ਚੀਨ ਨੇ ਅਮਰੀਕੀ ਰਾਸ਼ਟਰਪਤੀ ਦੀ ਚੋਣ ਵਿੱਚ ਬਿਡੇਨ ਨੂੰ ਵਧਾਈ ਦੇਣ ਤੋਂ ਕੀਤਾ ਇਨਕਾਰ
Published : Nov 9, 2020, 4:21 pm IST
Updated : Nov 9, 2020, 4:21 pm IST
SHARE ARTICLE
china
china

ਉਪ-ਰਾਸ਼ਟਰਪਤੀ ਚੁਣੇ ਗਏ ਕਮਲਾ ਹੈਰਿਸ ਨੂੰ ਵਧਾਈ ਦਿੱਤੀ

ਬੀਜਿੰਗ: ਚੀਨ ਨੇ ਹਾਲ ਹੀ ਵਿੱਚ ਅਮਰੀਕੀ ਰਾਸ਼ਟਰਪਤੀ ਦੀ ਚੋਣ ਵਿੱਚ ਡੈਮੋਕਰੇਟ ਉਮੀਦਵਾਰ ਜੋ ਬਿਡੇਨ ਨੂੰ ਵਧਾਈ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਹ ਕਹਿੰਦਾ ਹੈ ਕਿ ਵੋਟਿੰਗ ਤੋਂ ਬਾਅਦ ਨਤੀਜਿਆਂ ਦਾ ਫ਼ੈਸਲਾ ਹੋਣਾ ਬਾਕੀ ਹੈ। ਚੀਨ ਉਨ੍ਹਾਂ ਕੁਝ ਦੇਸ਼ਾਂ ਵਿੱਚ ਸ਼ਾਮਿਲ ਹੈ। ਜਿਨ੍ਹਾਂ ਨੇ ਅਜੇ ਤੱਕ ਅਧਿਕਾਰਤ ਤੌਰ ‘ਤੇ ਅਮਰੀਕੀ ਚੋਣ ਨਤੀਜਿਆਂ ਨੂੰ ਸਵੀਕਾਰ ਨਹੀਂ ਕੀਤਾ ਹੈ। ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲੇ ਨਤੀਜਿਆਂ ਨੂੰ ਸਵੀਕਾਰ ਨਹੀਂ ਕੀਤਾ ਹੈ ਅਤੇ ਬਹੁਤ ਸਾਰੇ ਰਾਜਾਂ ਵਿਚ ਬੈਲਟ ਦੀ ਗਿਣਤੀ ਨੂੰ ਚੁਣੌਤੀ ਦਿੱਤੀ ਗਈ ਹੈ।

china and amricaChina and America
 

ਵਿਸ਼ਵ ਦੇ ਨੇਤਾਵਾਂ ਨੇ ਜੋਈ ਬਿਡੇਨ ਅਤੇ ਉਪ-ਰਾਸ਼ਟਰਪਤੀ ਚੁਣੇ ਗਏ ਕਮਲਾ ਹੈਰਿਸ ਨੂੰ ਵਧਾਈ ਦਿੱਤੀ ਹੈ। ਅਮਰੀਕੀ ਸ਼ਹਿਰਾਂ ਵਿਚ ਵੀ ਜਸ਼ਨ ਦਾ ਮਾਹੌਲ ਹੈ। ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲੇ ਨਤੀਜਿਆਂ ਨੂੰ ਸਵੀਕਾਰ ਨਹੀਂ ਕੀਤਾ ਹੈ ਅਤੇ ਬਹੁਤ ਸਾਰੇ ਰਾਜਾਂ ਵਿਚ ਬੈਲਟ ਦੀ ਗਿਣਤੀ ਨੂੰ ਚੁਣੌਤੀ ਦਿੱਤੀ ਗਈ ਹੈ। ਵਿਸ਼ਵ ਦੇ ਨੇਤਾਵਾਂ ਨੇ ਜੋਈ ਬਿਡੇਨ ਅਤੇ ਉਪ-ਰਾਸ਼ਟਰਪਤੀ ਚੁਣੇ ਗਏ ਕਮਲਾ ਹੈਰਿਸ ਨੂੰ ਵਧਾਈ ਦਿੱਤੀ ਹੈ। ਅਮਰੀਕੀ ਸ਼ਹਿਰਾਂ ਵਿਚ ਵੀ ਜਸ਼ਨ ਦਾ ਮਾਹੌਲ ਹੈ। ਚੀਨ ਤੋਂ ਇਲਾਵਾ ਰੂਸ, ਮੈਕਸੀਕੋ ਅਤੇ ਕੁਝ ਹੋਰ ਦੇਸ਼ਾਂ ਨੇ ਨਵੇਂ ਚੁਣੇ ਗਏ ਰਾਸ਼ਟਰਪਤੀ ਨੂੰ ਵਧਾਈ ਨਹੀਂ ਦਿੱਤੀ ਹੈ।

PICPIC ਚੀਨ ਨੇ ਸੋਮਵਾਰ ਨੂੰ ਕਿਹਾ ਕਿ ਉਸਨੂੰ ਪਤਾ ਲੱਗਿਆ ਹੈ ਕਿ ਬਿਡੇਨ ਨੇ ਆਪਣੇ ਆਪ ਨੂੰ ਚੋਣ ਵਿੱਚ ਜੇਤੂ ਐਲਾਨਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਵੈਂਗ ਵੈਨਬਿਨ ਨੇ ਕਿਹਾ, ਸਾਡੀ ਸਮਝ ਇਹ ਹੈ ਕਿ ਚੋਣਾਂ ਦੇ ਨਤੀਜੇ ਦਾ ਫੈਸਲਾ ਅਮਰੀਕੀ ਕਾਨੂੰਨ ਅਤੇ ਵਿਧੀ ਅਨੁਸਾਰ ਕੀਤਾ ਜਾਵੇਗਾ।ਵੈਂਗ ਨੇ ਉਮੀਦ ਜਤਾਈ ਕਿ ਨਵੀਂ ਅਮਰੀਕੀ ਸਰਕਾਰ ਚੀਨ ਨਾਲ ਸੰਬੰਧ ਸੁਧਾਰਨ ਲਈ ਅੱਧੇ ਰਾਹ ਤੁਰੇਗੀ। ਟਰੰਪ ਨੇ ਹੁਣ ਤੱਕ ਚੋਣ ਨਤੀਜਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਐਤਵਾਰ ਨੂੰ ਟਰੰਪ ਨੇ ਮੀਡੀਆ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਸੀ, "ਸਾਡੇ ਅਧਰੰਗੀ ਮੀਡੀਆ ਨੇ ਇਹ ਫੈਸਲਾ ਕਦੋਂ ਕੀਤਾ ਕਿ ਦੇਸ਼ ਦਾ ਅਗਲਾ ਰਾਸ਼ਟਰਪਤੀ ਕੌਣ ਹੋਵੇਗਾ?"

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM

Punjabi Family ਨਾਲ Rajasthan ’ਚ ਹਾਦਸਾ, 2 ਮਹੀਨੇ ਪਹਿਲਾਂ ਵਿਆਹੇ ਪੁੱਤ-ਨੂੰਹ ਸਮੇਤ 4 ਜੀਆਂ ਦੀ ਮੌ*ਤ...

28 Mar 2024 10:22 AM
Advertisement