Canada News : ਕੈਨੇਡਾ ਦੀ ਕਮਾਨ ਕਿਸੇ ਭਾਰਤੀ ਦੇ ਹੱਥ ’ਚ ਵੀ ਆ ਸਕਦੀ ਹੈ!
Published : Jan 10, 2025, 1:58 pm IST
Updated : Jan 10, 2025, 1:58 pm IST
SHARE ARTICLE
Canada Command May Also Come into Hands of Indian Latest News in Punjabi
Canada Command May Also Come into Hands of Indian Latest News in Punjabi

Canada News : ਸੰਸਦ ਮੈਂਬਰ ਚੰਦਰ ਆਰੀਆ ਨੇ ਪ੍ਰਧਾਨ ਮੰਤਰੀ ਅਹੁਦੇ ਲਈ ਪੇਸ਼ ਕੀਤੀ ਦਾਅਵੇਦਾਰੀ

Canada Command May Also Come into Hands of Indian Latest News in Punjabi : ਔਟਵਾ : ਭਾਰਤੀ ਮੂਲ ਦੇ ਸੰਸਦ ਮੈਂਬਰ ਚੰਦਰ ਆਰੀਆ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਅਹੁਦੇ ਲਈ ਅਪਣਾ ਦਾਅਵਾ ਪੇਸ਼ ਕੀਤਾ ਹੈ। ਜਸਟਿਨ ਟਰੂਡੋ ਵਲੋਂ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਐਲਾਨ ਤੋਂ ਕੁੱਝ ਦਿਨਾਂ ਬਾਅਦ ਹੀ ਆਰੀਆ ਨੇ ਵੀਰਵਾਰ ਨੂੰ ਇਸ ਅਹੁਦੇ ਲਈ ਅਪਣੀ ਉਮੀਦਵਾਰੀ ਦਾ ਐਲਾਨ ਕੀਤਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਆਰੀਆ ਨੇ X 'ਤੇ ਪੋਸਟ ਕੀਤਾ, ‘ਮੈਂ ਅਪਣੇ ਦੇਸ਼ ਦੇ ਪੁਨਰ ਨਿਰਮਾਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਖ਼ੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕੈਨੇਡਾ ਦਾ ਅਗਲਾ ਪ੍ਰਧਾਨ ਮੰਤਰੀ ਬਣਨ ਲਈ ਦੌੜ ’ਚ ਸ਼ਾਮਲ ਹਾਂ। ਅਸੀਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਾਂ। ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਦਲੇਰਾਨਾ ਫ਼ੈਸਲੇ ਲੈਣੇ ਪੈਣਗੇ। ਅਜਿਹੇ ਫ਼ੈਸਲੇ ਜੋ ਸਾਡੀ ਆਰਥਿਕਤਾ ਨੂੰ ਫਿਰ ਤੋਂ ਮਜ਼ਬੂਤ ​​ਕਰਨਗੇ।’

ਮੂਲ ਰੂਪ ਵਿਚ ਭਾਰਤ ਦੇ ਕਰਨਾਟਕ ਦੇ ਤੁਮਕੁਰ ਜ਼ਿਲ੍ਹੇ ਦਾ ਰਹਿਣ ਵਾਲਾ, ਆਰੀਆ 2006 ਵਿਚ ਕੈਨੇਡਾ ਚਲਾ ਗਿਆ ਸੀ। ਆਰੀਆ 2015 ਦੀਆਂ ਕੈਨੇਡੀਅਨ ਸੰਘੀ ਚੋਣਾਂ ਵਿਚ ਸੰਸਦ ਮੈਂਬਰ ਚੁਣੇ ਗਏ ਸਨ। ਫਿਰ 2019 ਅਤੇ 2021 ਵਿਚ ਦੁਬਾਰਾ ਚੋਣਾਂ ਜਿਤੀਆਂ। 2022 ਵਿਚ, ਆਰੀਆ ਆਪਣੀ ਮਾਤ ਭਾਸ਼ਾ, ਕੰਨੜ ਵਿੱਚ ਕੈਨੇਡੀਅਨ ਹਾਊਸ ਆਫ਼ ਕਾਮਨਜ਼ ਨੂੰ ਸੰਬੋਧਨ ਕਰਨ ਵਾਲੇ ਪਹਿਲੇ ਸੰਸਦ ਮੈਂਬਰ ਬਣੇ ਸਨ। 

ਜਸਟਿਨ ਟਰੂਡੋ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਜਦੋਂ ਉਨ੍ਹਾਂ ਦੀ ਪਾਰਟੀ ਕਿਸੇ ਉੱਤਰਾਧਿਕਾਰੀ ਦੀ ਚੋਣ ਕਰੇਗੀ ਤਾਂ ਉਹ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। 

(For more Punjabi news apart from Canada Command May Also Come into Hands of Indian Latest News in Punjabi stay tuned to Rozana Spokesman)

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement