ਨਿਊਯਾਰਕ 'ਚ ਰਿਹਾਇਸ਼ੀ ਇਮਾਰਤ ਨੂੰ ਲੱਗੀ ਭਿਆਨਕ ਅੱਗ
Published : May 9, 2019, 4:58 pm IST
Updated : May 9, 2019, 4:58 pm IST
SHARE ARTICLE
The Terrible Fire that Took place in New York's Residential Building
The Terrible Fire that Took place in New York's Residential Building

ਅੱਗ ਲੱਗਣ ਕਾਰਨ ਚਾਰ ਬੱਚਿਆਂ ਸਮੇਤ 6 ਲੋਕਾਂ ਦੀ ਹੋਈ ਮੌਤ

ਨਿਊਯਾਰਕ- ਨਿਊਯਾਰਕ ਵਿਚ ਹਰਲੇਮ ਦੀ ਇਕ ਰਿਹਾਇਸ਼ੀ ਇਮਾਰਤ ਵਿਚ ਤੜਕੇ ਸਵੇਰੇ ਅੱਗ ਲੱਗਣ ਨਾਲ ਚਾਰ ਬੱਚਿਆਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਕਮਿਸ਼ਨਰ ਡੈਨੀਅਲ ਨਿਗਰੋ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਰਾਤ ਨੂੰ ਕਰੀਬ 1:40 ਵਜੇ ਇਕ ਵਿਅਕਤੀ ਕੋਲੋਂ ਜਾਣਕਾਰੀ ਮਿਲੀ ਕਿ 142 ਸਟ੍ਰੀਟ ਦੇ ਨੇੜੇ ਸੇਵੇਂਥ ਏਵੇਨਿਊ 'ਤੇ ਸੱਤ ਮੰਜ਼ਿਲਾ ਫ੍ਰੇਡ ਸੈਮਊਲਸ ਹਾਉਸੇਜ ਵਿਚ ਅੱਗ ਲੱਗ ਗਈ।

New YorkNew York

ਜਿਸ ਮਗਰੋਂ ਇਮਾਰਤ ਦੀ ਪੰਜਵੀਂ ਮੰਜ਼ਿਲ 'ਤੇ ਲੱਗੀ ਅੱਗ ਨੂੰ ਕਾਬੂ ਕਰਨ ਲਈ ਤਿੰਨ ਮਿੰਟ ਦੇ ਅੰਦਰ ਫਾਇਰ ਬ੍ਰਿਗੇਡ ਕਰਮੀਆਂ ਨੇ ਯਤਨ ਸ਼ੁਰੂ ਕਰ ਦਿਤੇ। ਫਾਇਰ ਅਧਿਕਾਰੀ ਅਨੁਸਾਰ ਫਾਇਰ ਬ੍ਰਿਗੇਡ ਕਰਮੀ ਜਦੋਂ ਅੱਗ ਬੁਝਾਉਣ ਸਮੇਂ ਪਿਛਲੇ ਦੋ ਕਮਰਿਆਂ ਵਿਚ ਪੁੱਜੇ ਤਾਂ ਉਥੇ ਉਨ੍ਹਾਂ ਨੂੰ ਦੋ ਵਿਅਕਤੀਆਂ ਅਤੇ ਚਾਰ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ, ਜਿਨ੍ਹਾਂ ਦੀ ਉਮਰ ਤਿੰਨ ਤੋਂ 11 ਸਾਲ ਦੇ ਵਿਚਕਾਰ ਸੀ।

ਮੰਨਿਆ ਜਾ ਰਿਹਾ ਹੈ ਕਿ ਉਹ ਇਕ ਪਰਿਵਾਰ ਦੇ ਮੈਂਬਰ ਸਨ। ਇਸ ਮੌਕੇ ਲਗਭਗ 100 ਕਰਮਚਾਰੀ ਮੌਜੂਦ ਸਨ ਫਿਰ ਵੀ ਉਨ੍ਹਾਂ ਨੂੰ ਅੱਗ 'ਤੇ ਕਾਬੂ ਪਾਉਣ ਲਈ ਇਕ ਘੰਟੇ ਤੋਂ ਜ਼ਿਆਦਾ ਸਮਾਂ ਲੱਗ ਗਿਆ ਕਿਉਂਕਿ ਅੱਗ ਕਾਫ਼ੀ ਭਿਆਨਕ ਸੀ ਫਿਲਹਾਲ ਪੁਲਿਸ ਨੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿਤੀ ਹੈ ਜਿਸ ਦੀ ਜਾਂਚ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਅੱਗ ਕਿਵੇਂ ਲੱਗੀ?

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement