ਇਸ ਦੇ ਨਾਲ ਹੀ ਪਾਕਿਸਤਾਨ ਨੇ ਸ਼ਾਹਬਾਜ਼ ਸ਼ਰੀਫ ਦੇ ਤੁਰਕੀ ਦੌਰੇ ਨੂੰ ਰੱਦ ਕਰਨ ਦਾ ਕਾਰਨ ਖਰਾਬ ਮੌਸਮ ਦੱਸਿਆ ਹੈ।
ਇਸਲਾਮਾਬਾਦ: ਤੁਰਕੀ ਅਤੇ ਸੀਰੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 15 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਦਰਜ ਕੀਤੀ ਜਾ ਚੁੱਕੀ ਹੈ। ਮਰਨ ਵਾਲਿਆਂ ਦੀ ਇਹ ਗਿਣਤੀ ਹਰ ਘੰਟੇ ਵਧਦੀ ਜਾ ਰਹੀ ਹੈ। ਇਸ ਦੇ ਨਾਲ ਹੀ ਭੂਚਾਲ ਤੋਂ ਬਾਅਦ ਦੁਨੀਆ ਭਰ ਦੇ ਦੇਸ਼ਾਂ ਨੇ ਮਦਦ ਦਾ ਹੱਥ ਵਧਾਇਆ ਅਤੇ ਰਾਹਤ ਸਮੱਗਰੀ ਅਤੇ ਬਚਾਅ ਟੀਮਾਂ ਭੇਜੀਆਂ। ਭਾਰਤ ਵੀ 'ਆਪਰੇਸ਼ਨ ਦੋਸਤ' ਤਹਿਤ ਤੁਰਕੀ ਦੇ ਲੋਕਾਂ ਦੀ ਮਦਦ ਕਰਨ 'ਚ ਲੱਗਿਆ ਹੋਇਆ ਹੈ।
ਇਹ ਵੀ ਪੜ੍ਹੋ: ਦੁਨੀਆ ਦੀ ਸਭ ਤੋਂ ਵੱਡੀ ਮਨੋਰੰਜਨ ਕੰਪਨੀ ਵਾਲਟ ਡਿਜ਼ਨੀ ਕਰੇਗੀ 7000 ਕਰਮਚਾਰੀਆਂ ਦੀ ਛਾਂਟੀ
ਇਸ ਸਭ ਦੇ ਵਿਚਕਾਰ ਪਾਕਿਸਤਾਨ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਆਪਣਾ ਸਮਰਥਨ ਅਤੇ ਇਕਜੁੱਟਤਾ ਦਿਖਾਉਣ ਲਈ ਤੁਰਕੀ ਦੇ ਦੌਰੇ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਮੀਡੀਆ ਰਿਪੋਰਟਾਂ ਮੁਤਾਬਕ ਤੁਰਕੀ ਨੇ ਪਾਕਿਸਤਾਨ ਨੂੰ ਕਰਾਰਾ ਝਟਕਾ ਦਿੰਦੇ ਹੋਏ ਸ਼ਾਹਬਾਜ਼ ਸ਼ਰੀਫ ਦੀ ਮੇਜ਼ਬਾਨੀ ਕਰਨ ਤੋਂ ਸ਼ਰੇਆਮ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਆਪਣਾ ਦੌਰਾ ਰੱਦ ਕਰਨਾ ਪਿਆ।
ਇਹ ਵੀ ਪੜ੍ਹੋ: ਸੌਦਾ ਸਾਧ ਦੀ ਪੈਰੋਲ ਖ਼ਿਲਾਫ਼ SGPC ਦੀ ਪਟੀਸ਼ਨ ’ਤੇ ਸੁਣਵਾਈ, ਹਾਈ ਕੋਰਟ ਨੇ ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ
ਤੁਰਕੀ ਦੇ ਪ੍ਰਧਾਨ ਮੰਤਰੀ ਦੇ ਸਾਬਕਾ ਵਿਸ਼ੇਸ਼ ਸਹਾਇਕ ਆਜ਼ਮ ਜਮੀਲ ਨੇ ਇਕ ਟਵੀਟ ਵਿਚ ਲਿਖਿਆ, ‘ਤੁਰਕੀ ਹੁਣ ਸਿਰਫ਼ ਅਤੇ ਸਿਰਫ਼ ਆਪਣੇ ਦੇਸ਼ ਦੇ ਲੋਕਾਂ ਨੂੰ ਬਚਾਉਣਾ ਅਤੇ ਉਹਨਾਂ ਦੀ ਦੇਖਭਾਲ ਕਰਨਾ ਚਾਹੁੰਦਾ ਹੈ’। ਉਹਨਾਂ ਅਪੀਲ ਕੀਤੀ ਕਿ ਸਿਰਫ਼ ਰਾਹਤ ਸਮੱਗਰੀ ਹੀ ਭੇਜੀ ਜਾਵੇ। ਉਹਨਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਮੇਜ਼ਬਾਨੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਬਿਨਾਂ ਛੁੱਟੀ ਮਨਜ਼ੂਰ ਕਰਵਾਏ ਦਫ਼ਤਰ ਤੋਂ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਖੈਰ ਨਹੀਂ! ਵਿੱਤੀ ਲਾਭ ਤੋਂ ਹੋਣਗੇ ਵਾਂਝੇ
ਇਸ ਦੇ ਨਾਲ ਹੀ ਪਾਕਿਸਤਾਨ ਨੇ ਸ਼ਾਹਬਾਜ਼ ਸ਼ਰੀਫ ਦੇ ਤੁਰਕੀ ਦੌਰੇ ਨੂੰ ਰੱਦ ਕਰਨ ਦਾ ਕਾਰਨ ਖਰਾਬ ਮੌਸਮ ਦੱਸਿਆ ਹੈ। ਪਾਕਿਸਤਾਨ ਦੀ ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਨੇ ਕਿਹਾ, ਭੂਚਾਲ ਤੋਂ ਬਾਅਦ ਚੱਲ ਰਹੇ ਰਾਹਤ ਕਾਰਜ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪਾਕਿਸਤਾਨ ਹੁਣ ਤੱਕ ਤੁਰਕੀ ਅਤੇ ਸੀਰੀਆ ਨੂੰ 21 ਟਨ ਤੋਂ ਵੱਧ ਰਾਹਤ ਸਮੱਗਰੀ ਭੇਜ ਚੁੱਕਾ ਹੈ।