ਮੋਰੱਕੋ ਵਿੱਚ ਭੂਚਾਲ ਨੇ ਮਚਾਈ ਭਾਰੀ ਤਬਾਹੀ, 630 ਤੋਂ ਵੱਧ ਲੋਕਾਂ ਦੀ ਹੋਈ ਮੌਤ

By : GAGANDEEP

Published : Sep 9, 2023, 2:44 pm IST
Updated : Sep 9, 2023, 2:47 pm IST
SHARE ARTICLE
Morocco Earthquake
Morocco Earthquake

ਦਰਜਨਾਂ ਲੋਕ ਹੋਏ ਜ਼ਖ਼ਮੀ

 

 ਨਵੀਂ ਦਿੱਲੀ : ਮੋਰੱਕੋ ਵਿੱਚ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਮਾਰਾਕੇਸ਼ ਦੇ ਦੱਖਣੀ-ਪੱਛਮੀ ਹਿੱਸੇ 'ਚ ਸ਼ੁੱਕਰਵਾਰ ਦੇਰ ਰਾਤ 6.8 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਪੋਰਟਾਂ ਅਨੁਸਾਰ ਸ਼ੁੱਕਰਵਾਰ ਦੇਰ ਰਾਤ ਮੱਧ ਮੋਰੋਕੋ ਵਿੱਚ 6.8 ਤੀਬਰਤਾ ਦੇ ਇੱਕ ਸ਼ਕਤੀਸ਼ਾਲੀ ਭੂਚਾਲ ਕਾਰਨ 630 ਤੋਂ ਵੱਧ ਲੋਕ ਮਾਰੇ ਗਏ ਅਤੇ ਦਰਜਨਾਂ ਜ਼ਖ਼ਮੀ ਹੋ ਗਏ। ਰਾਤ ਕਰੀਬ 11:11 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਮਾਰਾਕੇਸ਼ ਤੋਂ 71 ਕਿਲੋਮੀਟਰ ਦੂਰ 18.5 ਕਿਲੋਮੀਟਰ ਦੀ ਡੂੰਘਾਈ 'ਤੇ ਸੀ।

ਇਹ ਵੀ ਪੜ੍ਹੋ: ਜਲੰਧਰ: 45 ਲੱਖ ਲਗਾ ਕੇ ਅਮਰੀਕਾ ਗਏ ਨੌਜਵਾਨ ਨੂੰ ਪਿਆ ਦਿਲ ਦਾ ਦੌਰਾ, ਮੌਤ

G-20 ਦੀ ਬੈਠਕ ਦੌਰਾਨ PM ਮੋਦੀ ਨੇ ਮੋਰੱਕੋ 'ਚ ਭੂਚਾਲ 'ਚ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਮੈਂ ਮੋਰੱਕੋ ਵਿੱਚ ਆਏ ਭੂਚਾਲ ਤੋਂ ਪ੍ਰਭਾਵਿਤ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਨਾ ਚਾਹੁੰਦਾ ਹਾਂ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸਾਰੇ ਜ਼ਖਮੀ ਲੋਕ ਜਲਦੀ ਠੀਕ ਹੋ ਜਾਣ। ਇਸ ਮੁਸ਼ਕਲ ਸਮੇਂ ਵਿੱਚ ਪੂਰਾ ਵਿਸ਼ਵ ਭਾਈਚਾਰਾ ਮੋਰੋਕੋ ਦੇ ਨਾਲ ਹੈ। ਅਸੀਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹਾਂ।

ਇਹ ਵੀ ਪੜ੍ਹੋ: ਫਰੀਦਕੋਟ 'ਚ ਡਿਪ੍ਰੈਸ਼ਨ ਦੀ ਸ਼ਿਕਾਰ ਕੁੜੀ ਨੇ ਨਹਿਰ ਵਿਚ ਮਾਰੀ ਛਾਲ

ਇਸ ਭੂਚਾਲ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਭੂਚਾਲ ਤੋਂ ਬਾਅਦ ਸਾਮਾਨ ਗਲੀਆਂ 'ਚ ਖਿੱਲਰਿਆ ਪਿਆ ਹੈ। ਬਹੁਤ ਸਾਰੇ ਲੋਕ ਸ਼ਾਪਿੰਗ ਸੈਂਟਰਾਂ, ਰੈਸਟੋਰੈਂਟਾਂ ਅਤੇ ਅਪਾਰਟਮੈਂਟ ਬਿਲਡਿੰਗਾਂ ਤੋਂ ਬਾਹਰ ਭੱਜਦੇ ਦੇਖੇ ਗਏ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਨੇ ਭੂਚਾਲ ਦੀ ਤੀਬਰਤਾ ਦੇ ਸਬੰਧ ਵਿੱਚ ਸ਼ੁਰੂਆਤੀ ਅੰਕੜੇ ਪੇਸ਼ ਕੀਤੇ, ਜਿਸ ਦੇ ਸਬੰਧ ਵਿੱਚ ਉਨ੍ਹਾਂ ਨੇ ਆਰਥਿਕ ਨੁਕਸਾਨ ਨੂੰ ਦਰਸਾਉਣ ਲਈ ਇੱਕ ਔਰੇਂਜ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਹੋਰ ਨੁਕਸਾਨ ਦੀ ਸੰਭਾਵਨਾ ਹੈ।
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM

Big Breaking: Kejriwal ਨੇ ਪੂਰੇ ਦੇਸ਼ ਲਈ ਕਿਹੜੀਆਂ 10 ਗਰੰਟੀਆਂ ਦਾ ਕੀਤਾ ਐਲਾਨ, ਦੇਖੋ ਰੋਜ਼ਾਨਾ ਸਪੋਕਸਮੈਨ ਤੇ LIVE

12 May 2024 3:47 PM
Advertisement