72 ਸਾਲ ਦੀ ਅਰਦਾਸ ਹੋਈ ਪੂਰੀ, ਲਾਂਘੇ ਰਾਹੀਂ ਪਹਿਲਾ ਜੱਥਾ ਪੁੱਜਿਆ ਪਾਕਿਸਤਾਨ
Published : Nov 9, 2019, 3:17 pm IST
Updated : Nov 9, 2019, 3:17 pm IST
SHARE ARTICLE
First Batch of Indian Pilgrims Enters Pakistan Through Kartarpur Corridor
First Batch of Indian Pilgrims Enters Pakistan Through Kartarpur Corridor

ਸਿੱਖ ਸੰਗਤਾਂ ਵੱਲੋਂ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਉਡੀਕ ਅੱਜ ਪੂਰੀ ਹੋ ਗਈ ਹੈ। ਕਰਤਾਰਪੁਰ ਲਾਂਘਾ ਸੰਗਤਾਂ ਲਈ ਅੱਜ ਭਾਰਤ -ਪਾਕਿਸਤਾਨ ਵੱਲੋਂ ਖੋਲ੍ਹਿਆ ਗਿਆ ਹੈ।

ਕਰਤਾਰਪੁਰ ਸਾਹਿਬ : ਸਿੱਖ ਸੰਗਤਾਂ ਵੱਲੋਂ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਉਡੀਕ ਅੱਜ ਪੂਰੀ ਹੋ ਗਈ ਹੈ। ਕਰਤਾਰਪੁਰ ਸਾਹਿਬ ਦਾ ਲਾਂਘਾ ਸੰਗਤਾਂ ਲਈ ਅੱਜ ਭਾਰਤ -ਪਾਕਿਸਤਾਨ ਵੱਲੋਂ ਖੋਲ੍ਹਿਆ ਗਿਆ ਹੈ। ਅੱਜ ਜਦੋਂ ਭਾਰਤ ਤੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ ਹੋਇਆ ਤਾਂ 72 ਸਾਲਾਂ ਤੋਂ ਕੀਤੀ ਜਾ ਰਹੀ ਸਿੱਖਾਂ ਦੀ ਅਰਦਾਸ ਪੂਰੀ ਹੋ ਗਈ। ਇਸ ਦੌਰਾਨ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਭਾਰਤ ਵਾਲੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਗਿਆ ਹੈ।

PM Modi at Dera Baba Nanak PM Modi at Dera Baba Nanak

ਜਿਸ ਤੋਂ ਬਾਅਦ ਸ਼ਰਧਾਲੂਆਂ ਦਾ ਪਹਿਲਾ ਜਥਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ‘ਚ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਪਾਕਿਸਤਾਨ ਪਹੁੰਚਣ ‘ਤੇ ਪਾਕਿ ਪੀਐਮ ਇਮਰਾਨ ਖ਼ਾਨ ਵੱਲੋਂ ਜਥੇ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਜਥੇ ਵਿਚ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ , ਗੁਰਦਾਸਪੁਰ ਤੋਂ ਸੰਸਦ ਮੈਂਬਰ ਸਨੀ ਦਿਓਲ ,ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਲਜ਼ਾਰ ਸਿੰਘ ਰਣੀਕੇ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੰਗਤਾਂ ਸਮੇਤ ਸ਼ਾਮਿਲ ਹਨ।

Kartarpur Sahib Kartarpur Sahib

ਭਾਰਤ -ਪਾਕਿਸਤਾਨ ਸਰਹੱਦ ਪਾਰ ਕਰ ਕੇ ਸਿਰਫ਼ ਸਾਢੇ ਚਾਰ ਕਿਲੋਮੀਟਰ ਦੀ ਦੂਰੀ ’ਤੇ ਪਾਕਿਸਤਾਨੀ ਪੰਜਾਬ ਦੇ ਨਾਰੋਵਾਲ ਜ਼ਿਲ੍ਹੇ ’ਚ ਗੁਰਦੁਆਰਾ ਕਰਤਾਰਪੁਰ ਸਾਹਿਬ ਸਥਿਤ ਹੈ। ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ-ਪਾਕਿਸਤਾਨ ਦਰਮਿਆਨ ਇਹ ਇਤਿਹਾਸਕ ਪਲ ਇਤਿਹਾਸ ਦੇ ਪੰਨਿਆਂ ‘ਚ ਦਰਜ ਹੋਇਆ ਹੈ। ਇਸ ਮੌਕੇ ‘ਤੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

PM Modi thanks Pakistan PM Imran Khan for Kartarpur corridorPM Modi at Dera Baba Nanak 

ਦੱਸ ਦੇਈਏ ਕਿ ਕਰਤਾਰਪੁਰ ਸਾਹਿਬ ਨੂੰ ਅਸਲ ਰੂਪ ਦੇ ਵਿਚ ਗੁਰਦੁਆਰਾ ਦਰਬਾਰ ਸਾਹਿਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਸ ਪਵਿੱਤਰ ਅਸਥਾਨ ‘ਤੇ ਬਾਬੇ ਨਾਨਕ ਨੇ ਆਪਣੀ ਜ਼ਿੰਦਗੀ ਦਾ ਅੰਤਿਮ ਸਮਾਂ ਕਰਤਾਰਪੁਰ ਸਾਹਿਬ ਵਿਖੇ ਖੇਤੀਬਾੜੀ ਕਰਦਿਆਂ ਅਤੇ ਸੰਗਤਾਂ ਨੂੰ ਦਸਾਂ ਨਹੁੰਆਂ ਦੀ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਉਪਦੇਸ਼ ਦਿੰਦਿਆਂ ਬਿਤਾਇਆ ਅਤੇ ਇਸੇ ਸਥਾਨ ‘ਤੇ ਹੀ ਉਹ ਸੰਮਤ 1596 ਈ: ਵਿਚ ਜੋਤੀ ਜੋਤ ਸਮਾ ਗਏ ਸਨ। ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਲਈ ਸਿੱਖ ਸੰਗਤਾਂ ਕਾਫ਼ੀ ਲੰਬੇ ਸਮੇਂ ਤੋਂ ਅਰਦਾਸ ਕਰ ਰਹੀਆਂ ਸਨ, ਜੋ ਕਿ ਅੱਜ ਪੂਰੀ ਹੋ ਗਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement