Pakistan Blast: 30 ਲੋਕ ਗੰਭੀਰ ਜ਼ਖ਼ਮੀ
Pakistan railway station Blast News: ਪਾਕਿਸਤਾਨ ਦੇ ਅਸ਼ਾਂਤ ਸੂਬੇ ਬਲੋਚਿਸਤਾਨ 'ਚ ਜ਼ਬਰਦਸਤ ਬੰਬ ਧਮਾਕਾ ਹੋਣ ਦੀ ਸੂਚਨਾ ਸਾਹਮਣੇ ਆ ਰਹੀ ਹੈ। ਇਸ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 30 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ।
ਇਹ ਬੰਬ ਧਮਾਕਾ ਬਲੋਚਿਸਤਾਨ ਦੇ ਕਵੇਟਾ ਦੇ ਰੇਲਵੇ ਸਟੇਸ਼ਨ ਨੇੜੇ ਹੋਇਆ। ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਇਹ ਧਮਾਕਾ ਰੇਲਵੇ ਸਟੇਸ਼ਨ ਦੇ ਬੁਕਿੰਗ ਦਫਤਰ 'ਚ ਟਰੇਨ ਦੇ ਪਲੇਟਫਾਰਮ 'ਤੇ ਪਹੁੰਚਣ ਤੋਂ ਠੀਕ ਪਹਿਲਾਂ ਹੋਇਆ। ਧਮਾਕੇ ਦੇ ਸਮੇਂ ਸਟੇਸ਼ਨ 'ਤੇ ਭੀੜ ਆਮ ਸੀ। ਇਸ ਦੇ ਬਾਵਜੂਦ ਹੋਰ ਮੌਤਾਂ ਹੋਣ ਦਾ ਖਦਸ਼ਾ ਹੈ।
ਧਮਾਕੇ ਦੀ ਸੂਚਨਾ ਮਿਲਣ 'ਤੇ ਪੁਲਿਸ ਅਤੇ ਬਚਾਅ ਕਰਮਚਾਰੀ ਧਮਾਕੇ ਵਾਲੀ ਥਾਂ 'ਤੇ ਪਹੁੰਚ ਗਏ। ਕਵੇਟਾ ਦੇ ਸਿਵਲ ਹਸਪਤਾਲ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਅਤੇ ਜ਼ਖ਼ਮੀਆਂ ਦੇ ਇਲਾਜ ਲਈ ਡਾਕਟਰਾਂ ਅਤੇ ਪੈਰਾਮੈਡਿਕਸ ਨੂੰ ਬੁਲਾਇਆ ਗਿਆ। ਰੇਲਵੇ ਅਧਿਕਾਰੀਆਂ ਮੁਤਾਬਕ ਜਾਫਰ ਐਕਸਪ੍ਰੈਸ ਨੇ ਸਵੇਰੇ 9 ਵਜੇ ਪੇਸ਼ਾਵਰ ਲਈ ਰਵਾਨਾ ਹੋਣਾ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਧਮਾਕਾ ਹੋਇਆ ਤਾਂ ਟਰੇਨ ਪਲੇਟਫਾਰਮ 'ਤੇ ਨਹੀਂ ਪਹੁੰਚੀ ਸੀ। ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਕਈ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ।