
ਸ਼ੁੱਕਰਵਾਰ ਨੂੰ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ 10 ਹੋ ਗਈ।
America Wildfire: ਅਮਰੀਕਾ ਦੇ ਕੈਲੀਫ਼ੋਰਨੀਆ ਰਾਜ ਦੇ ਲਾਸ ਏਂਜਲਸ ਵਿਚ ਲੱਗੀ ਅੱਗ ਵਿਚ ਲਗਭਗ 10,000 ਘਰ ਸੜ ਕੇ ਸੁਆਹ ਹੋ ਗਏ ਹਨ। 4 ਦਿਨਾਂ ਤੋਂ ਲੱਗੀ ਅੱਗ ਲਗਭਗ 40 ਹਜ਼ਾਰ ਏਕੜ ਵਿਚ ਫ਼ੈਲ ਗਈ ਹੈ। ਇਸ ਵਿਚੋਂ 29 ਹਜ਼ਾਰ ਏਕੜ ਜ਼ਮੀਨ ਪੂਰੀ ਤਰ੍ਹਾਂ ਸੜ ਗਈ ਹੈ।
ਅੱਗ ਕਾਰਨ ਲਗਭਗ 10 ਹਜ਼ਾਰ ਇਮਾਰਤਾਂ ਤਬਾਹ ਹੋ ਗਈਆਂ ਹਨ। ਇਸ ਤੋਂ ਇਲਾਵਾ ਲਗਭਗ 30 ਹਜ਼ਾਰ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ।
ਸ਼ੁੱਕਰਵਾਰ ਨੂੰ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ 10 ਹੋ ਗਈ। ਇਹ ਲਾਸ ਏਂਜਲਸ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਲੱਗੀ ਹੁਣ ਤਕ ਦੀ ਸਭ ਤੋਂ ਵੱਡੀ ਅੱਗ ਹੈ।
ਲਗਭਗ 50 ਹਜ਼ਾਰ ਲੋਕਾਂ ਨੂੰ ਤੁਰਤ ਆਪਣੇ ਘਰ ਖ਼ਾਲੀ ਕਰਨ ਲਈ ਕਿਹਾ ਗਿਆ ਹੈ। ਲਗਭਗ 3 ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੇ ਨਿਰਦੇਸ਼ ਦਿਤੇ ਗਏ ਹਨ। ਪ੍ਰਸ਼ਾਸਨ ਨੇ ਸ਼ਹਿਰ ਵਿਚ ਐਮਰਜੈਂਸੀ ਘੋਸ਼ਿਤ ਕੀਤੀ ਹੈ ਅਤੇ ਚੇਤਾਵਨੀ ਦਿਤੀ ਹੈ ਕਿ ਇਹ ਸ਼ਨੀਵਾਰ ਤਕ ਫ਼ੈਲ ਸਕਦੀ ਹੈ।