ ਹੈ। ਚੀਨ ਵਿਚ 2002-03 ਦੌਰਾਨ ਸਾਰਸ ਵਾਇਰਸ ਨਾਲ ਲਗਭਗ 650 ਲੋਕਾਂ ਦੀ ਮੌਤ ਹੋਈ ਸੀ।

Corona virus spreads like this avoid these methodsCorona virus

ਪਰ ਕੋਰੋਨਾ ਵਾਇਰਸ ਨਾਲ ਇਸ ਤੋਂ ਕਿਤੇ ਜ਼ਿਆਦਾ ਲੋਕ ਮਰ ਚੁੱਕੇ ਹਨ। ਚੀਨ ਵਿਚ ਹੁਣ ਤਕ ਇਸ ਵਾਇਰਸ ਨਾਲ 812 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 37,198 ਲੋਕਾਂ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਦੂਜੇ ਪਾਸੇ ਹੁਣ ਚੀਨ ਤੋਂ ਇਸ ਵਾਇਰਸ ਦਾ ਨਾਮ ਬਦਲਣ ਦਾ ਆਦੇਸ਼ ਦਿੱਤਾ ਗਿਆ ਹੈ। ਚੀਨ ਦੀ ਰਾਸ਼ਟਰੀ ਸਿਹਤ ਕਮਿਸ਼ਨ ਨੇ ਇਸ ਵਾਇਰਸ ਨੂੰ ਇਕ ਅਸਥਾਈ ਅਧਿਕਾਰਤ ਨਾਮ ਦਿੱਤਾ ਹੈ।

Corona VirusCorona Virus

ਹੁਣ ਇਸ ਵਾਇਰਸ ਨੂੰ ਕੋਰੋਨਾ ਵਾਇਰਸ ਦੀ ਥਾਂ 'ਨੋਵਲ ਕੋਰੋਨਾ ਵਾਇਰਸ ਨਿਮੋਨੀਆ ਜਾਂ ਐਨਸੀਪੀ' ਦੇ ਨਾਮ ਨਾਲ ਜਾਣਿਆ ਜਾਵੇਗਾ। ਕਮਿਸ਼ਨ ਨੇ ਸ਼ਨੀਵਾਰ ਨੂੰ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਨਵੇਂ ਨਾਮ ਨੂੰ ਚੀਨ ਦੇ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਦੁਆਰਾ ਅਪਣਾਇਆ ਜਾਣਾ ਚਾਹੀਦਾ ਹੈ ਜਦ ਤਕ ਤਬਦੀਲੀ ਦਾ ਸਥਾਈ ਨਾਮ ਨਿਰਧਾਰਿਤ ਨਹੀਂ ਹੁੰਦਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ   Facebook  ਤੇ ਲਾਈਕ Twitter  ਤੇ follow  ਕਰੋ। 

Location: China, Anhui

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM
Advertisement