
ਮ੍ਰਿਤਕ ਆਪਣੇ ਪਿੱਛੇ ਛੱਡ ਗਈ 6 ਸਾਲਾਂ ਮਾਸੂਮ ਧੀ ਤੇ ਪਤੀ
ਮਾਂਟਰੀਅਲ - ਕੈਨੇਡਾ ਵਿਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅੱਜ ਇਕ ਹੋਰ ਦੁਖਦਾਈ ਖਬਰ ਸਾਹਮਣੇ ਆਈ ਹੈ। ਜਿਸ ਵਿਚ ਉਚੇਰੀ ਪੜ੍ਹਾਈ ਕਰਨ ਲਈ ਕੈਨੇਡਾ ਗਈ ਪੰਜਾਬੀ ਲੜਕੀ ਦੀ ਮੌਤ ਹੋ ਗਈ।
ਮ੍ਰਿਤਕ ਲੜਕੀ ਦੀ ਪਹਿਚਾਣ ਗਗਨਦੀਪ ਕੌਰ (29) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਗਗਨਦੀਪ ਕੌਰ 5 ਦਸੰਬਰ ਦੀ ਸਵੇਰ ਨੂੰ ਕੰਮ 'ਤੇ ਜਾ ਰਹੀ ਸੀ। ਸੜਕ ਪਾਰ ਕਰਦੇ ਸਮੇਂ ਗਗਨ ਨੂੰ ਇਕ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗਗਨਦੀਪ ਕੌਰ ਕੈਨੇਡਾ ਦੇ ਮਾਂਟਰੀਅਲ ਵਿਚ ਇਕੱਲੀ ਰਹਿੰਦੀ ਸੀ। ਗਗਨ ਆਪਣੇ ਪਿੱਛੇ ਆਪਣੇ ਪਤੀ ਅਤੇ 6 ਸਾਲ ਦੀ ਧੀ ਨੂੰ ਛੱਡ ਗਈ ਹੈ, ਜਿਨ੍ਹਾਂ ਨੂੰ ਪਿਛਲੇ 3 ਸਾਲਾਂ ਤੋਂ ਦੇਖਣ ਦਾ ਮੌਕਾ ਨਹੀਂ ਮਿਲਿਆ।