ਮਿਸਰ ਵਿਚ ਰੇਲ ਹਾਦਸੇ ਦੌਰਾਨ 2 ਦੀ ਮੌਤ, ਪਟਰੀ ਤੋਂ ਉਤਰਿਆ ਇੰਜਣ ਅਤੇ ਪਹਿਲਾ ਡੱਬਾ
Published : Mar 9, 2023, 8:20 am IST
Updated : Mar 9, 2023, 8:20 am IST
SHARE ARTICLE
2 dead in latest Egypt train crash
2 dead in latest Egypt train crash

ਹਾਦਸੇ ਵਿਚ 16 ਲੋਕ ਜ਼ਖਮੀ

 

ਕਾਹਿਰਾ:  ਮਿਸਰ ਦੀ ਰਾਜਧਾਨੀ ਕਾਹਿਰਾ ਦੇ ਉੱਤਰ 'ਚ 23 ਕਿਲੋਮੀਟਰ ਦੂਰ ਕਸਬੇ ਕਾਲਯੁਬ 'ਚ ਵਾਪਰੇ ਰੇਲ ਹਾਦਸੇ 'ਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖਮੀ ਹੋ ਗਏ। ਸਿਨਹੂਆ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਮਿਸਰ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ 16 ਜ਼ਖ਼ਮੀਆਂ ਵਿਚੋਂ 10 ਦਾ ਇਲਾਜ ਕਾਲਯੁਬ ਸਪੈਸ਼ਲਿਸਟ ਹਸਪਤਾਲ ਵਿਚ ਚੱਲ ਰਿਹਾ ਹੈ ਅਤੇ ਉਹਨਾਂ ਦੀਆਂ ਸੱਟਾਂ ਜਾਨਲੇਵਾ ਨਹੀਂ ਹਨ।

ਇਹ ਵੀ ਪੜ੍ਹੋ: ਤਾਮਿਲਨਾਡੂ ’ਚ ਭਾਜਪਾ ਨੂੰ ਝਟਕਾ, 13 ਆਗੂ ਪਾਰਟੀ ਛੱਡ AIADMK ਵਿਚ ਹੋਏ ਸ਼ਾਮਲ

ਬਾਕੀ ਛੇ ਲੋਕਾਂ ਨੂੰ ਮਾਮੂਲੀ ਸੱਟਾਂ ਸਨ। ਇਸ ਦੌਰਾਨ ਮਿਸਰ ਦੇ ਰਾਸ਼ਟਰੀ ਰੇਲਵੇ ਨੇ ਇਕ ਬਿਆਨ ਵਿਚ ਕਿਹਾ ਕਿ ਇਸ ਹਾਦਸੇ ਵਿਚ ਲੋਕੋਮੋਟਿਵ ਅਤੇ ਪਹਿਲਾ ਕੋਚ ਪਟੜੀ ਤੋਂ ਉਤਰ ਗਿਆ। ਬਿਆਨ ਵਿਚ ਕਿਹਾ ਗਿਆ ਹੈ ਕਿ ਮਿਸਰ ਦੇ ਆਵਾਜਾਈ ਮੰਤਰਾਲੇ ਨੇ ਘਟਨਾ ਦੀ ਜਾਂਚ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ।

ਇਹ ਵੀ ਪੜ੍ਹੋ: ਮਾਤਮ ’ਚ ਬਦਲੀਆਂ ਖੁਸ਼ੀਆਂ! ਧੀ-ਪੁੱਤ ਦੇ ਵਿਆਹ ਤੋਂ ਇਕ ਦਿਨ ਪਹਿਲਾਂ ਪਿਤਾ ਦੀ ਮੌਤ

ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਘੱਟੋ-ਘੱਟ 20 ਐਂਬੂਲੈਂਸਾਂ ਨੂੰ ਮੌਕੇ 'ਤੇ ਪਹੁੰਚਾਇਆ ਗਿਆ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ। ਇਸ ਦੌਰਾਨ ਮਿਸਰ ਦੇ ਰੇਲਵੇ ਨੇ ਕਿਹਾ ਕਿ ਇਹ ਹਾਦਸਾ ਡਰਾਈਵਰ ਦੀ ਗਲਤੀ ਕਾਰਨ ਵਾਪਰਿਆ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement