ਖ਼ਬਰਾਂ |

ਤਾਜ਼ਾ |

ਅਮਰੀਕਾ ਨੇ ਇਰਾਨ 'ਤੇ ਫਿਰ ਕੀਤਾ ਹਮਲਾ, 3 ਦੀ ਮੌਤ
Published : Jul 9, 2026, 12:17 pm IST
Updated : Jul 9, 2026, 12:17 pm IST
SHARE ARTICLE
US attacks Iran again; 3 dead.
US attacks Iran again; 3 dead.

90 ਫੌਜੀ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ

ਤੇਲ ਅਵੀਵ : ਅਮਰੀਕਾ ਨੇ ਬੁੱਧਵਾਰ ਦੇਰ ਰਾਤ ਇਰਾਨ ਦੇ ਅੰਦਰ 90 ਤੋਂ ਵੱਧ ਟਿਕਾਣਿਆਂ 'ਤੇ ਹਮਲੇ ਕੀਤੇ।  ਅਮਰੀਕਾ ਨੇ ਬੁੱਧਵਾਰ ਰਾਤ ਇਰਾਨ 'ਤੇ ਫਿਰ ਤੋਂ ਹਵਾਈ ਹਮਲਾ ਕੀਤਾ ਹੈ। ਅਮਰੀਕੀ ਸੈਂਟਰਲ ਕਮਾਂਡ ਨੇ ਦਾਅਵਾ ਕੀਤਾ ਕਿ ਉਸ ਨੇ ਇਰਾਨ ਦੇ ਕਰੀਬ 90 ਫ਼ੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ । ਇਨ੍ਹਾਂ ਵਿੱਚ ਏਅਰ ਡਿਫੈਂਸ ਸਿਸਟਮ, ਮਿਜ਼ਾਈਲ-ਡਰੋਨ ਸਟੋਰੇਜ ਸਾਈਟ, ਨਿਗਰਾਨੀ ਟਿਕਾਣੇ, ਜਹਾਜ਼ਰਾਨੀ ਟਿਕਾਣੇ ਅਤੇ ਫ਼ੌਜੀ ਲੌਜਿਸਟਿਕਸ ਇੰਫਰਾਸਟਰਕਚਰ ਸ਼ਾਮਲ ਹਨ। ਦੂਜੇ ਪਾਸੇ ਇਰਾਨ ਦੀ ਸਰਕਾਰੀ ਨਿਊਜ਼ ਏਜੰਸੀ ਨੇ ਦੱਸਿਆ ਕਿ ਖੁਜ਼ੇਸਤਾਨ ਸੂਬੇ ਦੇ ਅਹਿਵਾਜ਼ ਸ਼ਹਿਰ ਦੇ ਬਾਹਰੀ ਇਲਾਕੇ ਵਿੱਚ ਹੋਏ ਹਮਲੇ ਵਿੱਚ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਜ਼ਖਮੀ ਹੋ ਗਏ । ਸਥਾਨਕ ਪ੍ਰਸ਼ਾਸਨ ਮੁਤਾਬਕ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।

ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਏਅਰ ਫੋਰਸ ਵਨ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਹਰ ਸਮੇਂ ਖ਼ਤਰਾ ਰਹਿੰਦਾ ਹੈ । ਉਨ੍ਹਾਂ ਨੇ ਕਿਹਾ ਕਿ ਮੈਂ ਇਰਾਨ ਦੀ ਹਿੱਟਲਿਸਟ ਵਿੱਚ ਸਭ ਤੋਂ ਉੱਪਰ ਹਾਂ। ਟਰੰਪ ਨੇ ਦਾਅਵਾ ਕੀਤਾ ਕਿ ਇਰਾਨ ਸਮਝੌਤਾ ਚਾਹੁੰਦਾ ਹੈ, ਪਰ ਉਨ੍ਹਾਂ ਨੂੰ ਇਸ ਗੱਲ 'ਤੇ ਭਰੋਸਾ ਨਹੀਂ ਕਿ ਤੇਹਰਾਨ ਸਮਝੌਤੇ ਦੀ ਪਾਲਣਾ ਕਰੇਗਾ।

ਅਮਰੀਕਾ ਦਾ ਕਹਿਣਾ ਹੈ ਕਿ ਤਾਜ਼ਾ ਹਮਲਿਆਂ ਦਾ ਮਕਸਦ ਹੋਰਮੁਜ਼ ਸਟ੍ਰੇਟ ਵਿੱਚ ਜਹਾਜ਼ਾਂ 'ਤੇ ਹਮਲੇ ਕਰਨ ਦੀ ਇਰਾਨ ਦੀ ਸਮਰੱਥਾ ਨੂੰ ਕਮਜ਼ੋਰ ਕਰਨਾ ਹੈ। ਉੱਥੇ ਹੀ ਇਰਾਨ ਨੇ ਇਨ੍ਹਾਂ ਹਮਲਿਆਂ ਦੀ ਜਵਾਬੀ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ।

Location: International

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement