ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਬਣੇਗਾ ਨਾਨਕਾਣਾ ਸਾਹਿਬ ਦਾ ਰੇਲਵੇ ਸਟੇਸ਼ਨ, ਪਾਕਿ ਵੱਲੋਂ ਮੰਜ਼ੂਰ
Published : Apr 10, 2019, 1:00 pm IST
Updated : Apr 10, 2019, 1:00 pm IST
SHARE ARTICLE
Nankana Sahib Railway Staiton
Nankana Sahib Railway Staiton

ਪਾਕਿਸਤਾਨ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਹਜ਼ਾਰਾਂ ਦੀ ਗਿਣਤੀ ਵਿਚ ਸਿੱਖ ਸੰਗਤਾਂ ਜਾਂਦੀਆਂ ਹਨ...

ਇਸਲਾਮਾਬਾਦ : ਪਾਕਿਸਤਾਨੀ ਕੈਬਨਿਟ ਨੇ ਨਨਕਾਣਾ ਸਾਹਿਬ ਵਿਖੇ ਰੇਲਵੇ ਸਟੇਸ਼ਨ ਦੀ ਉਸਾਰੀ ਅਤੇ ਉਸਦਾ ਨਾਮ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਰੱਖਣ ਦੀ ਮੰਨਜੂਰੀ ਦੇ ਦਿੱਤੀ ਹੈ। ਪਿਛਲੇ ਦਿਨੀਂ ਦੋਨਾਂ ਦੇਸ਼ਾਂ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਜਾਣ ਲਈ ਵਿਸ਼ਵ ਪੱਧਰੀ ਲਾਂਘਾ ਬਣਾਉਣ ਦਾ ਫ਼ੈਸਲਾ ਕੀਤਾ ਹੈ। ਹੁਣ ਪਾਕਿਸਤਾਨ ਵੱਲੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ ਜੋ ਕਿ ਪਾਕਿਸਤਾਨ ਜਾਣ ਵਾਲੇ ਸਿੱਖਾਂ ਲਈ ਬਹੁਤ ਹੀ ਖੁਸ਼ੀ ਦੀ ਖ਼ਬਰ ਹੈ।

Nankana Sahib Railway Station Nankana Sahib Railway Station

ਕਿਉਂਕਿ ਆਏ ਸਾਲ ਭਾਰਤ ਵਿੱਚੋਂ ਪਾਕਿਸਤਾਨ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਹਜ਼ਾਰਾਂ ਦੀ ਗਿਣਤੀ ਵਿਚ ਸਿੱਖ ਸੰਗਤਾਂ ਜਾਂਦੀਆਂ ਹਨ। ਪਾਕਿਸਤਾਨੀ ਦੀ ਕੈਬਨਿਟ ਨੇ ਅੱਜ ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕਿਆ ਹੈ। ਪਾਕਿਸਤਾਨ ਦੀ ਕੈਬਨਿਟ ਨੇ ਮੰਗਲਵਾਰ ਨੂੰ ਪੰਜਾਬ ਦੇ ਪਵਿੱਤਰ ਸ਼ਹਿਰ ਨਨਕਾਣਾ ਸਾਹਿਬ ਵਿਖੇ ਸਟੇਸ਼ਨ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ ਹੈ ਤੇ ਇਸਦਾ ਨਾਮ ਸਿੱਖ ਧਰਮ ਦੇ ਸੰਸਥਾਪਕ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਨਨਕਾਣਾ ਸਾਹਿਬ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਹੈ।

Nankana Sahib Railway Station Nankana Sahib Railway Station

ਇਸ ਸ਼ਹਿਰ ਦੀ ਬਹੁਤ ਇਤਿਹਾਸਕ ਅਤੇ ਧਾਰਮਿਕ ਅਹਿਮੀਅਤ ਹੈ ਅਤੇ ਪੂਰੀ ਦੁਨੀਆਂ ਦੇ ਸਿੱਖ ਸ਼ਰਧਾਲੂਆਂ ਵਿੱਚ ਇਹ ਪ੍ਰਸਿੱਧ ਧਾਰਮਿਕ ਸਥਲ ਹੈ। ਪਿਛਲੇ ਸਾਲ ਨਵੰਬਰ ਵਿੱਚ ਭਾਰਤ ਅਤੇ ਪਾਕਿਸਤਾਨ, ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਭਾਰਤ ਵਿਚਾਲੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਧਾਰਮਿਕ ਸਥਲ ਨਾਲ ਸੜਕ ਮਾਰਗ ਰਾਹੀਂ ਜੋੜਨ ਲਈ ਸਹਿਮਤ ਹੋਏ ਸਨ। ਕਰਤਾਰਪੁਰ ਸਾਹਿਬ ਰਾਵੀ ਨਦੀ ਕੰਢੇ ਪਾਕਿਸਤਾਨ ਦੇ ਨਰੋਵਾਲ ਜ਼ਿਲ੍ਹੇ ਵਿੱਚ ਸਥਿਤ ਹੈ ਅਤੇ ਡੇਰਾ ਬਾਬਾ ਨਾਨਕ ਤੋਂ ਚਾਰ ਕਿਲੋਮੀਟਰ ਦੂਰ ਹੈ।

Nankana Sahib Railway Station Nankana Sahib Railway Station

ਪਾਕਿਸਤਾਨ ਨੇ ਕਿਹਾ ਕਿ ਉਹ ਰੇਲਵੇ ਸਟੇਸ਼ਨ ਦੇ ਨਿਰਮਾਣ ਲਈ ਜ਼ਮੀਨ ਵੀ ਮੁਹੱਈਆ ਕਰਵਾਏਗਾ। ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਚੋਣਾਂ ਦੌਰਾਨ ਕੀਤੇ ਮੁੱਖ ਵਾਅਦੇ ਤਹਿਤ ਪਾਕਿਸਤਾਨ ਕੈਬਨਿਟ ਨੇ ਬੇਘਰ ਅਤੇ ਸਰਕਾਰੀ ਮੁਲਾਜ਼ਮਾਂ ਲਈ 135000 ਅਪਰਾਟਮੈਂਟਾਂ ਦੇ ਨਿਰਮਾਣ ਨੂੰ ਵੀ ਹਰੀ ਝੰਡੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿੱਚ 135000 ਅਪਾਰਟਮੈਂਟ ਬਣਾਏ ਜਾਣਗੇ ਅਤੇ ਪ੍ਰਧਾਨ ਮੰਤਰੀ 17 ਅਪਰੈਲ ਨੂੰ ਇਸਲਾਮਾਬਾਦ ਵਿੱਚ ਇਸ ਪ੍ਰਾਜੈਕਟ ਦਾ ਉਦਘਾਟਨ ਕਰਨਗੇ ਜਿਥੇ 25000 ਅਪਾਰਟਮੈਂਟਾਂ ਦੀ ਉਸਾਰੀ ਕੀਤੀ ਜਾਵੇਗੀ। 110000 ਅਪਾਰਟਮੈਂਟ ਤਟਵਰਤੀ ਸ਼ਹਿਰਾਂ ਬਲੋਚਿਸਤਾਨ ਵਿੱਚ ਗਵਾਦਰ ਵਿੱਚ ਬਣਾਏ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement