ਖ਼ਬਰਾਂ |

ਤਾਜ਼ਾ |

Sad News : ਕੈਨੇਡਾ ’ਚ ਸੜਕ ਹਾਦਸੇ ਦੌਰਾਨ 22 ਸਾਲਾ ਪੰਜਾਬੀ ਨੌਜਵਾਨ ਦੀ ਮੌਤ
Published : Jul 9, 2024, 10:49 am IST
Updated : Jul 9, 2024, 10:49 am IST
SHARE ARTICLE
 A 22-year-old Punjabi youth died in a road accident in Canada
A 22-year-old Punjabi youth died in a road accident in Canada

Sad News : ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜਤਨਪ੍ਰੀਤ ਸਿੰਘ

Canada News : ਜ਼ਿਲ੍ਹਾ ਗੁਰਦਾਸਪੁਰ ਦੇ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡ ਜਾਫਲਪੁਰ ਰਊਵਾਲ ਦੇ ਕੈਨੇਡਾ ਵਿੱਚ ਰਹਿੰਦੇ 22 ਸਾਲਾ ਨੌਜਵਾਨ ਜਤਨਪ੍ਰੀਤ ਸਿੰਘ ਦੀ ਸਰੀ ਵਿੱਚ ਇੱਕ ਸੜਕ ਹਾਦਸੇ ਦੌਰਾਨ ਅਚਾਨਕ ਮੌਤ ਹੋ ਗਈ।

ਜਤਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਜਾਫਲਪੁਰ ਅੱਜ ਕੱਲ੍ਹ ਆਪਣੇ ਪਰਿਵਾਰ ਦੇ ਨਾਲ ਕੈਨੇਡਾ ਦੇ ਸਰੀ ਇਲਾਕੇ ਵਿੱਚ ਰਹਿ ਰਿਹਾ ਸੀ। ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਜਤਨਪ੍ਰੀਤ ਸਿੰਘ ਬੀਤੇ ਦਿਨੀ ਕੰਮ ਤੋਂ ਆਪਣੇ ਘਰ ਪਰਤ ਰਿਹਾ ਸੀ ਕਿ ਅਚਾਨਕ ਵਾਪਰੇ ਸੜਕ ਹਾਦਸੇ ਦੌਰਾਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। 

ਉਸ ਨੂੰ ਇਲਾਜ ਲਈ ਕੈਨੇਡਾ ਦੇ ਇੱਕ ਹਸਪਤਾਲ ’ਚ ਦਾਖਲ ਕਰਾਇਆ ਗਿਆ ਜਿੱਥੇ ਬੀਤੀ ਰਾਤ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਜਤਨਪ੍ਰੀਤ ਸਿੰਘ ਦੇ ਪਿਤਾ ਕੁਲਦੀਪ ਸਿੰਘ ਸੀਨੀਅਰ ਪੱਤਰਕਾਰ ਸਨ ਤੇ ਉਹ ਵੀ ਅੱਜ ਕੱਲ੍ਹ ਕੈਨੇਡਾ ਵਿਚ ਰਹਿ ਰਹੇ ਸਨ। ਉਨ੍ਹਾਂ ਦੇ ਇਕਲੌਤੇ ਪੁੱਤਰ ਦੀ ਮੌਤ ਹੋਣ ਨਾਲ ਪੱਤਰਕਾਰ ਕੁਲਦੀਪ ਸਿੰਘ ਜਾਫਲਪੁਰ ਨੂੰ ਗਹਿਰਾ ਸਦਮਾ ਪੁੱਜਾ ਹੈ।
 

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement