
ਔਰਤ ਦੇ ਬੇਟੇ 'ਤੇ ਦੋਸ਼ ਹੈ ਕਿ ਉਸ ਨੇ ਆਪਣੀ ਮਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ
ਬੀਜਿੰਗ- ਉੱਤਰੀ ਚੀਨ ਵਿਚ ਪੁਲਿਸ ਨੇ ਇਕ ਔਰਤ ਨੂੰ ਕਬਰ ਵਿਚੋਂ ਤਿੰਨ ਦਿਨਾਂ ਬਾਅਦ ਜ਼ਿੰਦਾ ਬਚਾਇਆ ਹੈ। ਔਰਤ ਦੇ ਬੇਟੇ 'ਤੇ ਦੋਸ਼ ਹੈ ਕਿ ਉਸ ਨੇ ਆਪਣੀ ਮਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਉਨ੍ਹਾਂ ਨੂੰ ਮ੍ਰਿਤਕ ਦੇ ਰੂਪ ਵਿਚ ਦਫ਼ਨਾਇਆ ਸੀ।
File
ਤਿੰਨ ਦਿਨਾਂ ਬਾਅਦ ਔਰਤ ਨੂੰ ਬੇਹੋਸ਼ੀ ਦੀ ਹਾਲਤ ਵਿਚ ਬਰਾਮਦ ਕੀਤਾ ਗਿਆ। ਉਹ ਮਿੱਟੀ ਨਾਲ ਹਲਕਾ-ਹਲਕਾ ਦੱਬੀ ਸੀ। ਦੋਸ਼ੀ ਵਿਅਕਤੀ ਦੀ ਪਤਨੀ ਨੇ ਪੁਲਿਸ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ। ਉਸ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਪਤੀ 2 ਮਈ ਨੂੰ ਆਪਣੀ ਮਾਂ ਨੂੰ ਕਿਤੇ ਕਾਰ ਵਿਚ ਲੈ ਗਏ ਸਨ।
File
ਜਦੋਂ ਉਹ ਦੇਰ ਸ਼ਾਮ ਤੱਕ ਘਰ ਨਹੀਂ ਪਰਤੀ ਤਾਂ ਉਸ ਨੂੰ ਸ਼ੱਕ ਹੋਇਆ। ਦੋਸ਼ੀ ਵਿਅਕਤੀ ਦੀ ਪਤਨੀ ਤੋਂ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਸ ਦੀ ਮਾਂ ਬਾਰੇ ਉਸ ਤੋਂ ਪੁੱਛਗਿੱਛ ਕੀਤੀ। ਜਿਸ ਤੋਂ ਬਾਅਦ ਮਾਮਲੇ ਦੀ ਹਕੀਕਤ ਸਾਹਮਣੇ ਆਈ।
File
ਮੁਲਜ਼ਮ ਦੀ ਪਛਾਣ 58 ਸਾਲਾ ਮਾ ਵਜੋਂ ਹੋਈ ਹੈ, ਜਿਸ ਨੇ ਆਪਣੀ 79 ਸਾਲਾ ਮਾਂ ਵੈਂਗ ਨੂੰ ਜਿੰਦਾ ਦਫਨਾਇਆ ਸੀ। ਆਸ ਪਾਸ ਦੇ ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਜਦੋਂ ਉਹ ਵਿਅਕਤੀ ਆਪਣੀ ਮਾਂ ਨੂੰ ਕਾਰ ਵਿਚ ਬਿਠਾ ਰਿਹਾ ਸੀ ਤਾਂ ਉਹ ਚੀਕ ਰਹੀ ਸੀ। ਇਸ ਦੇ ਨਾਲ ਹੀ ਬਚਾਉਣ ਦੀ ਆਵਾਜ਼ ਲਗਾ ਰਹੀ ਸੀ।
File
ਕਈ ਅਖਬਾਰਾਂ ਨੇ ਲਿਖਿਆ ਹੈ ਕਿ ਪੁਲਿਸ ਵਿਭਾਗ ਤੋਂ ਉਨ੍ਹਾਂ ਨੂੰ ਇਸ ਮਾਮਲੇ ਵਿਚ ਕੋਈ ਅਧਿਕਾਰਤ ਬਿਆਨ ਨਹੀਂ ਮਿਲਿਆ ਹੈ। ਪੁਲਿਸ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਦੋਸ਼ੀ ਵਿਅਕਤੀ ਨੇ ਆਪਣਾ ਗੁਨਾਹ ਕਬੂਲ ਕੀਤਾ ਹੈ।
File
ਇਸ ਮਾਮਲੇ ਦੀ ਅਜੇ ਜਾਂਚ ਚੱਲ ਰਹੀ ਹੈ, ਇਸ ਲਈ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਸਕਦੀ। ਅਖਬਾਰ ਦੀਆਂ ਖਬਰਾਂ ਅਨੁਸਾਰ ਔਰਤ ਅਧਰੰਗੀ ਸੀ ਅਤੇ ਉਸਦਾ ਬੇਟਾ ਦੇਖਭਾਲ ਤੋਂ ਪ੍ਰੇਸ਼ਾਨ ਸੀ। ਜਿਸ ਕਾਰਨ ਉਸ ਨੇ ਅਜਿਹਾ ਕਦਮ ਚੁੱਕਿਆ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।