Indian Student Stabbed In US Gym: ਅਮਰੀਕੀ ਜਿਮ 'ਚ ਭਾਰਤੀ ਵਿਦਿਆਰਥੀ 'ਤੇ ਚਾਕੂ ਨਾਲ ਹਮਲਾ; ਇਲਾਜ ਦੌਰਾਨ ਮੌਤ
Published : Nov 9, 2023, 11:30 am IST
Updated : Nov 9, 2023, 11:30 am IST
SHARE ARTICLE
Indian Student Stabbed In US Gym
Indian Student Stabbed In US Gym

ਵਾਲਪੇਰਾਇਸੋ ਯੂਨੀਵਰਸਿਟੀ ਵਿਚ ਕੰਪਿਊਟਰ ਸਾਇੰਸ ਦਾ ਵਿਦਿਆਰਥੀ ਸੀ ਮ੍ਰਿਤਕ

Indian Student Stabbed In US Gym dies: ਅਮਰੀਕਾ ਦੇ ਇੰਡੀਆਨਾ ਸੂਬੇ ਵਿਚ ਸਥਿਤ ਇਕ ਫਿਟਨੈਸ ਸੈਂਟਰ ਵਿਚ 24 ਸਾਲਾ ਭਾਰਤੀ ਵਿਦਿਆਰਥੀ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ, ਜਿਸ ਦੀ ਬਾਅਦ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਵਾਲਪੇਰਾਇਸੋ ਯੂਨੀਵਰਸਿਟੀ ਵਿਚ ਕੰਪਿਊਟਰ ਸਾਇੰਸ ਦੇ ਵਿਦਿਆਰਥੀ ਵਰੁਣ ਉਤੇ 29 ਅਕਤੂਬਰ ਨੂੰ ਇਕ ਜਿੰਮ ਵਿਚ ਹਮਲਾਵਰ ਜੋਰਡਨ ਐਂਡਰੇਡ ਨੇ ਚਾਕੂ ਨਾਲ ਹਮਲਾ ਕੀਤਾ ਸੀ, ਜਿਸ ਨਾਲ ਵਿਦਿਆਰਥੀ ਦੇ ਸਿਰ ਵਿਚ ਸੱਟ ਲੱਗ ਗਈ ਸੀ। ਅਧਿਕਾਰੀ ਹਮਲੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।

ਸ਼ਿਕਾਗੋ ਦੇ ਨੇੜੇ ਵਾਲਪੇਰਾਇਸੋ ਯੂਨੀਵਰਸਿਟੀ ਨੇ ਬੁਧਵਾਰ ਨੂੰ ਇਕ ਬਿਆਨ 'ਚ ਕਿਹਾ, 'ਭਰੇ ਦਿਲ ਨਾਲ ਅਸੀਂ ਵਰੁਣ ਰਾਜ ਪੁਚਾ ਦੇ ਦਿਹਾਂਤ ਦੀ ਖ਼ਬਰ ਸਾਂਝੀ ਕਰ ਰਹੇ ਹਾਂ। ਸਾਡੀ ਯੂਨੀਵਰਸਿਟੀ ਨੇ ਅਪਣਾ ਇਕ ਬੱਚਾ ਗੁਆ ਦਿਤਾ। ਇਸ ਦੁੱਖ ਦੀ ਘੜੀ ਵਿਚ ਸਾਡੀ ਸੰਵੇਦਨਾ ਵਰੁਣ ਦੇ ਪ੍ਰਵਾਰ ਅਤੇ ਉਸ ਦੇ ਦੋਸਤਾਂ ਨਾਲ ਹੈ’।

ਘਟਨਾ ਤੋਂ ਬਾਅਦ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਉਸ ਵਿਰੁਧ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਅਤੇ ਹਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਯੂਨੀਵਰਸਿਟੀ ਨੇ ਕਿਹਾ, 'ਯੂਨੀਵਰਸਿਟੀ ਵਰੁਣ ਦੇ ਪ੍ਰਵਾਰ ਨਾਲ ਲਗਾਤਾਰ ਸੰਪਰਕ ਵਿਚ ਹੈ ਅਤੇ ਅਸੀਂ ਜਿਥੇ ਵੀ ਸੰਭਵ ਹੋ ਸਕੇ ਸਹਾਇਤਾ ਪ੍ਰਦਾਨ ਕਰਨਾ ਜਾਰੀ ਰੱਖਾਂਗੇ ਤਾਂ ਜੋ ਪ੍ਰਵਾਰ ਇਸ ਬੇਹੱਦ ਮੁਸ਼ਕਲ ਸਮੇਂ ਵਿਚ ਅੱਗੇ ਵਧ ਸਕੇ।' ਵਰੁਣ ਲਈ 16 ਨਵੰਬਰ ਨੂੰ ਯੂਨੀਵਰਸਿਟੀ ਕੈਂਪਸ ਵਿਚ ਇਕ ਯਾਦਗਾਰੀ ਸਭਾ ਦਾ ਆਯੋਜਨ ਕੀਤਾ ਜਾ ਰਿਹਾ ਹੈ।

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement