ਪਾਕਿਸਤਾਨ ‘ਚ ਗੁਰਦੁਆਰਾ ਬਾਲ ਲੀਲਾ ਸਾਹਿਬ ਨੂੰ ਲੈ ਕੇ ਸੰਗਤਾਂ ‘ਚ ਖੁਸ਼ੀ ਦਾ ਮਾਹੌਲ
Published : Feb 10, 2019, 10:46 am IST
Updated : Feb 10, 2019, 10:46 am IST
SHARE ARTICLE
Gurdwara Bal Leela Sahib in Pakistan
Gurdwara Bal Leela Sahib in Pakistan

ਪਾਕਿਸਤਾਨ ਵਿਚ ਮਸ਼ਹੂਰ ਗੁਰਦੁਆਰਾ ਬਾਲ ਲੀਲਾ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਬਚਪਨ...

ਨਨਕਾਣਾ ਸਾਹਿਬ : ਪਾਕਿਸਤਾਨ ਵਿਚ ਮਸ਼ਹੂਰ ਗੁਰਦੁਆਰਾ ਬਾਲ ਲੀਲਾ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਬਚਪਨ ਨਾਲ ਸਬੰਧਤ ਅਸਥਾਨ ਸੁਸ਼ੋਭਿਤ ਹੈ। ਜਿਸ ਦੀ ਮੁੱਖ ਇਮਾਰਤ ਨੂੰ 10 ਸਾਲ ਦੇ ਨਵੀਨੀਕਰਨ ਮਗਰੋਂ ਸ਼ਰਧਾਲੂਆਂ ਲਈ ਖੋਲ੍ਹ ਦਿਤਾ ਗਿਆ ਹੈ। ਦੱਸ ਦਈਏ ਕਿ ਇਸ ਗੁਰਦੁਆਰੇ ਵਾਲੇ ਸਥਾਨ ਉਤੇ ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਬਚਪਨ ਵਿਚ ਅਪਣੇ ਦੋਸਤਾਂ ਨਾਲ ਖੇਡਿਆ ਕਰਦੇ ਸਨ।

Gurdwara Bal Leela Sahib in PakistanGurdwara Bal Leela Sahib in Pakistan

ਇਹ ਗੁਰਦੁਆਰਾ ਸਾਹਿਬ ਗੁਰੂ ਜੀ ਦੇ ਜਨਮ ਅਸਥਾਨ ਤੋਂ 300 ਮੀਟਰ ਦੱਖਣ-ਪੂਰਬ ਵਿਚ ਪੈਂਦਾ ਹੈ। 1921 ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਨਿਰਮਲੇ ਸਿੱਖਾਂ ਵਲੋਂ ਦੇਖਿਆ ਜਾਂਦਾ ਸੀ। 1921 ਅਤੇ 1947 ਵਿਚਕਾਰ ਗੁਰਦੁਆਰੇ ਦੀ ਦੇਖਭਾਲ ਸਿੱਖਾਂ ਕੋਲ ਆ ਗਈ ਸੀ। ਗੁਰਦੁਆਰੇ ਦੀ ਖਸਤਾ ਹਾਲਤ ਹੋਣ ਕਰਕੇ ਸੰਗਤਾਂ ਲਈ ਗੁਰਰਦੁਆਰਾ ਲੱਗਭੱਗ 17 ਸਾਲ ਪਹਿਲਾਂ ਬੰਦ ਕਰ ਦਿਤਾ ਗਿਆ ਸੀ।

Gurdwara Bal Leela Sahib in PakistanGurdwara Bal Leela Sahib in Pakistan

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਸੇਵਾ ਦਾ ਕੰਮ ਮੁਕੰਮਲ ਹੋਣ ਮਗਰੋਂ ਗੁਰਦੁਆਰੇ ਨੂੰ ਸੰਗਤ ਦੇ ਦਰਸ਼ਨ ਲਈ ਮੁੜ ਖੋਲ੍ਹ ਦਿਤਾ ਗਿਆ ਹੈ। ਦੱਸ ਦਈਏ ਕਿ ਇਸ ਸਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੀ ਆ ਰਿਹਾ ਹੈ। ਜਿਸ ਨੂੰ ਲੈ ਕੇ ਸੰਗਤਾਂ ਵਿਚ ਬਹੁਤ ਉਤਸ਼ਾਹ ਦੇਖਿਆ ਜਾ ਰਿਹਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement