ਪ੍ਰੇਮਿਕਾ ਹੀ ਨਿਕਲੀ ਪਾਕਿ ਸਿੱਖ ਪੱਤਰਕਾਰ ਦੇ ਭਰਾ ਦੀ ਕਾਤਲ
Published : Jan 10, 2020, 2:19 pm IST
Updated : Apr 9, 2020, 9:20 pm IST
SHARE ARTICLE
File
File

ਪੜ੍ਹੋ ਕਿਉਂ ਤੇ ਕਿਵੇਂ ਮਰਵਾਇਆ ਗਿਆ ਪੱਤਰਕਾਰ ਦਾ ਭਰਾ

ਇਸਲਾਮਾਬਾਦ- ਪਾਕਿਸਤਾਨ ਦੇ ਪੇਸ਼ਾਵਰ 'ਚ ਸਿੱਖ ਨੌਜਵਾਨ ਪਰਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਪੁਲਿਸ ਨੇ ਗੁੱਥੀ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਉਸ ਦੀ ਪ੍ਰੇਮਿਕਾ ਪ੍ਰੇਮ ਕੁਮਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਪਰਵਿੰਦਰ ਦਾ ਕਤਲ ਉਸ ਦੀ ਪ੍ਰੇਮਿਕਾ ਨੇ ਹੀ ਕਰਵਾਇਆ ਸੀ। ਪੁਲਿਸ ਮੁਤਾਬਕ ਇਸ ਆਪਸੀ ਰੰਜਿਸ਼ ਦਾ ਮਾਮਲਾ ਸੀ ਤੇ ਪਰਵਿੰਦਰ ਨੂੰ ਮਾਰਨ ਲਈ ਪ੍ਰੇਮ ਕੁਮਾਰੀ ਨੇ ਸੱਤ ਲੱਖ ਰੁਪਏ ਦੀ ਸੁਪਾਰੀ ਦਿੱਤੀ ਸੀ।

ਅਸਲ 'ਚ ਪਰਵਿੰਦਰ ਸਿੰਘ ਮਲੇਸ਼ੀਆ ਤੋਂ ਹਾਲ ਹੀ 'ਚ ਵਿਆਹ ਲਈ ਪਾਕਿਸਤਾਨ ਵਾਪਸ ਆਇਆ ਸੀ। ਮੀਡੀਆ ਰਿਪੋਰਟਸ ਮੁਤਾਬਕ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਖੈਬਰ ਪਖਤੂਨਖਵਾ ਦੇ ਸ਼ਾਂਗਲਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਪੇਸ਼ਾਵਰ 'ਚ ਵਿਆਹ ਲਈ ਖਰੀਦਾਰੀ ਕਰਨ ਆਇਆ ਸੀ। ਅਗਲੇ ਹਫਤੇ ਉਸ ਦਾ ਵਿਆਹ ਹੋਣ ਵਾਲਾ ਸੀ।

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ 'ਤੇ ਕਰੜੀ ਪ੍ਰਤੀਕ੍ਰਿਆ ਦਿੱਤੀ ਹੈ। ਮੰਤਰਾਲਾ ਨੇ ਬਿਆਨ ਜਾਰੀ ਕਰ ਪਾਕਿਸਤਾਨ ਦੇ ਪੇਸ਼ਾਵਰ 'ਚ ਘੱਟ ਗਿਣਤੀ ਸਿੱਖ ਭਾਈਚਾਰੇ ਦੇ ਲੋਕਾਂ ਦੀ 'ਨਿਸ਼ਾਨਾ ਬਣਾ ਕੀਤੇ ਜਾ ਰਹੇ ਕਤਲ ਦੀ ਸਖ਼ਤ ਨਿੰਦਾ ਕੀਤੀ। ਜਦਕਿ ਪਾਕਿਸਤਾਨ ਪੁਲਿਸ ਇਸ ਦੇ ਉਲਟ ਦਾਅਵੇ ਕਰ ਰਿਹਾ ਹੈ।
ਪੁਲਿਸ ਵੱਲੋਂ ਪਰਵਿੰਦਰ ਦੀ ਪ੍ਰੇਮਿਕਾ ਨੂੰ  ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਦੱਸ ਦਈਏ ਸ੍ਰੀ ਨਨਕਾਣਾ ਸਾਹਿਬ ‘ਤੇ ਪੱਥਰਬਾਜ਼ੀ ਤੋਂ ਬਾਅਦ ਹੀ ਸਿੱਖ ਰਿਪੋਰਟਰ ਦੇ ਭਰਾ ਦੇ ਕਤਲ ਦੀ ਖਬਰ ਸਾਹਮਣੇ ਆ ਗਈ ਸੀ। ਜਿਸ ਨੇ ਸਮੂਚੇ ਭਾਈਚਾਰੇ ਨੂੰ ਦੁਖੀ ਕਰ ਦਿੱਤਾ ਸੀ। ਅਜੇ ਸਿੱਖ ਭਾਈਚਾਰਾ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ‘ਤੇ ਪੱਥਰਬਾਜ਼ੀ ਤੋਂ ਉਭਰਿਆ ਵੀ ਨਹੀਂ ਸੀ। ਕਿ ਪਾਕਿਸਤਾਨ (Pakistan) ਦੇ ਪੇਸ਼ਾਵਰ ਇਕ ਸਿੱਖ ਰਿਪੋਰਟਰ ਦੇ ਭਰਾ ਦੇ ਕਤਲ ਦੀ ਖਬਰ ਸਾਹਮਣੇ ਆ ਗਈ ਸੀ।

ਉਪਰੋ-ਥੱਲੀ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ ਕਾਰਨ ਪਾਕਿਤਸਾਨ ਵਿਚ ਰਹਿ ਰਹੇ ਘੱਟ ਗਿਣਤੀ ਭਾਈਚਾਰੇ ਦੇ ਲੋਕ, ਖਾਸ ਕਰ ਕੇ ਸਿੱਖ ਭਾਈਚਾਰੇ ਅੰਦਰ ਦਹਿਸ਼ਤ ਫੈਲ ਗਈ ਹੈ। ਕਾਬਲੇਗੌਰ ਹੈ ਕਿ ਪਾਕਿਸਤਾਨ ਵਿਚ ਘੱਟ ਗਿਣਤੀਆਂ ਨਾਲ ਲਗਾਤਾਰ ਜ਼ਿਆਦਤੀਆਂ ਹੋ ਰਹੀਆਂ ਹਨ। ਪਾਕਿਸਤਾਨ 'ਚ ਰਹਿ ਰਹੇ ਘੱਟ ਗਿਣਤੀ ਸਿੱਖ, ਹਿੰਦੂ ਅਤੇ ਦੂਸਰੇ ਫਿਰਕਿਆਂ ਦੇ ਲੋਕਾਂ ਦੀਆਂ ਧੀਆਂ ਨੂੰ ਜ਼ਬਰਦਸਤੀ ਅਗਵਾ ਕਰ ਲਿਆ ਜਾਂਦਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement