ਵੀਜ਼ੇ ਸਬੰਧੀ ਦੁਬਈ ਵੀ ਲੱਗਾ ਸਖ਼ਤ ਰੁਖ਼ ਅਪਨਾਉਣ, ਅਨੇਕਾਂ ਭਾਰਤੀਆਂ ਦੇ ਵੀਜ਼ੇ ਕੀਤੇ ਰੱਦ
Published : Dec 9, 2024, 7:56 am IST
Updated : Dec 9, 2024, 7:56 am IST
SHARE ARTICLE
photo
photo

ਇਸ ਤੋਂ ਪਹਿਲਾਂ ਲਗਭਗ 99 ਫ਼ੀ ਸਦੀ ਦੁਬਈ ਵੀਜ਼ਾ ਅਰਜ਼ੀਆਂ ਨੂੰ ਮਨਜ਼ੂਰੀ ਦਿਤੀ ਗਈ ਸੀ।

ਦੁਬਈ: ਨਿਯਮਾਂ ’ਚ ਬਦਲਾਅ ਤੋਂ ਬਾਅਦ ਦੁਬਈ ਜਾਣ ਵਾਲੇ ਭਾਰਤੀ ਸੈਲਾਨੀਆਂ ਲਈ ਵੀਜ਼ਾ ਲੈਣਾ ਮੁਸ਼ਕਲ ਹੋ ਰਿਹਾ ਹੈ। ਅਜਿਹੇ ’ਚ ਭਾਰਤੀ ਯਾਤਰੀਆਂ ਦੇ ਨਾਲ-ਨਾਲ ਟਰੈਵਲ ਏਜੰਟਾਂ ਦਾ ਵੀ ਨੁਕਸਾਨ ਹੋ ਰਿਹਾ ਹੈ। ਟਰੈਵਲ ਏਜੰਟਾਂ ਦਾ ਕਹਿਣਾ ਹੈ ਕਿ ਵੀਜ਼ਾ ਰੱਦ ਹੋਣ ਦੀ ਗਿਣਤੀ ਅਚਾਨਕ ਕਾਫੀ ਵਧ ਗਈ ਹੈ। ਨਵੇਂ ਨਿਯਮਾਂ ਕਾਰਨ ਤਿਆਰ ਯਾਤਰੀ ਵੀਜ਼ਾ ਲੈਣ ਵਿਚ ਅਸਫ਼ਲ ਹੋ ਰਹੇ ਹਨ।

ਇਸ ਕਾਰਨ ਯਾਤਰੀਆਂ ਨੂੰ ਨਾ ਸਿਰਫ਼ ਵੀਜ਼ਾ ਫ਼ੀਸ ਦਾ ਨੁਕਸਾਨ ਝਲਣਾ ਪੈ ਰਿਹਾ ਹੈ ਸਗੋਂ ਪਹਿਲਾਂ ਤੋਂ ਬੁੱਕ ਕੀਤੀਆਂ ਫ਼ਲਾਈਟ ਟਿਕਟਾਂ ਅਤੇ ਹੋਟਲ ਬੁਕਿੰਗ ’ਤੇ ਖ਼ਰਚੇ ਜਾਣ ਵਾਲੇ ਪੈਸੇ ਦਾ ਵੀ ਨੁਕਸਾਨ ਹੋ ਰਿਹਾ ਹੈ। ਇਕ ਰਿਪੋਰਟ ਅਨੁਸਾਰ ਦੁਬਈ ਵੀਜ਼ਾ ਲੈਣ ਵਿਚ ਇਹ ਸਮੱਸਿਆ ਕਦੋਂ ਸ਼ੁਰੂ ਹੋਈ ਇਸ ਬਾਰੇ ਕੋਈ ਸਪੱਸ਼ਟ ਸਮਾਂ ਨਹੀਂ ਹੈ, ਪਰ ਨਵੇਂ ਨਿਯਮ ਲਾਗੂ ਹੋਣ ਤੋਂ ਬਾਅਦ ਇਹ ਤੇਜ਼ੀ ਨਾਲ ਵਧੀ ਹੈ। ਦੁਬਈ ਟੂਰਿਸਟ ਵੀਜ਼ਾ ਲਈ ਲੋੜੀਂਦੇ ਦਸਤਾਵੇਜ਼ਾਂ ਵਿਚ ਹੁਣ ਹੋਟਲ ਬੁਕਿੰਗ, ਵਾਪਸੀ ਦੀਆਂ ਟਿਕਟਾਂ ਅਤੇ ਰਿਸ਼ਤੇਦਾਰਾਂ ਨਾਲ ਰਹਿਣ ਵਾਲਿਆਂ ਲਈ ਰਿਹਾਇਸ਼ ਦਾ ਸਬੂਤ ਸ਼ਾਮਲ ਹੈ। ਬਹੁਤ ਸਾਰੇ ਯਾਤਰੀ ਇਨ੍ਹਾਂ ਨਵੇਂ ਨਿਯਮਾਂ ਤੋਂ ਅਣਜਾਣ ਹਨ ਅਤੇ ਇਸ ਕਾਰਨ ਉਨ੍ਹਾਂ ਦੇ ਵੀਜ਼ੇ ਰੱਦ ਕੀਤੇ ਜਾ ਰਹੇ ਹਨ।

ਇਕ ਟਰੈਵਲਰ ਏਜੰਟ ਦਾ ਕਹਿਣਾ ਹੈ, ‘ਦੁਬਈ ਦੇ ਟੂਰਿਸਟ ਵੀਜ਼ਾ ਅਰਜ਼ੀਆਂ ਨੂੰ ਰੱਦ ਕਰਨ ਦੀ ਦਰ ਬਹੁਤ ਜ਼ਿਆਦਾ ਹੈ, ਅਜਿਹਾ ਪਹਿਲਾਂ ਕਦੇ ਨਹੀਂ ਹੋਇਆ। ਇਸ ਤੋਂ ਪਹਿਲਾਂ ਲਗਭਗ 99 ਫ਼ੀ ਸਦੀ ਦੁਬਈ ਵੀਜ਼ਾ ਅਰਜ਼ੀਆਂ ਨੂੰ ਮਨਜ਼ੂਰੀ ਦਿਤੀ ਗਈ ਸੀ। ਅਸੀਂ ਹੁਣ ਪੂਰੀ ਤਰ੍ਹਾਂ ਤਿਆਰ ਯਾਤਰੀਆਂ ਲਈ ਵੀ ਰਿਜੈਕਸਨ ਦੇਖੀ ਜਾ ਰਹੀ ਹੈ। ਅਜਿਹੇ ਮਾਮਲੇ ਵੀ ਸਾਹਮਣੇ ਆਏ ਹਨ ਜਦੋਂ ਸਾਰੇ ਦਸਤਾਵੇਜ਼ ਹੋਣ ਦੇ ਬਾਵਜੂਦ ਵੀਜ਼ਾ ਨਹੀਂ ਮਿਲ ਸਕਿਆ। ਏਜੰਟ ਨੇ ਦਸਿਆ ਕਿ 35 ਲੋਕਾਂ ਦੇ ਇਕ ਸਮੂਹ ਦਾ ਦੁਬਈ ਟ੍ਰਿਪ ਉਦੋਂ ਰੱਦ ਹੋ ਗਿਆ ਜਦੋਂ ਪਰਵਾਰ ਦੇ ਇਕ ਮੈਂਬਰ ਦਾ ਵੀਜ਼ਾ ਰੱਦ ਹੋ ਗਿਆ। ਇਸ ਕਾਰਨ ਉਨ੍ਹਾਂ ਨੂੰ ਆਰਥਿਕ ਨੁਕਸਾਨ ਹੋਇਆ।’ (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement