Australia News: ਆਸਟ੍ਰੇਲੀਆ ਜਾਣ ਵਾਲੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਸਟੂਡੈਂਟ ਵੀਜ਼ਾ ਨਿਯਮਾਂ ਨੂੰ ਕੀਤਾ ਸਖ਼ਤ
Published : May 9, 2024, 8:30 am IST
Updated : May 9, 2024, 8:30 am IST
SHARE ARTICLE
Australia Student visa new rules News in punjabi
Australia Student visa new rules News in punjabi

Australia News: ਹੁਣ ਬੈਂਕ ਅਕਾਊਂਟ 'ਚ ਦਿਖਾਉਣਗੇ ਪੈਣਗੇ 16 ਲੱਖ 29 ਹਜ਼ਾਰ ਰੁਪਏ

Australia Student visa new rules News in punjabi : ਆਸਟ੍ਰੇਲੀਆ 'ਚ ਪੜ੍ਹਾਈ ਦਾ ਸੁਪਨਾ ਦੇਖ ਰਹੇ ਭਾਰਤੀ ਵਿਦਿਆਰਥੀਆਂ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਆਸਟ੍ਰੇਲੀਆਈ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਆਪਣੀਆਂ ਵੀਜ਼ਾ ਜ਼ਰੂਰਤਾਂ ਵਿੱਚ ਇੱਕ ਹੋਰ ਵੱਡੀ ਤਬਦੀਲੀ ਦਾ ਐਲਾਨ ਕੀਤਾ ਹੈ। ਐਂਥਨੀ ਅਲਬਾਨੀਜ਼ ਦੀ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਇਨ੍ਹਾਂ ਤਬਦੀਲੀਆਂ ਵਿੱਚ ਇਹ ਵਿਵਸਥਾ ਵੀ ਸ਼ਾਮਲ ਹੈ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਆਪਣੀ ਬੱਚਤ ਦਾ ਸਬੂਤ ਦਿਖਾਉਣਾ ਹੋਵੇਗਾ। ਇਹ ਰਕਮ ਘੱਟੋ-ਘੱਟ 29,710 ਆਸਟ੍ਰੇਲੀਅਨ ਡਾਲਰ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ:  Punjab Congress : ਨੌਕਰੀ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਭਾਰਤੀ ਮੁਦਰਾ ਵਿੱਚ ਇਹ ਰਕਮ ਲਗਭਗ 16 ਲੱਖ 30 ਹਜ਼ਾਰ 735 ਰੁਪਏ ਹੈ, ਜੋ ਕਿ ਮੱਧ ਵਰਗ ਦੇ ਭਾਰਤੀ ਵਿਦਿਆਰਥੀਆਂ ਲਈ ਬਹੁਤ ਵੱਡੀ ਰਕਮ ਹੈ। ਦੱਸ ਦੇਈਏ ਕਿ ਆਸਟਰੇਲੀਆ ਨੇ ਪਿਛਲੇ ਸੱਤ ਮਹੀਨਿਆਂ ਵਿੱਚ ਦੂਜੀ ਵਾਰ ਇਹ ਰਕਮ ਵਧਾਈ ਹੈ।

ਇਹ ਵੀ ਪੜ੍ਹੋ: Sikh News: ਭਾਰਤ ’ਚ ਸਿੱਖਾਂ ਦੀ ਆਬਾਦੀ 6.5 ਫ਼ੀ 

ਪ੍ਰਧਾਨ ਮੰਤਰੀ ਅਲਬਾਨੀਜ਼ ਦੀ ਸਰਕਾਰ ਨੇ ਵਿਦਿਆਰਥੀ ਵੀਜ਼ਾ ਪ੍ਰਕਿਰਿਆ ਨੂੰ ਹੋਰ ਮੁਸ਼ਕਲ ਬਣਾਉਣ ਲਈ ਕਈ ਕਦਮ ਚੁੱਕੇ ਹਨ। ਇਨ੍ਹਾਂ ਵਿੱਚ ਆਈਲੈਟਸ (ਇੰਟਰਨੈਸ਼ਨਲ ਇੰਗਲਿਸ਼ ਲੈਂਗੂਏਜ ਟੈਸਟਿੰਗ ਸਿਸਟਮ) ਦੇ ਸਕੋਰ ਵਧਾਉਣਾ ਵੀ ਸ਼ਾਮਲ ਹੈ। ਇਹ ਟੈਸਟ ਉਨ੍ਹਾਂ ਲੋਕਾਂ ਦੀ ਅੰਗਰੇਜ਼ੀ ਭਾਸ਼ਾ ਦੀ ਕਮਾਂਡ ਨੂੰ ਜਾਂਚਣ ਲਈ ਹੈ ਜਿਨ੍ਹਾਂ ਦੀ ਮਾਤ ਭਾਸ਼ਾ ਅੰਗਰੇਜ਼ੀ ਨਹੀਂ ਹੈ। ਇਹ ਟੈਸਟ ਪਾਸ ਕਰਨਾ ਜ਼ਰੂਰੀ ਹੈ।

ਮੰਨਿਆ ਜਾ ਰਿਹਾ ਹੈ ਕਿ ਆਸਟ੍ਰੇਲੀਆਈ ਸਰਕਾਰ ਪ੍ਰਵਾਸ 'ਚ ਵਾਧੇ ਅਤੇ ਵਿਦਿਆਰਥੀ ਵੀਜ਼ਿਆਂ ਨੂੰ ਲੈ ਕੇ ਧੋਖਾਧੜੀ ਦੇ ਖਦਸ਼ਿਆਂ ਦੇ ਮੱਦੇਨਜ਼ਰ ਅਜਿਹੇ ਮੁਸ਼ਕਲ ਫੈਸਲੇ ਲੈ ਰਹੀ ਹੈ ਪਰ ਹਰ ਸਾਲ ਹੋਣ ਵਾਲੇ ਪਰਵਾਸ ਨੂੰ ਅੱਧਾ ਕਰਨ ਦੇ ਇਰਾਦੇ ਨਾਲ ਕੀਤੇ ਜਾ ਰਹੇ ਇਨ੍ਹਾਂ ਸਖ਼ਤ ਯਤਨਾਂ ਨੇ ਭਾਰਤ ਤੋਂ ਇੱਥੇ ਪੜ੍ਹਨ ਲਈ ਆਉਣ ਵਾਲੇ ਵਿਦਿਆਰਥੀਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।

(For more Punjabi news apart from Australia Student visa new rules News in punjabi , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement