ਕਿਹਾ : ਇਰਾਨੀ ਲੋਕ ਬਹਾਦਰੀ ਨਾਲ ਆਪਣੇ ਅਧਿਕਾਰਾਂ ਲਈ ਖੜ੍ਹੇ ਹੋ ਰਹੇ ਹਨ
ਸਿਡਨੀ : ਆਸਟਰੇਲੀਆ, ਕੈਨੇਡਾ ਅਤੇ ਯੂਰਪੀਅਨ ਯੂਨੀਅਨ ਦੇ ਵਿਦੇਸ਼ ਮੰਤਰੀਆਂ ਵੱਲੋਂ ਇਕ ਸਾਂਝਾ ਬਿਆਨ ਜਾਰੀ ਕੀਤਾ ਗਿਆ ਹੈ। ਇਸ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਅਸੀਂ ਈਰਾਨੀ ਲੋਕਾਂ ਦੀ ਬਹਾਦਰੀ ਦੀ ਸ਼ਲਾਘਾ ਕਰਦੇ ਹਾਂ ਕਿਉਂਕਿ ਉਹ ਆਪਣੀ ਇੱਜ਼ਤ ਅਤੇ ਸ਼ਾਂਤੀਪੂਰਨ ਵਿਰੋਧ ਦੇ ਆਪਣੇ ਮੁੱਢਲੇ ਅਧਿਕਾਰ ਲਈ ਖੜ੍ਹੇ ਹੋ ਰਹੇ ਹਨ।
ਅਸੀਂ ਈਰਾਨੀ ਸਰਕਾਰ ਵੱਲੋਂ ਆਪਣੇ ਹੀ ਲੋਕਾਂ ਵਿਰੁੱਧ ਪ੍ਰਦਰਸ਼ਨਕਾਰੀਆਂ ਦੀ ਹੱਤਿਆ, ਹਿੰਸਾ ਦੀ ਵਰਤੋਂ, ਮਨਮਾਨੀ ਗ੍ਰਿਫ਼ਤਾਰੀਆਂ ਅਤੇ ਡਰਾਉਣ-ਧਮਕਾਉਣ ਵਾਲੇ ਤਰੀਕਿਆਂ ਦੀ ਸਖ਼ਤ ਨਿੰਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਈਰਾਨ ਨੂੰ ਪ੍ਰਦਰਸ਼ਨਕਾਰੀਆਂ ਵਿਰੁੱਧ ਜ਼ਿਆਦਾ ਅਤੇ ਜਾਨਲੇਵਾ ਤਾਕਤ ਦੀ ਵਰਤੋਂ ਤੁਰੰਤ ਬੰਦ ਕਰਨੀ ਚਾਹੀਦੀ ਹੈ। ਹੁਣ ਤੱਕ 40 ਤੋਂ ਵੱਧ ਜਾਨਾਂ ਜਾ ਚੁੱਕੀਆਂ ਹਨ। ਈਰਾਨੀ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਲੋਕਾਂ ਦੀ ਰੱਖਿਆ ਕਰੇ ਅਤੇ ਉਨ੍ਹਾਂ ਨੂੰ ਬਿਨਾਂ ਕਿਸੇ ਡਰ ਤੋਂ ਬੋਲਣ ਦੀ ਆਜ਼ਾਦੀ ਅਤੇ ਸ਼ਾਂਤੀ ਨਾਲ ਇਕੱਠੇ ਹੋਣ ਦੀ ਇਜਾਜ਼ਤ ਦੇਵੇ।
