
ਗੂਗਲ ਨੇ ਸਰੀਰਕ ਸ਼ੋਸ਼ਣ ਦੇ ਮਾਮਲਿਆਂ ਵਿਚ ਕਾਰਵਾਈ ਲਈ ਪਾਲਿਸੀ ਵਿੱਚ ਬਦਲਾਅ ਕੀਤਾ ਹੈ। ਨਵੇਂ ਨਿਯਮਾਂ ਦੇ ਮੁਤਾਬਕ ਕੰਪਨੀ ਦੀ ਮੱਧਸਥਿਰਤਾ ਜਰੂਰੀ ਨਹੀਂ....
ਸੈਨ ਫ੍ਰਾਂਸਿਸਕੋ (ਭਾਸ਼ਾ): ਗੂਗਲ ਨੇ ਸਰੀਰਕ ਸ਼ੋਸ਼ਣ ਦੇ ਮਾਮਲਿਆਂ ਵਿਚ ਕਾਰਵਾਈ ਲਈ ਪਾਲਿਸੀ ਵਿੱਚ ਬਦਲਾਅ ਕੀਤਾ ਹੈ। ਨਵੇਂ ਨਿਯਮਾਂ ਦੇ ਮੁਤਾਬਕ ਕੰਪਨੀ ਦੀ ਮੱਧਸਥਿਰਤਾ ਜਰੂਰੀ ਨਹੀਂ ਹੋਵੇਗੀ ਸਗੋਂ ਇਹ ਪੀੜਤ ਦੀ ਇਛਾ ਤੇ ਨਿਰਭਰ ਕਰੇਗਾ ਭਾਵ ਜੇ ਕਰਮਚਾਰੀ ਚਾਹੇ ਤਾਂ ਸਿੱਧੇ ਕੋਰਟ ਜਾ ਸਕਦੇ ਹਨ। ਦੱਸ ਦਈਏ ਕਿ ਗੂਗਲ ਦੇ ਸੀਈਓ ਸੁੰਦਰ ਪਿਚਾਈ ਨੇ ਵੀਰਵਾਰ ਨੂੰ ਕਰਮਚਾਰੀਆਂ ਨੂੰ ਈਮੇਲ ਭੇਜਿਆ, ਜਿਸ 'ਚ ਪਿਚਾਈ ਨੇ ਕਿਹਾ ਕਿ ਸਰੀਰਕ ਸ਼ੋਸ਼ਣ ਦੇ ਮਾਮਲਿਆਂ ਵਿਚ ਉਨ੍ਹਾਂ ਨੂੰ ਕਰਮਚਾਰੀਆਂ ਦਾ ਫੀਡਬੈਕ ਮਿਲਿਆ ਹੈ।
Google
ਇਹ ਮਹਿਸੂਸ ਕੀਤਾ ਗਿਆ ਕਿ ਹਮੇਸ਼ਾ ਪੂਰੀ ਜਾਣਕਾਰੀ ਨਹੀਂ ਮਿਲ ਪਾਈ ਜਿਸ ਦੇ ਚਲਦਿਆਂ ਪਿਚਾਈ ਨੇ ਕਰਮਚਾਰੀਆਂ ਤੋਂ ਮਾਫੀ ਵੀ ਮੰਗੀ। ਜ਼ਿਕਰਯੋਗ ਹੈ ਕਿ ਸਰੀਰਕ ਸ਼ੋਸ਼ਣ ਦੇ ਮਾਮਲਿਆਂ ਵਿਚ ਕਮੀ ਲਿਆਉਣ ਲਈ ਗੂਗਲ ਹੁਣ ਹਰ ਸਾਲ ਕਰਮਚਾਰੀਆਂ ਨੂੰ ਟ੍ਰੇਨਿੰਗ ਦੇਵੇਗਾ ਜਿਸ ਲਈ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸਾਲਾਨਾ ਟ੍ਰੇਨਿੰਗ ਵਿਚ ਸ਼ਾਮਿਲ ਹੋਣਾ ਜਰੂਰੀ ਹੋਵੇਗਾ ਅਤੇ ਇਸ 'ਚ ਸ਼ਾਮਿਲ ਨਾ ਹੋਣ ਤੇ ਉਨ੍ਹਾਂ ਨੂੰ ਤਨਖਾਹ ਵਾਧਾ ਅਤੇ ਪ੍ਰਮੋਸ਼ਨ ਵਿਚ ਮੁਸ਼ਕਲਾਂ ਦਾ ਸਾਮਣਾ ਕਰਨਾ ਪੈ ਸਕਦਾ ਹੈ।
Google
ਦੱਸ ਦਈਏ ਕਿ ਗੂਗਲ ਨੇ ਇਕ ਬਰਾਬਰ ਕੰਮ ਲਈ ਔਰਤਾਂ ਨੂੰ ਪੁਰਸ਼ਾਂ ਦੇ ਬਰਾਬਰ ਤਨਖਾਹ ਦੀ ਮੰਗ ਪੂਰੀ ਨਹੀਂ ਕੀਤੀ ਹੈ ।