ਦੁਨੀਆਂ ਦੇ ਸੱਭ ਤੋਂ ਤਾਕਤਵਰ ਪਾਸਪੋਰਟ ਦੀ ਸੂਚੀ ’ਚ ਭਾਰਤ ਨੂੰ ਲੱਗਾ ਝਟਕਾ
Published : Jan 10, 2025, 8:43 am IST
Updated : Jan 10, 2025, 8:43 am IST
SHARE ARTICLE
India suffers setback in the list of world's most powerful passports
India suffers setback in the list of world's most powerful passports

ਪਾਕਿਸਤਾਨ ਦੇ ਹਾਲਤ ਵੀ ਹੋਈ ਮਾੜੀ

ਨਵੀਂ ਦਿੱਲੀ: ਸਾਲ 2025 ਲਈ ਦੁਨੀਆਂ ਦੇ ਸੱਭ ਤੋਂ ਸ਼ਕਤੀਸ਼ਾਲੀ ਪਾਸਪੋਰਟਾਂ ਦੀ ਰੈਂਕਿੰਗ ਆ ਗਈ ਹੈ। ਇਹ ਦਰਜਾਬੰਦੀ ਵੱਕਾਰੀ ਸੰਸਥਾ ਹੈਨਲੇ ਐਂਡ ਪਾਰਟਨਰਜ਼ ਵਲੋਂ ਜਾਰੀ ਕੀਤੀ ਗਈ ਹੈ। ਪਹਿਲੇ ਛੇ ਮਹੀਨਿਆਂ ਲਈ ਦੁਨੀਆਂ ਦੇ ਸੱਭ ਤੋਂ ਸ਼ਕਤੀਸ਼ਾਲੀ ਪਾਸਪੋਰਟਾਂ ਦੀ ਰੈਂਕਿੰਗ ਜਾਰੀ ਕੀਤੀ ਗਈ ਹੈ। ਸਿੰਗਾਪੁਰ ਦੇ ਪਾਸਪੋਰਟ ਨੂੰ ਦੁਨੀਆਂ ਦੇ ਸੱਭ ਤੋਂ ਸ਼ਕਤੀਸ਼ਾਲੀ ਪਾਸਪੋਰਟ ਦਾ ਦਰਜਾ ਦਿਤਾ ਗਿਆ ਹੈ। ਇਸ ਰੈਂਕਿੰਗ ਵਿਚ ਭਾਰਤ ਨੂੰ ਝਟਕਾ ਲੱਗਾ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਭਾਰਤੀ ਪਾਸਪੋਰਟ ਦੀ ਰੈਂਕਿੰਗ ਵਿਚ 6 ਸਥਾਨਾਂ ਦੀ ਗਿਰਾਵਟ ਆਈ ਹੈ।

ਇਹ ਸੂਚਕਾਂਕ ਇਸ ਆਧਾਰ ’ਤੇ ਪਾਸਪੋਰਟਾਂ ਦੀ ਰੈਂਕਿੰਗ ਤਿਆਰ ਕਰਦਾ ਹੈ ਕਿ ਉਸ ਪਾਸਪੋਰਟ ਦਾ ਧਾਰਕ ਕਿੰਨੇ ਦੇਸ਼ਾਂ ਵਿਚ ਬਿਨਾਂ ਵੀਜ਼ਾ ਦੇ ਜਾ ਸਕਦਾ ਹੈ। ਰੈਂਕਿੰਗ ਮੁਤਾਬਕ ਸਿੰਗਾਪੁਰ ਦਾ ਪਾਸਪੋਰਟ ਦੁਨੀਆਂ ਦਾ ਸੱਭ ਤੋਂ ਸ਼ਕਤੀਸ਼ਾਲੀ ਪਾਸਪੋਰਟ ਹੈ। ਇਸ ਨੂੰ ਰੱਖਣ ਵਾਲੇ ਲੋਕ ਦੁਨੀਆਂ ਦੇ 195 ਦੇਸ਼ਾਂ ਦੀ ਵੀਜ਼ਾ ਮੁਫ਼ਤ ਯਾਤਰਾ ਕਰ ਸਕਦੇ ਹਨ।

ਜਦਕਿ ਸ਼ਕਤੀਸ਼ਾਲੀ ਪਾਸਪੋਰਟ ਦੀ ਰੈਂਕਿੰਗ ’ਚ ਜਾਪਾਨ ਦੂਜੇ ਸਥਾਨ ’ਤੇ ਹੈ। ਜਾਪਾਨੀ ਪਾਸਪੋਰਟ ਰਾਹੀਂ ਲੋਕ 193 ਦੇਸ਼ਾਂ ਦੀ ਵੀਜ਼ਾ ਮੁਫ਼ਤ ਯਾਤਰਾ ਕਰ ਸਕਦੇ ਹਨ। ਜਾਪਾਨ ਤੋਂ ਬਾਅਦ ਦਖਣੀ ਕੋਰੀਆ, ਫਰਾਂਸ, ਜਰਮਨੀ, ਇਟਲੀ, ਸਪੇਨ ਅਤੇ ਫ਼ਿਨਲੈਂਡ ਸਾਂਝੇ ਤੌਰ ’ਤੇ ਤੀਜੇ ਸਥਾਨ ’ਤੇ ਕਾਬਜ਼ ਹਨ। ਇਨ੍ਹਾਂ ਦੇਸ਼ਾਂ ਦੇ ਪਾਸਪੋਰਟ 192 ਦੇਸ਼ਾਂ ਵਿਚ ਵੀਜ਼ਾ ਮੁਕਤ ਦਾਖ਼ਲੇ ਦੀ ਆਗਿਆ ਦਿੰਦੇ ਹਨ।

85ਵੇਂ ਨੰਬਰ ’ਤੇ ਹੈ ਭਾਰਤ : ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਦੁਨੀਆਂ ਦੇ ਸੱਭ ਤੋਂ ਸ਼ਕਤੀਸ਼ਾਲੀ ਪਾਸਪੋਰਟਾਂ ਦੀ ਸੂਚੀ ਵਿਚ ਭਾਰਤ ਨੂੰ ਝਟਕਾ ਲੱਗਾ ਹੈ। ਭਾਰਤ ਪਿਛਲੇ ਸਾਲ ਦੇ ਮੁਕਾਬਲੇ 6 ਦਰਜੇ ਹੇਠਾਂ ਆ ਗਿਆ ਹੈ। ਦੁਨੀਆਂ ਭਰ ਦੇ ਦੇਸ਼ਾਂ ’ਚ ਸੱਭ ਤੋਂ ਸ਼ਕਤੀਸ਼ਾਲੀ ਪਾਸਪੋਰਟ ਰੈਂਕਿੰਗ ’ਚ ਭਾਰਤ 85ਵੇਂ ਨੰਬਰ ’ਤੇ ਹੈ। ਭਾਰਤੀ ਪਾਸਪੋਰਟ ਦੇ ਜ਼ਰੀਏ ਦੁਨੀਆਂ ਦੇ 57 ਦੇਸ਼ਾਂ ਦੀ ਵੀਜ਼ਾ ਮੁਫ਼ਤ ਯਾਤਰਾ ਕੀਤੀ ਜਾ ਸਕਦੀ ਹੈ।

ਉਧਰ ਸੱਭ ਤੋਂ ਸ਼ਕਤੀਸ਼ਾਲੀ ਪਾਸਪੋਰਟ ਦੀ ਰੈਂਕਿੰਗ ਵਿਚ ਗੁਆਂਢੀ ਦੇਸ਼ ਪਾਕਿਸਤਾਨ ਦੀ ਸਥਿਤੀ ਬਹੁਤ ਤਰਸਯੋਗ ਹੈ। ਪਾਕਿਸਤਾਨੀ ਪਾਸਪੋਰਟ ’ਤੇ 33 ਦੇਸ਼ਾਂ ਦੀ ਮੁਫ਼ਤ ਵੀਜ਼ਾ ਐਂਟਰੀ ਕੀਤੀ ਜਾ ਸਕਦੀ ਹੈ। ਰੈਂਕਿੰਗ ’ਚ 103ਵੇਂ ਨੰਬਰ ’ਤੇ ਹੈ। ਜਦੋਂ ਕਿ ਅਫ਼ਰੀਕੀ ਦੇਸ਼ਾਂ ਸੋਮਾਲੀਆ, ਫ਼ਲਸਤੀਨ, ਨੇਪਾਲ ਅਤੇ ਬੰਗਲਾਦੇਸ਼ ਦੀ ਰੈਂਕਿੰਗ ਪਾਕਿਸਤਾਨ ਤੋਂ ਉਪਰ ਹੈ। ਸੋਮਾਲੀਆ ਦਾ ਪਾਸਪੋਰਟ 102ਵੇਂ ਨੰਬਰ ’ਤੇ ਹੈ।      

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement