ਜਵਾਈ ਤੋਂ ਬਾਅਦ ਟਰੰਪ ਦੀ ਪਤਨੀ ਨੇ ਹਾਰ ਕਬੂਲ ਕਰ ਲੈਣ ਦੀ ਦਿੱਤੀ ਸਲਾਹ, ਸਹਿਯੋਗੀਆਂ ਨੇ ਪਾਇਆ ਜ਼ੋਰ
Published : Nov 9, 2020, 1:32 pm IST
Updated : Nov 9, 2020, 1:39 pm IST
SHARE ARTICLE
Melania Trump advise Trump
Melania Trump advise Trump

ਮੇਲਾਨੀਆ ਨੇ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਆਪਣੇ ਪਤੀ ਦੀ ਚੋਣ ਮੁਹਿੰਮ ਲਈ ਪ੍ਰਚਾਰ ਕੀਤਾ ਸੀ।

ਵਾਸ਼ਿੰਗਟਨ: ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਦੇ ਨਤੀਜੇ ਆ ਗਏ ਹਨ। ਡੈਮੋਕ੍ਰੈਟਿਕ ਪਾਰਟੀ ਦੇ ਜੋਅ ਬਾਇਡੇਨ ਅਗਲੇ ਰਾਸ਼ਟਰਪਤੀ ਹੋਣਗੇ। ਪਰ ਟਰੰਪ ਆਪਣੀ ਹਾਰ ਨੂੰ ਕਬੂਲਣ ਲਈ ਤਿਆਰ ਨਹੀਂ ਹਨ। ਇਸ ਲਈ  ਅਮਰੀਕਾ ਦੀ ‘ਫ਼ਸਟ ਲੇਡੀ’ ਮੇਲਾਨੀਆ ਚਾਹੁੰਦੇ ਹਨ ਕਿ ਉਨ੍ਹਾਂ ਦੇ ਪਤੀ ਟਰੰਪ ਆਪਣੀ ਹਾਰ ਨੂੰ ਕਬੂਲ ਲੈਣ। ਟਰੰਪ ਦੇ ਬਹੁਤ ਸਾਰੇ ਸਹਿਯੋਗੀ ਵੀ ਇਹੋ ਚਾਹੁੰਦੇ ਹਨ। 

Melania Trump

ਰਿਪੋਰਟ ਮੁਤਾਬਕ ਮੇਲਾਨੀਆ ਨੇ ਟਰੰਪ ਨੂੰ ਰਾਸ਼ਟਰਪਤੀ ਚੋਣਾਂ  ਵਿੱਚ ਹੁਣ ਜੋਅ ਬਾਇਡੇਨ ਤੋਂ ਹਾਰ ਕਬੂਲ ਕਰ ਲੈਣ ਦੀ ਸਲਾਹ ਦਿੱਤੀ ਹੈ। ਉਂਝ ਮੇਲਾਨੀਆ ਨੇ ਚੋਣਾਂ ਬਾਰੇ ਕੋਈ ਜਨਤਕ ਟਿੱਪਣੀ ਨਹੀਂ ਕੀਤੀ ਪਰ ਨਿੱਜੀ ਤੌਰ ਉੱਤੇ ਉਨ੍ਹਾਂ ਆਪਣੇ ਪਤੀ ਸਾਹਵੇਂ ਆਪਣੀ ਰਾਏ ਰੱਖੀ ਹੈ।Donald Trump

ਮੇਲਾਨੀਆ ਨੇ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਆਪਣੇ ਪਤੀ ਦੀ ਚੋਣ ਮੁਹਿੰਮ ਲਈ ਪ੍ਰਚਾਰ ਕੀਤਾ ਸੀ। ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਵਾਈ ਤੇ ਉਨ੍ਹਾਂ ਦੇ ਸੀਨੀਅਰ ਸਲਾਹਕਾਰ ਜਾਰੇਡ ਕੁਸ਼ਨਰ ਨੇ ਪਹਿਲਾਂ ਹੀ ਰਾਸ਼ਟਰਪਤੀ ਚੋਣਾਂ ਬਾਰੇ ਸਾਹਮਣੇ ਦਿੱਸ ਰਹੀ ਸਥਿਤੀ ਨੂੰ ਪ੍ਰਵਾਨ ਕਰਨ ਲਈ ਕਿਹਾ ਸੀ। ਜਿਕਰਯੋਗ ਹੈ ਕਿ ਟਰੰਪ ਨੇ ਆਖ਼ਰੀ ਬਿਆਨ ਵਿੱਚ ਕਿਹਾ, ਜੋ ਬਾਈਡਨ ਆਪਣੇ ਆਪ ਨੂੰ ਗਲਤ ਢੰਗ ਨਾਲ ਵਿਜੇਤਾ ਵਜੋਂ ਪੇਸ਼ ਕਰ ਰਿਹਾ ਹੈ ਅਤੇ ਦੌੜ ਅਜੇ ਖ਼ਤਮ ਨਹੀਂ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement