Indian Attacked in US: ਅਮਰੀਕਾ 'ਚ ਭਾਰਤੀ ਮੂਲ ਦੇ ਵਿਅਕਤੀ 'ਤੇ ਹਮਲਾ; ਵਿਵੇਕ ਤਨੇਜਾ ਦੀ ਮੌਤ
Published : Feb 10, 2024, 12:18 pm IST
Updated : Feb 10, 2024, 12:18 pm IST
SHARE ARTICLE
41-Year-Old Indian-Origin Man Assaulted On Washington Street Dies
41-Year-Old Indian-Origin Man Assaulted On Washington Street Dies

ਵਾਸ਼ਿੰਗਟਨ ਦੇ ਇਕ ਰੈਸਟੋਰੈਂਟ ਦੇ ਬਾਹਰ ਹੋਈ ਸੀ ਤਕਰਾਰ

Indian Attacked in US: ਅਮਰੀਕਾ 'ਚ ਭਾਰਤੀ ਲੋਕਾਂ 'ਤੇ ਹਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਹਾਲ ਹੀ ਵਿਚ ਭਾਰਤ ਦੇ ਕਈ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਹੁਣ ਖ਼ਬਰ ਹੈ ਕਿ ਵਾਸ਼ਿੰਗਟਨ ਵਿਚ ਇਕ ਰੈਸਟੋਰੈਂਟ ਦੇ ਬਾਹਰ ਇਕ ਹੋਰ ਭਾਰਤੀ ਉਤੇ ਹਮਲਾ ਕੀਤਾ ਗਿਆ ਹੈ। ਖ਼ਬਰਾਂ ਅਨੁਸਾਰ ਕਿਸੇ ਅਣਪਛਾਤੇ ਵਿਅਕਤੀ ਨਾਲ ਹੋਈ ਤਕਰਾਰ ਦੌਰਾਨ ਉਸ ਦੀ ਹਤਿਆ ਕਰ ਦਿਤੀ ਗਈ।

ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਮੁਤਾਬਕ ਇਹ ਘਟਨਾ 15ਵੀਂ ਸਟਰੀਟ ਨਾਰਥਵੈਸਟ ਦੇ 1100 ਬਲਾਕ 'ਚ 2 ਫਰਵਰੀ ਨੂੰ ਦੁਪਹਿਰ 2 ਵਜੇ ਦੇ ਕਰੀਬ ਵਾਪਰੀ। ਸੂਚਨਾ ਮਿਲਦੇ ਹੀ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਵਿਵੇਕ ਤਨੇਜਾ (41 ਸਾਲ) ਨੂੰ ਫੁੱਟਪਾਥ 'ਤੇ ਪਿਆ ਦੇਖਿਆ। ਉਸ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਉਸ ਨੂੰ ਹਸਪਤਾਲ ਲਿਜਾਇਆ ਗਿਆ।

ਵਾਸ਼ਿੰਗਟਨ ਡੀਸੀ ਦੇ ਇਕ ਟੈਲੀਵਿਜ਼ਨ ਸਟੇਸ਼ਨ ਨੇ ਕਿਹਾ, "ਸ਼ੁਰੂਆਤੀ ਜਾਂਚ ਵਿਚ ਪਤਾ ਲੱਗਿਆ ਹੈ ਕਿ ਤਨੇਜਾ ਅਤੇ ਇਕ ਵਿਅਕਤੀ ਵਿਚ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਅਣਪਛਾਤੇ ਵਿਅਕਤੀ ਨੇ ਤਨੇਜਾ ਨੂੰ ਜ਼ਮੀਨ 'ਤੇ ਸੁੱਟ ਦਿਤਾ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਟਕਰਾ ਗਿਆ। ਬੁੱਧਵਾਰ ਨੂੰ ਉਸ ਦੀ ਮੌਤ ਹੋ ਗਈ। ਪੁਲਿਸ ਹੁਣ ਤਨੇਜਾ ਦੀ ਮੌਤ ਨੂੰ ਕਤਲ ਮੰਨ ਰਹੀ ਹੈ।"

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਤਨੇਜਾ ਡਾਇਨਾਮੋ ਟੈਕਨਾਲੋਜੀਜ਼ ਦੇ ਸਹਿ-ਸੰਸਥਾਪਕ ਅਤੇ ਚੇਅਰਮੈਨ ਸਨ। ਪੁਲਿਸ ਅਣਪਛਾਤੇ ਵਿਅਕਤੀ ਦੀ ਭਾਲ ਕਰ ਰਹੀ ਹੈ। ਮੁਲਜ਼ਮ ਨਿਗਰਾਨੀ ਕੈਮਰਿਆਂ ਵਿਚ ਕੈਦ ਹੋ ਗਿਆ ਹੈ।  ਮੈਟਰੋਪੋਲੀਟਨ ਪੁਲਿਸ ਵਿਭਾਗ (ਐਮਪੀਡੀ) ਕਤਲ ਵਿਚ ਸ਼ਾਮਲ ਸ਼ੱਕੀ ਦਾ ਪਤਾ ਲਗਾਉਣ ਵਿਚ ਜਨਤਾ ਦੀ ਮਦਦ ਮੰਗ ਰਿਹਾ ਹੈ। ਪੁਲਿਸ ਨੇ ਵਿਵੇਕ ਨੂੰ ਗੰਭੀਰ ਸੱਟਾਂ ਨਾਲ ਸੜਕ 'ਤੇ ਪਾਇਆ ਅਤੇ ਉਸ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਪੁਲਿਸ ਨੇ ਦਸਿਆ ਕਿ ਵਿਵੇਕ ਤਨੇਜਾ ਦੀ ਬੁੱਧਵਾਰ ਨੂੰ ਹਸਪਤਾਲ 'ਚ ਮੌਤ ਹੋ ਗਈ।

ਦੱਸ ਦੇਈਏ ਕਿ ਇਸ ਹਫਤੇ ਦੇ ਸ਼ੁਰੂ ਵਿਚ ਸ਼ਿਕਾਗੋ ਵਿਚ ਭਾਰਤੀ ਵਿਦਿਆਰਥੀ ਸਈਦ ਮਜ਼ਾਹਿਰ ਅਲੀ 'ਤੇ ਲੁਟੇਰਿਆਂ ਨੇ ਹਮਲਾ ਕੀਤਾ ਸੀ। ਇਸ ਤੋਂ ਪਹਿਲਾਂ ਜਾਰਜੀਆ ਦੇ ਲਿਥੋਨੀਆ ਸ਼ਹਿਰ ਵਿਚ ਇਕ ਨਸ਼ੇੜੀ ਬੇਘਰ ਵਿਅਕਤੀ ਨੇ ਭਾਰਤੀ ਵਿਦਿਆਰਥੀ ਵਿਵੇਕ ਸੈਣੀ ਉਤੇ ਜਾਨਲੇਵਾ ਹਮਲਾ ਕਰ ਦਿਤਾ ਸੀ। ਇਸ ਸਾਲ ਅਮਰੀਕਾ ਵਿਚ ਭਾਰਤੀ ਮੂਲ ਦੇ ਚਾਰ ਹੋਰ ਵਿਦਿਆਰਥੀਆਂ ਦੀ ਵੀ ਮੌਤ ਹੋ ਗਈ ਹੈ।

 (For more Punjabi news apart from 41-Year-Old Indian-Origin Man Assaulted On Washington Street Dies, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement