
ਕਰੋਨਾ ਕਾਲ ਦੌਰਾਨ ਚੀਨ ਵਲੋਂ ਅਮਰੀਕੀ ਹਿਤਾਂ ਖਿਲਾਫ਼ ਚੁਕੇ ਕਦਮਾਂ ਦੀ ਜਾਂਚ ਮੰਗੀ
ਵਾਸ਼ਿੰਗਟਨ : ਕਰੋਨਾ ਮਹਾਮਾਰੀ ਲਈ ਚੀਨ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਅਮਰੀਕਾ ਅੰਦਰ ਲਾਮਬੰਦੀ ਸ਼ੁਰੂ ਹੋ ਗਈ ਹੈ। ਅਮਰੀਕੀ ਰਾਸ਼ਪਤੀ ਡੋਨਾਲਡ ਟਰੰਪ ਸ਼ੁਰੂ ਤੋਂ ਹੀ ਕਰੋਨਾ ਵਾਇਰਸ ਦੀ ਉਤਪਤੀ ਤੇ ਫ਼ੈਲਾਅ ਲਈ ਚੀਨ ਨੂੰ ਜ਼ਿੰਮੇਵਾਰ ਠਹਿਰਾਉਂਦੇ ਆ ਰਹੇ ਹਨ। ਹੁਣ ਅਮਰੀਕਾ ਅੰਦਰ ਚੀਨ ਨੂੰ ਉਸ ਦੀਆਂ ਗ਼ਲਤੀਆਂ ਲਈ ਕਟਹਿਰੇ 'ਚ ਖੜ੍ਹਾ ਕਰਨ ਲਈ ਅਮਰੀਕਾ ਦੇ ਸੰਸਦ ਮੈਂਬਰਾਂ ਨੇ ਸਰਗਰਮੀਆਂ ਵਧਾ ਦਿਤੀਆਂ ਹਨ। ਇਸੇ ਤਹਿਤ ਚੀਨ ਵਲੋਂ ਕੋਰੋਨਾ ਮਹਾਂਮਾਰੀ ਦਾ ਫਾਇਦਾ ਚੁੱਕਣ ਦੀਆਂ ਕੋਸ਼ਿਸ਼ਾਂ ਦੀ ਜਾਂਚ ਦੀ ਮੰਗ ਨੂੰ ਲੈ ਕੇ ਅਮਰੀਕੀ ਸੰਸਦ 'ਚ ਬਿੱਲ ਪੇਸ਼ ਕੀਤਾ ਗਿਆ।
Donald Trump
ਇਸ ਬਿੱਲ ਰਾਹੀਂ ਚੀਨੀ ਸਰਕਾਰ ਦੇ ਗ਼ਲਤ ਕੰਮਾਂ ਦੀ ਪਛਾਣ ਕਰਨ, ਵਿਸ਼ਲੇਸ਼ਣ ਕਰਨ ਤੇ ਉਨ੍ਹਾਂ ਦਾ ਮੁਕਾਬਲਾ ਕਰਨ ਦੀ ਮੰਗ ਕੀਤੀ ਗਈ ਹੈ। ਇਹ ਬਿੱਲ 14 ਅਮਰੀਕੀ ਸੰਸਦ ਮੈਂਬਰਾਂ ਨੇ ਮਿਲ ਕੇ ਪੇਸ਼ ਕੀਤਾ ਹੈ। ਸੰਸਦ ਮੈਂਬਰ ਜੇਰੇਡ ਗੋਲਡਨ ਨੇ ਸੰਸਦ ਦੇ ਹੇਠਲੇ ਸਦਨ, ਅਮਰੀਕੀ ਪ੍ਰਤੀਨਿਧ ਸਦਨ 'ਚ 'ਪ੍ਰਿਵੈਂਟਿੰਗ ਚਾਈਨਾ ਫਰੋਮ ਐਕਸਪਲਾਈਟਿੰਗ ਕੋਵਿਡ-19 ਐਕਟ' ਨਾਮਕ ਬਿੱਲ ਪੇਸ਼ ਕੀਤਾ ਹੈ।
Chinese president Xi Jinping
ਇਸ ਦਾ ਸਮਰਥਨ 13 ਹੋਰ ਸੰਸਦ ਮੈਂਬਰਾਂ ਨੇ ਕੀਤਾ ਹੈ। ਇਸ ਬਿੱਲ ਦੇ ਪਾਸ ਹੋਣ ਨਾਲ, ਨੈਸ਼ਨਲ ਇੰਟੈਲੀਜੈਂਸ (ਡੀਐਨਆਈ) ਦੇ ਡਾਇਰੈਕਟਰ ਲਈ ਚੀਨ ਮਾਮਲੇ ਦੀ ਜਾਂਚ ਕਰਨਾ ਲਾਜ਼ਮੀ ਹੋ ਜਾਵੇਗਾ। ਬਿੱਲ 'ਚ ਚੀਨੀ ਸਰਕਾਰ ਵਲੋਂ ਕੋਵਿਡ-19 ਦੇ ਪਰਦੇ ਹੇਠ ਅਪਣੇ ਕੌਮੀ ਹਿਤਾਂ ਦੀ ਪੂਰਤੀ ਲਈ ਕੋਸ਼ਿਸ਼ ਕਰਨ ਵਰਗੇ ਕਦਮਾਂ ਦੀ ਜਾਂਚ ਦੀ ਮੰਗ ਕੀਤੀ ਗਈ ਹੈ।
Donald Trump
ਇਸੇ ਤਰ੍ਹਾਂ ਅਮਰੀਕਾ ਲਈ ਪੈਦਾ ਹੋਏ ਖ਼ਤਰੇ ਦਾ ਮੁਲਾਂਕਣ ਕਰਨ ਦੀ ਮੰਗ ਵੀ ਕੀਤੀ ਗਈ ਹੈ। ਗੋਲਡਨ ਨੇ ਕਿਹਾ, ਕੋਵਿਡ -19 ਦੀ ਸ਼ੁਰੂਆਤ ਤੋਂ ਹੀ ਇਸ ਗੱਲ ਦਾ ਸਬੂਤ ਹੈ ਕਿ ਚੀਨ ਸਾਈਬਰ ਚੋਰੀ ਤੇ ਝੂਠੀਆਂ ਖ਼ਬਰਾਂ ਰਾਹੀਂ ਅਮਰੀਕੀਆਂ ਖ਼ਿਲਾਫ਼ ਮਹਾਮਾਰੀ ਦੀ ਵਰਤੋਂ ਕਰ ਰਿਹਾ ਹੈ। ਸਾਨੂੰ ਇਨ੍ਹਾਂ ਖ਼ਤਰਿਆਂ ਨੂੰ ਪੂਰੀ ਤਰ੍ਹਾਂ ਸਮਝਣ ਤੇ ਉਨ੍ਹਾਂ ਦਾ ਜਵਾਬ ਦੇਣ ਦੀ ਲੋੜ ਹੈ।
Xi Jinping
ਕਾਬਲੇਗੌਰ ਹੈ ਕਿ ਕਰੋਨਾ ਕਾਲ ਦੌਰਾਨ ਅਪਣੀਆਂ ਵਿਸਥਾਰਵਾਦੀ ਨੀਤੀਆਂ ਨੂੰ ਹਵਾ ਦੇਣ ਕਾਰਨ ਚੀਨ ਪਹਿਲਾਂ ਹੀ ਦੁਨੀਆਂ ਦੀ ਨਜ਼ਰ 'ਚ ਰੜਕ ਰਿਹਾ ਹੈ। ਇਕ ਪਾਸੇ ਜਿੱਥੇ ਪੂਰੀ ਦੁਨੀਆਂ ਕਰੋਨਾ ਨਾਲ ਜੂਝ ਰਹੀ ਹੈ, ਉਥੇ ਚੀਨ ਅਪਣੇ ਗੁਆਢੀਆਂ ਨੂੰ ਸਰਹੱਦਾਂ 'ਤੇ ਪ੍ਰੇਸ਼ਾਨ ਕਰਨ ਦੇ ਨਾਲ-ਨਾਲ ਅਮਰੀਕਾ ਨੂੰ ਚੁਨੌਤੀ ਦੇਂਦੇ ਖੇਤਰਾਂ ਅੰਦਰ ਅਪਣੀਆਂ ਗਤੀਵਿਧੀਆਂ ਵਧਾ ਰਿਹਾ ਹੈ। ਚੀਨ ਦੀਆਂ ਇਨ੍ਹਾਂ ਹਰਕਤਾਂ ਕਾਰਨ ਹੀ ਅਮਰੀਕਾ ਤੋਂ ਇਲਾਵਾ ਦੁਨੀਆਂ ਦੇ ਬਹੁਤੇ ਦੇਸ਼ ਚੀਨ ਖਿਲਾਫ਼ ਲਾਮਬੰਦ ਹੋਣੇ ਸ਼ੁਰੂ ਹੋ ਗਏ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ ।