
ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਲੋਕ
ਕਾਰਾਕਸ : ਵੈਨੇਜ਼ੁਏਲਾ ਵਿਚ ਬਿਜਲੀ ਦਾ ਸੰਕਟ ਲਗਾਤਾਰ ਵਧਦਾ ਜਾ ਰਿਹਾ ਹੈ। ਦੇਸ਼ ਦੀ ਰਾਜਧਾਨੀ ਕਾਰਾਕਸ ਸਮੇਤ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਬਿਜਲੀ ਸਪਲਾਈ ਨਾ ਹੋਣ ਕਾਰਨ ਹਨੇਰਾ ਹੋ ਗਿਆ ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਵੈਨੇਜ਼ੁਏਲਾ ਲਈ ਬਿਜਲੀ ਦਾ ਸੰਕਟ ਇਸ ਹਫ਼ਤੇ ਲਈ ਸੱਭ ਤੋਂ ਵੱਡੀ ਸਮੱਸਿਆ ਬਣ ਗਿਆ ਹੈ।
Electricity Crisis in Venezuela
ਰਾਜਧਾਨੀ ਦੇ ਜ਼ਿਆਦਾਤਰ ਹਿੱਸਿਆਂ ਨਾਲ ਵੈਨੇਜ਼ੁਏਲਾ ਦੇ 23 ਸੂਬਿਆਂ ਵਿਚੋਂ ਲਗਭਗ 20 ਸੂਬਿਆਂ ਵਿਚ ਬਿਜਲੀ ਸਪਲਾਈ ਠੱਪ ਹੋਣ ਕਾਰਨ ਹਨੇਰਾ ਹੋ ਗਿਆ ਜਿਸ ਕਾਰਨ ਲੋਕਾਂ ਦਾ ਕੰਮਕਾਜ ਕਾਫ਼ੀ ਪ੍ਰਭਾਵਤ ਹੋਇਆ। ਸਰਕਾਰ ਜਾਂ ਸਰਕਾਰੀ ਬਿਜਲੀ ਕੰਪਨੀ ਕਾਰਪੋਇਲੇਕ ਨੇ ਬਿਜਲੀ ਠੱਪ ਹੋਣ ਦੇ ਕਾਰਨ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਦਿਤੀ ਹੈ। ਦੇਸ਼ ਦੇ ਅਗਾਊਂ ਰਾਸ਼ਟਰਪਤੀ ਹੋਣ ਦਾ ਦਾਅਵਾ ਕਰਨ ਵਾਲੇ ਵਿਰੋਧੀ ਧਿਰ ਦੇ ਨੇਤਾ ਜੁਆਨ ਗੁਇਦੋ ਨੇ ਇਸ ਤੋਂ ਪਹਿਲਾਂ ਬੁਧਵਾਰ ਨੂੰ ਸਰਕਾਰੀ ਤੰਤਰ ਦੀ ਅਸਫ਼ਲਤਾ ਵਿਰੁਧ ਪ੍ਰਦਰਸ਼ਨ ਦਾ ਸੱਦਾ ਦਿਤਾ ਹੈ।
Electricity Crisis in Venezuela
ਵੈਨੇਜ਼ੁਏਲਾ ਵਿਚ ਬਿਜਲੀ ਦਾ ਸੰਕਟ ਲਗਾਤਾਰ ਵੱਧ ਰਿਹਾ ਹੈ। ਇਸ ਮੁੰਦੇ ਨੂੰ ਲੈ ਕੇ ਸਰਕਾਰ ਅਤੇ ਵਿਰੋਧੀ ਧਿਰ ਇਕ-ਦੂਜੇ 'ਤੇ ਦੋਸ਼ ਲਗਾਉਂਦੇ ਰਹਿੰਦੇ ਹਨ ਪਰ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਨਹੀਂ ਹੋ ਰਿਹਾ। ਬਿਜਲੀ ਨਾ ਹੋਣ ਕਾਰਨ ਲੋਕਾਂ ਨੂੰ ਹਨੇਰੇ ਵਿਚ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। (ਏਜੰਸੀ)