Iraq university: ਇਰਾਕ ਦੀ ਯੂਨੀਵਰਸਿਟੀ ਦੇ ਹੋਸਟਲ 'ਚ ਲੱਗੀ ਅੱਗ, 14 ਦੀ ਮੌਤ, 18 ਦੀ ਹਾਲਤ ਗੰਭੀਰ
Published : Dec 9, 2023, 7:46 am IST
Updated : Dec 9, 2023, 7:46 am IST
SHARE ARTICLE
File Photo
File Photo

ਅੱਗ ਸਭ ਤੋਂ ਪਹਿਲਾਂ ਤੀਜੀ ਅਤੇ ਚੌਥੀ ਮੰਜ਼ਿਲ 'ਤੇ ਲੱਗੀ, ਜਿੱਥੇ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਅਧਿਆਪਕ ਰਹਿੰਦੇ ਸਨ।

Iraq University:  ਇਰਾਕ ਦੀ ਇੱਕ ਯੂਨੀਵਰਸਿਟੀ ਦੇ ਹੋਸਟਲ ਵਿਚ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਸਮਾਚਾਰ ਏਜੰਸੀ ਰਾਇਟਰਸ ਦੀ ਰਿਪੋਰਟ ਮੁਤਾਬਕ ਉੱਤਰੀ ਇਰਾਕ ਯੂਨੀਵਰਸਿਟੀ ਦੇ ਡਾਰਮੇਟਰੀ ਵਿਚ ਅੱਗ ਲੱਗਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਜ਼ਿਆਦਾਤਰ ਵਿਦਿਆਰਥੀ ਦੱਸੇ ਜਾਂਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕੁਰਦਿਸਤਾਨ ਖੇਤਰ ਦੇ ਏਰਬਿਲ ਸੂਬੇ ਦੇ ਸੋਰਾਨ ਸ਼ਹਿਰ ਵਿਚ ਸ਼ੁੱਕਰਵਾਰ ਰਾਤ ਨੂੰ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ ਅਤੇ 18 ਹੋਰ ਝੁਲਸ ਗਏ। 

ਸੋਰਨ ਸਿਹਤ ਵਿਭਾਗ ਦੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਅੱਗ ਸਭ ਤੋਂ ਪਹਿਲਾਂ ਤੀਜੀ ਅਤੇ ਚੌਥੀ ਮੰਜ਼ਿਲ 'ਤੇ ਲੱਗੀ, ਜਿੱਥੇ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਅਧਿਆਪਕ ਰਹਿੰਦੇ ਸਨ। ਇਸ ਤੋਂ ਬਾਅਦ ਅੱਗ ਪੂਰੀ ਪੰਜ ਮੰਜ਼ਿਲਾ ਇਮਾਰਤ ਵਿਚ ਫੈਲ ਗਈ। ਬਿਆਨ 'ਚ ਕਿਹਾ ਗਿਆ ਹੈ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੈ।

ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿਚ ਵਿਦਿਆਰਥੀ ਅਤੇ ਅਧਿਆਪਕ ਸ਼ਾਮਲ ਹਨ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਮਰਨ ਵਾਲਿਆਂ ਵਿਚ ਕਿੰਨੇ ਵਿਦਿਆਰਥੀ ਅਤੇ ਕਿੰਨੇ ਅਧਿਆਪਕ ਸ਼ਾਮਲ ਹਨ। ਅੱਗ 'ਚ ਝੁਲਸੇ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਇਲਾਜ ਚੱਲ ਰਿਹਾ ਹੈ। ਕੁਝ ਲੋਕ ਗੰਭੀਰ ਰੂਪ ਵਿਚ ਝੁਲਸ ਗਏ ਹਨ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। 

 

(For more news apart from  14 killed in fire at northern Iraq university dormitory, stay tuned to Rozana Spokesman)

Tags: iraq

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement