WHO ਦਾ ਦਾਅਵਾ : ਬਿਨਾਂ ਲੱਛਣਾਂ ਵਾਲੇ ਮਰੀਜ਼ਾਂ ਤੋਂ ਕਰੋਨਾ ਫੈਲਣ ਦੀ ਸੰਭਾਵਨਾ ਨਾ ਦੇ ਬਰਾਬਰ!
Published : Jun 9, 2020, 3:41 pm IST
Updated : Jun 9, 2020, 3:41 pm IST
SHARE ARTICLE
Corona virus
Corona virus

ਵੱਡੀ ਗਿਣਤੀ ਕਰੋਨਾ ਪੀੜਤ ਮਰੀਜ਼ਾਂ ਹੋ ਰਹੀ ਨੇ ਠੀਕ

ਨਵੀਂ ਦਿੱਲੀ : ਲੰਮੀ ਤਾਲਾਬੰਦੀ ਤੋਂ ਬਾਅਦ ਜਿੱਥੇ ਦੁਨੀਆਂ ਭਰ ਦੇ ਦੇਸ਼ ਪਾਬੰਦੀਆਂ ਹਟਾ ਕੇ ਜਨ-ਜੀਵਨ ਆਮ ਵਾਂਗ ਬਣਾਉਣ ਦੇ ਆਹਰ 'ਚ ਹਨ ਉਥੇ ਹੀ ਕੁੱਝ ਥਾਂਵਾਂ 'ਤੇ ਵੱਧ ਰਿਹਾ ਕਰੋਨਾ ਮੀਟਰ ਇਨ੍ਹਾਂ ਕੋਸ਼ਿਸ਼ਾਂ 'ਤੇ ਸਵਾਲੀਆਂ ਨਿਸ਼ਾਨ ਲਗਾ ਰਿਹਾ ਹੈ। ਇਸੇ ਦੌਰਾਨ ਵਿਸ਼ਵ ਸਿਹਤ ਸੰਸਥਾ ਵਲੋਂ ਇਕ ਰਾਹਤ ਭਰੀ ਖ਼ਬਰ ਆਈ ਹੈ। ਪਿਛਲੇ ਦਿਨਾਂ ਦੌਰਾਨ ਵਿਗਿਆਨੀਆਂ ਵਲੋਂ ਖੁਲਾਸਾ ਕੀਤਾ ਗਿਆ ਸੀ ਕਿ ਕਰੋਨਾ ਦੇ ਵੱਡੀ ਗਿਣਤੀ ਮਰੀਜ਼ ਅਜਿਹੇ ਹਨ ਜਿਨ੍ਹਾਂ ਵਿਚ ਇਸ ਦੇ ਕੋਈ ਲੱਛਣ ਵਿਖਾਈ ਨਹੀਂ ਦਿੰਦੇ। ਇਸ ਨੂੰ ਲੈ ਕੇ ਕਰੋਨਾ ਫ਼ੈਲਣ ਦਾ  ਵੱਡਾ ਖ਼ਤਰਾ ਬਣਿਆ ਹੋਇਆ ਸੀ। ਹੁਣ ਵਿਸ਼ਵ ਸਿਹਤ ਸੰਸਥਾ ਦੇ ਮਾਹਿਰਾਂ ਨੇ ਦਾਅਵਾ ਕੀਤਾ ਹੈ ਕਿ ਅਜਿਹੇ ਮਰੀਜ਼ਾਂ ਵਿਚੋਂ ਕਰੋਨਾ ਫੈਲਣ ਦਾ ਖ਼ਤਰਾ ਨਾਂ ਦੇ ਬਰਾਬਰ ਹੈ ਜੋ ਵੱਡੀ ਰਾਹਤ ਵਾਲੀ ਖ਼ਬਰ ਹੈ।

Corona Virus Corona Virus

ਵਿਸ਼ਵ ਸਿਹਤ ਸੰਸਥਾ ਦੀ ਕਰੋਨਾ ਸਬੰਧੀ ਟੈਕਨੀਕਲ ਟੀਮ ਦੇ ਮੁਖੀ ਮਾਰਿਯਾ ਵੈਨ ਕੇਰਖੋਵ ਨੇ ਸੋਮਵਾਰ ਰਾਤ ਦਾਅਵਾ ਕੀਤਾ ਕਿ ਬਿਨਾਂ ਲੱਛਣਾਂ ਵਾਲੇ ਮਰੀਜ਼ਾਂ ਤੋਂ ਦੂਜੇ ਵਿਅਕਤੀਆਂ ਤਕ ਕਰੋਨਾ ਫੈਲਣ ਦੀ ਸੰਭਾਵਨਾ ਬਹੁਤ ਘੱਟ ਹੈ।

Corona VirusCorona Virus

ਮਾਰਿਯਾ ਦਾ ਕਹਿਣਾ ਹੈ ਕਿ ਵਿਸ਼ਵ ਸਿਹਤ ਸੰਸਥਾ ਨੇ ਦੁਨੀਆਂ ਭਰ ਦੇ ਦੇਸ਼ਾਂ ਵਿਚ ਕੀਤੀ ਗਏ ਅਧਿਐਨਾਂ 'ਚ ਸਾਹਮਣੇ ਆਇਆ ਕਿ ਜਿਹੜੇ ਲੋਕਾਂ 'ਚ ਕਰੋਨਾ ਵਾਇਰਸ ਜਾਂ ਫਲੂ ਵਰਗੇ ਲੱੱਛਣ ਸਾਹਮਣੇ ਆਉਂਦੇ ਹਨ, ਕੇਵਲ ਉਨ੍ਹਾਂ ਤੋਂ ਹੀ ਕਰੋਨਾ ਫੈਲਣ ਦਾ ਖ਼ਤਰਾ ਜ਼ਿਆਦਾ ਹੈ, ਜਦਕਿ ਬਿਨਾਂ ਲੱਛਣ ਵਾਲੇ ਮਰੀਜ਼ਾਂ ਤੋਂ ਕਰੋਨਾ ਫੈਲਣ ਦੀ ਸੰਭਾਵਨਾ ਬਹੁਤ ਮੱਧਮ ਹੈ।

Corona Virus Corona Virus

ਇਸੇ ਦੌਰਾਨ ਇੰਡੀਅਨ ਕਾਊਂਸਲ ਆਫ ਮੈਡੀਕਲ ਰਿਸਰਚ ਨੇ ਵੀ ਅਪਣੀ ਰਿਪੋਰਟ 'ਚ ਦਾਅਵਾ ਕੀਤਾ ਹੈ ਕਿ ਜ਼ਿਆਦਾ ਮਾਮਲਿਆਂ ਵਾਲੇ ਜ਼ਿਲ੍ਹਿਆਂ ਵਿਚ ਜਿਹੜੇ ਵੀ ਕੰਟੇਨਮੈਂਟ ਜ਼ੋਨ ਹਨ, ਜਿਨ੍ਹਾਂ 'ਚ ਰਹਿਣ ਵਾਲੇ 15 ਤੋਂ 30 ਫ਼ੀ ਸਦੀ ਲੋਕ ਕੋਵਿਡ-19 ਤੋਂ ਪੀੜਤ ਹਨ, ਪਰ ਇੱਥੇ ਵੀ ਰਾਹਤ ਵਾਲੀ ਖ਼ਬਰ ਇਹ ਹੈ ਕਿ ਇਨ੍ਹਾਂ ਵਿਚੋਂ  ਜ਼ਿਆਦਤਰ ਲੋਕ ਹੋਲੀ ਹੋਲੀ ਠੀਕ ਹੋ ਰਹੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement