Trump vs Musk News: 'ਜੇਕਰ ਵਿਰੋਧੀਆਂ ਦਾ ਸਾਥ ਦਿੱਤਾ ਤਾਂ ਗੰਭੀਰ ਨਤੀਜੇ ਭੁਗਤਣੇ ਪੈਣਗੇ', ਟਰੰਪ ਨੇ ਮਸਕ ਨੂੰ ਦਿੱਤੀ ਧਮਕੀ
Published : Jun 9, 2025, 11:37 am IST
Updated : Jun 9, 2025, 11:37 am IST
SHARE ARTICLE
Trump threatens Musk news
Trump threatens Musk news

Trump vs Musk News: ਮਸਕ ਦੇ ਨਾਲ ਟਰੰਪ ਦਾ ਰਿਸ਼ਤਾ ਖ਼ਤਮ

Trump threatens Musk news: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਟੇਸਲਾ ਦੇ ਮੁਖੀ ਐਲੋਨ ਮਸਕ ਵਿਚਕਾਰ ਸ਼ਬਦੀ ਜੰਗ ਹੋਰ ਤੇਜ਼ ਹੁੰਦੀ ਜਾ ਰਹੀ ਹੈ। ਹਾਲਾਂਕਿ ਮਸਕ ਨੇ ਸ਼ਨੀਵਾਰ ਨੂੰ ਨਰਮ ਰੁਖ਼ ਅਪਣਾਇਆ, ਪਰ ਹੁਣ ਡੋਨਾਲਡ ਟਰੰਪ ਨੇ ਮਸਕ ਨੂੰ ਗੰਭੀਰ ਨਤੀਜੇ ਭੁਗਤਣ ਦੀ ਚੇਤਾਵਨੀ ਵੀ ਦੇ ਦਿੱਤੀ ਹੈ। ਦਰਅਸਲ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਐਲੋਨ ਮਸਕ ਨਾਲ ਆਪਣੇ ਟਕਰਾਅ ਤੋਂ ਪਿੱਛੇ ਹਟਦੇ  ਨਜ਼ਰ ਨਹੀਂ ਆ ਰਹੇ। ਉਨ੍ਹਾਂ ਨੇ ਸ਼ਨੀਵਾਰ ਨੂੰ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਮਸਕ ਨਾਲ ਸਬੰਧਾਂ ਨੂੰ ਸੁਧਾਰਨ ਦੀ ਕੋਈ ਇੱਛਾ ਨਹੀਂ ਹੈ।

ਇੰਨਾ ਹੀ ਨਹੀਂ, ਟਰੰਪ ਨੇ ਚੇਤਾਵਨੀ ਦਿੱਤੀ ਕਿ ਜੇਕਰ ਮਸਕ ਆਉਣ ਵਾਲੀਆਂ ਚੋਣਾਂ ਵਿੱਚ ਡੈਮੋਕ੍ਰੇਟਸ ਦੀ ਮਦਦ ਕਰਨ ਦੀ ਕੋਸ਼ਿਸ਼ ਕਰਦੇ ਹਨ, ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਟਰੰਪ ਨੇ ਐਨਬੀਸੀ ਦੀ ਕ੍ਰਿਸਟਨ ਵੇਲਕਰ ਨਾਲ ਇੱਕ ਫੋਨ ਇੰਟਰਵਿਊ ਵਿੱਚ ਕਿਹਾ ਕਿ ਉਨ੍ਹਾਂ ਦਾ ਮਸਕ ਨਾਲ ਸਬੰਧ ਸੁਧਾਰਨ ਦਾ ਕੋਈ ਇਰਾਦਾ ਨਹੀਂ ਹੈ।

ਜਦੋਂ ਉਨ੍ਹਾਂ ਨੂੰ ਖਾਸ ਤੌਰ 'ਤੇ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੂੰ ਲੱਗਦਾ ਹੈ ਕਿ ਟੇਸਲਾ ਅਤੇ ਸਪੇਸਐਕਸ ਦੇ ਸੀਈਓ ਨਾਲ ਉਨ੍ਹਾਂ ਦਾ ਰਿਸ਼ਤਾ ਖ਼ਤਮ ਹੋ ਗਿਆ ਹੈ, ਤਾਂ ਟਰੰਪ ਨੇ ਜਵਾਬ ਦਿੱਤਾ: "ਹਾਂ, ਮੈਨੂੰ ਲੱਗਦਾ ਹੈ ਤੇ ਹੁਣ ਮਸਕ ਨਾਲ ਗੱਲ ਕਰਨ ਦਾ ਕੋਈ ਇਰਾਦਾ ਨਹੀਂ ਹੈ"। 

ਇਸ ਚਰਚਾ ਦੇ ਵਿਚਕਾਰ, ਟਰੰਪ ਨੇ ਇਹ ਚੇਤਾਵਨੀ ਵੀ ਜਾਰੀ ਕੀਤੀ ਕਿ ਮਸਕ 2026 ਦੀਆਂ ਮੱਧਕਾਲੀ ਚੋਣਾਂ ਵਿੱਚ ਡੈਮੋਕ੍ਰੇਟਿਕ ਕਾਨੂੰਨਸਾਜ਼ਾਂ ਅਤੇ ਉਮੀਦਵਾਰਾਂ ਦਾ ਸਮਰਥਨ ਕਰ ਸਕਦੇ ਹਨ। ਟਰੰਪ ਨੇ ਐਨਬੀਸੀ ਨੂੰ ਕਿਹਾ ਕਿ ਜੇਕਰ ਉਹ ਅਜਿਹਾ ਕਰਦੇ ਹਨ, ਤਾਂ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।
 

(For more news apart from 'Trump threatens Musk news', stay tune to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement