''ਕੈਨੇਡਾ ਵਿਚ ਪPM ਮੋਦੀ ਦੀ ਸਰਕਾਰ ਦੇ ਸਮਰਥਕ ਹਨ ਪਰ ਉਹ ਸਾਰੇ ਹਿੰਦੂ ਕੈਨੇਡੀਅਨਾਂ ਦੀ ਨੁਮਾਇੰਦਗੀ ਨਹੀਂ ਕਰਦੇ।’’
ਓਟਾਵਾ 9 ਨਵੰਬਰ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ’ਚ ਖਾਲਿਸਤਾਨ ਸਮਰਥਕਾਂ ਦੀ ਮੌਜੂਦਗੀ ਨੂੰ ਮਨਜ਼ੂਰ ਕੀਤਾ ਹੈ ਪਰ ਕਿਹਾ ਹੈ ਕਿ ਉਹ ਸਮੁੱਚੇ ਸਿੱਖਾਂ ਦੀ ਨੁਮਾਇੰਦਗੀ ਨਹੀਂ ਕਰਦੇ। ਉਨ੍ਹਾਂ ਦੀ ਇਹ ਟਿਪਣੀ ਸਿੱਖ ਕਾਰਕੁਨ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਨਾਲ ਚੱਲ ਰਹੇ ਕੂਟਨੀਤਕ ਵਿਵਾਦ ਦੇ ਵਿਚਕਾਰ ਓਟਾਵਾ ਦੇ ਪਾਰਲੀਮੈਂਟ ਹਿੱਲ ਵਿਖੇ ਮਨਾਏ ਦੀਵਾਲੀ ਦੇ ਜਸ਼ਨਾਂ ਦੌਰਾਨ ਆਈ ਹੈ।
ਉਨ੍ਹਾਂ ਕਿਹਾ, ‘‘ਕੈਨੇਡਾ ਵਿਚ ਖਾਲਿਸਤਾਨ ਦੇ ਬਹੁਤ ਸਾਰੇ ਸਮਰਥਕ ਹਨ ਪਰ ਉਹ ਸਮੁੱਚੇ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇ। ਇਸੇ ਤਰ੍ਹਾਂ ਕੈਨੇਡਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੇ ਸਮਰਥਕ ਹਨ ਪਰ ਉਹ ਸਾਰੇ ਹਿੰਦੂ ਕੈਨੇਡੀਅਨਾਂ ਦੀ ਨੁਮਾਇੰਦਗੀ ਨਹੀਂ ਕਰਦੇ।’’
ਪਿਛਲੇ ਸਾਲ ਸਤੰਬਰ ਵਿਚ ਟਰੂਡੋ ਨੇ ਨਿੱਝਰ ਦੀ ਹੱਤਿਆ ਵਿਚ ਭਾਰਤੀ ਏਜੰਟਾਂ ਦੀ ਸੰਭਾਵਤ ਸ਼ਮੂਲੀਅਤ ਦੇ ਦੋਸ਼ ਲਗਾਏ ਸਨ, ਜਿਸ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਸਬੰਧ ਗੰਭੀਰ ਤਣਾਅ ਪੂਰਨ ਹੋ ਗਏ ਸਨ। ਨਵੀਂ ਦਿੱਲੀ ਨੇ ਟਰੂਡੋ ਦੇ ਦੋਸ਼ਾਂ ਨੂੰ ਬੇਤੁਕਾ ਦੱਸਦਿਆਂ ਰੱਦ ਕਰ ਦਿਤਾ। (ਪੀਟੀਆਈ)