Pakistan Election: ਪਾਕਿਸਤਾਨ ’ਚ ਆਮ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ, ਕਿਸੇ ਪਾਰਟੀ ਨੂੰ ਸਪੱਸ਼ਟ ਬਹੁਮਤ ਦੀ ਉਮੀਦ ਨਹੀਂ 
Published : Feb 10, 2024, 6:00 pm IST
Updated : Feb 10, 2024, 6:00 pm IST
SHARE ARTICLE
File Photo
File Photo

ਨਵੀਂ ਸਰਕਾਰ ਬਣਾਉਣ ਲਈ ਕਿਸੇ ਵੀ ਪਾਰਟੀ ਨੂੰ 265 ਸੀਟਾਂ ’ਚੋਂ ਘੱਟੋ ਘੱਟ 133 ਸੀਟਾਂ ਜਿੱਤਣ ਦੀ ਲੋੜ ਹੁੰਦੀ ਹੈ

Pakistan Election: ਇਸਲਾਮਾਬਾਦ: ਪਾਕਿਸਤਾਨ ’ਚ ਆਮ ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਸਨਿਚਰਵਾਰ ਨੂੰ ਪੂਰੀ ਹੋਣ ਵਾਲੀ ਹੈ ਪਰ ਕਿਸੇ ਵੀ ਸਿਆਸੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਦਾ ਨਜ਼ਰ ਨਹੀਂ ਆ ਰਿਹਾ ਅਤੇ ਨਕਦੀ ਸੰਕਟ ਨਾਲ ਜੂਝ ਰਹੇ ਦੇਸ਼ ’ਚ ਸਿਆਸੀ ਸਥਿਰਤਾ ਅਜੇ ਵੀ ਇਕ ਅਧੂਰਾ ਸੁਪਨਾ ਜਾਪਦਾ ਹੈ।

ਨੈਸ਼ਨਲ ਅਸੈਂਬਲੀ ਦੀਆਂ 336 ਵਿਚੋਂ 266 ਸੀਟਾਂ ’ਤੇ ਵੋਟਿੰਗ ਹੁੰਦੀ ਹੈ ਪਰ ਬਾਜੌਰ ਵਿਚ ਹਮਲੇ ਵਿਚ ਇਕ ਉਮੀਦਵਾਰ ਦੀ ਮੌਤ ਤੋਂ ਬਾਅਦ ਇਕ ਸੀਟ ’ਤੇ ਵੋਟਿੰਗ ਮੁਲਤਵੀ ਕਰ ਦਿਤੀ ਗਈ ਸੀ। ਹੋਰ 60 ਸੀਟਾਂ ਔਰਤਾਂ ਲਈ ਅਤੇ 10 ਘੱਟ ਗਿਣਤੀਆਂ ਲਈ ਰਾਖਵੀਆਂ ਹਨ ਅਤੇ ਇਹ ਅਨੁਪਾਤੀ ਪ੍ਰਤੀਨਿਧਤਾ ਦੇ ਅਧਾਰ ’ਤੇ ਜੇਤੂ ਪਾਰਟੀਆਂ ਨੂੰ ਅਲਾਟ ਕੀਤੀਆਂ ਜਾਂਦੀਆਂ ਹਨ। 

ਨਵੀਂ ਸਰਕਾਰ ਬਣਾਉਣ ਲਈ ਕਿਸੇ ਵੀ ਪਾਰਟੀ ਨੂੰ 265 ਸੀਟਾਂ ’ਚੋਂ ਘੱਟੋ ਘੱਟ 133 ਸੀਟਾਂ ਜਿੱਤਣ ਦੀ ਲੋੜ ਹੁੰਦੀ ਹੈ। ਆਮ ਚੋਣਾਂ ਲਈ ਵੋਟਿੰਗ ਵੀਰਵਾਰ ਸ਼ਾਮ 5 ਵਜੇ ਖਤਮ ਹੋ ਗਈ ਅਤੇ ਵੋਟਾਂ ਦੀ ਗਿਣਤੀ ਛੇਤੀ ਹੀ ਸ਼ੁਰੂ ਹੋ ਗਈ। ਉਮੀਦ ਕੀਤੀ ਜਾ ਰਹੀ ਸੀ ਕਿ ਵੋਟਾਂ ਦੀ ਗਿਣਤੀ ਦੇ ਨਤੀਜੇ ਸ਼ੁਕਰਵਾਰ ਸਵੇਰ ਤਕ ਆ ਜਾਣਗੇ, ਪਰ ਨਤੀਜੇ ਦੇ ਐਲਾਨ ’ਚ ਦੇਰੀ ਕਾਰਨ ਵੋਟਾਂ ’ਚ ਹੇਰਾਫੇਰੀ ਦਾ ਡਰ ਪੈਦਾ ਹੋ ਗਿਆ। 

ਪਾਕਿਸਤਾਨ ਦੇ ਚੋਣ ਕਮਿਸ਼ਨ ਮੁਤਾਬਕ ਨੈਸ਼ਨਲ ਅਸੈਂਬਲੀ ਦੀਆਂ 250 ਸੀਟਾਂ ਲਈ ਵੋਟਾਂ ਦੀ ਗਿਣਤੀ ਪੂਰੀ ਹੋ ਚੁਕੀ ਹੈ ਅਤੇ ਆਜ਼ਾਦ ਉਮੀਦਵਾਰਾਂ ਨੇ ਸੱਭ ਤੋਂ ਵੱਧ 99 ਸੀਟਾਂ ਜਿੱਤੀਆਂ ਹਨ। ਇਨ੍ਹਾਂ ’ਚੋਂ ਜ਼ਿਆਦਾਤਰ ਉਮੀਦਵਾਰਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦਾ ਸਮਰਥਨ ਹਾਸਲ ਹੈ। 

ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐਮ.ਐਲ.-ਐਨ.) ਨੇ 71, ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਨੇ 53 ਅਤੇ ਮੁਤਾਹਿਦਾ ਕੌਮੀ ਮੂਵਮੈਂਟ (ਐਮ.ਕਿਊ.ਐਮ.) ਨੇ 17 ਸੀਟਾਂ ਜਿੱਤੀਆਂ ਹਨ। ਭਾਵੇਂ ਆਜ਼ਾਦ ਉਮੀਦਵਾਰ ਖਾਨ ਦੀ ਪਾਰਟੀ ਦੇ ਸਮਰਥਨ ਨਾਲ ਚੁਣੇ ਗਏ ਹਨ, ਪਰ ਉਹ ਕਿਸੇ ਵੀ ਪਾਰਟੀ ’ਚ ਸ਼ਾਮਲ ਹੋ ਸਕਦੇ ਹਨ ਜਿਸ ਨਾਲ ਅਸਥਿਰਤਾ ਪੈਦਾ ਹੋਈ ਹੈ। ਪੀ.ਐਮ.ਐਲ.-ਐਨ. ਦੇ ਮੁਖੀ ਨਵਾਜ਼ ਸ਼ਰੀਫ ਨੇ ਸ਼ੁਕਰਵਾਰ ਸ਼ਾਮ ਨੂੰ ਐਲਾਨ ਕੀਤਾ ਕਿ ਉਹ ਗੱਠਜੋੜ ਸਰਕਾਰ ਬਣਾਉਣ ਲਈ ਸਲਾਹ-ਮਸ਼ਵਰਾ ਸ਼ੁਰੂ ਕਰ ਰਹੇ ਹਨ ਪਰ ਭਵਿੱਖ ਦੀ ਕਾਰਵਾਈ ਦਾ ਪਤਾ ਲਗਾਉਣ ’ਚ ਕਈ ਦਿਨ ਲੱਗ ਸਕਦੇ ਹਨ।

(For more Punjabi news apart from 'Pakistan Election, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement