ਸਪੈਸ਼ਲ ਉਡਾਣਾਂ ਰਾਹੀਂ ਆਸਟਰੇਲੀਆਈ ਨਾਗਰਿਕਾਂ ਦੀ ਹੋਵੇਗੀ ਵਤਨ ਵਾਪਸੀ
Published : Apr 10, 2020, 1:52 pm IST
Updated : Apr 10, 2020, 1:52 pm IST
SHARE ARTICLE
File Photo
File Photo

ਕੋਰੋਨਾ ਵਾਇਰਸ ਕਾਰਨ ਪੂਰੀ ਦੁਨੀਆ ਵਿਚ ਦਹਿਸ਼ਤ ਦਾ ਮਾਹੌਲ ਹੋਣ ਕਰ ਕੇ ਭਾਰਤ ਨੇ ਮਾਰਚ ਮਹੀਨੇ

ਪਰਥ  (ਪਿਆਰਾ ਸਿੰਘ ਨਾਭਾ) : ਕੋਰੋਨਾ ਵਾਇਰਸ ਕਾਰਨ ਪੂਰੀ ਦੁਨੀਆ ਵਿਚ ਦਹਿਸ਼ਤ ਦਾ ਮਾਹੌਲ ਹੋਣ ਕਰ ਕੇ ਭਾਰਤ ਨੇ ਮਾਰਚ ਮਹੀਨੇ ਤੋਂ ਹੀ ਸਾਰੀਆਂ ਅੰਤਰਰਾਸ਼ਟਰੀ ਵਪਾਰਕ ਉਡਾਣਾਂ 'ਤੇ ਰੋਕ ਲਗਾ ਦਿਤੀ ਸੀ। ਅਜਿਹੇ ਵਿਚ ਕਈ ਵਿਦੇਸ਼ੀ ਨਾਗਰਿਕ ਭਾਰਤ ਵਿਚ ਫਸ ਗਏ ਸਨ, ਜਿਹਨਾਂ ਵਿਚ ਆਸਟਰੇਲੀਆਈ ਵੀ ਸ਼ਾਮਲ ਹਨ।

ਭਾਰਤ ਆਸਟਰੇਲੀਆ ਰਣਨੀਤਿਕ ਗਠਜੋੜ (ਆਈ.ਏ.ਐਸ.ਏ.) ਦੇ ਚੇਅਰਮੈਨ ਡਾਕਟਰ ਜਗਵਿੰਦਰ ਸਿੰਘ ਵਿਰਕ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹਨਾਂ ਆਸਟਰੇਲੀਆਈ ਨਾਗਰਿਕਾਂ ਦੀ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦੀਆਂ ਕੋਸ਼ਿਸ਼ਾਂ ਸਦਕਾ ਆਉਣ ਵਾਲੇ ਦਿਨਾਂ ਵਿਚ ਸਪੈਸ਼ਲ ਫਲਾਈਟਾਂ ਰਾਹੀਂ ਆਸਟਰੇਲੀਆ ਵਾਪਸੀ ਕਰਵਾਈ ਜਾਵੇਗੀ।

ਇਸ ਦੌਰਾਨ ਡਾਕਟਰ ਵਿਰਕ ਨੇ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਅਸੀਂ ਬਹੁਤ ਮੁਸ਼ਕਲ ਦੌਰ ਤੋਂ ਲੰਘ ਰਹੇ ਸੀ ਪਰ ਸਾਰਿਆਂ ਦੀ ਮਿਹਨਤ ਸਦਕਾ ਚਾਰਟਡ ਫਲਾਈਟਾਂ ਮੁੜ ਸ਼ੁਰੂ ਹੋਈਆਂ। ਇਸ ਸਬੰਧੀ ਭਾਰਤ ਸਰਕਾਰ ਵਲੋਂ ਸਾਰੀ ਕਾਰਵਾਈ ਪੂਰੀ ਕਰ ਲਈ ਗਈ ਹੈ ਤੇ ਆਸਟਰੇਲੀਆਈ ਨਾਗਰਿਕਾਂ ਨੂੰ ਈਮੇਲ ਰਾਹੀਂ ਇਸ ਦੀ ਜਾਣਕਾਰੀ ਦਿਤੀ ਜਾ ਰਹੀ ਹੈ।

ਇਸ ਦੌਰਾਨ ਪਹਿਲੀ ਚਾਰਟਡ ਲਾਇਨ ਏਅਰ ਦੀ ਫਲਾਈਟ ਭਾਰਤ ਤੋਂ ਸ਼ੁਕਰਵਾਰ ਨੂੰ ਉਡਾਣ ਭਰ ਕੇ ਸਨਿਚਰਵਾਰ ਨੂੰ ਮੈਲਬੌਰਨ ਪਹੁੰਚੇਗੀ। ਇਸ ਤੋਂ ਇਲਾਵਾ ਭਾਰਤ ਵਿਚੋਂ ਆਸਟਰੇਲੀਆਈ ਨਾਗਰਿਕਾਂ ਨੂੰ ਕੱਢਣ ਲਈ ਹੋਰ ਉਡਾਣਾਂ ਦਾ ਵੀ ਪ੍ਰਬੰਧੀ ਕੀਤਾ ਜਾ ਰਿਹਾ ਹੈ। ਭਾਰਤ ਵਿਚ ਫਸੇ ਹਜ਼ਾਰਾਂ ਲੋਕਾਂ ਨੂੰ ਇਸ ਸਬੰਧੀ ਈਮੇਲਾਂ ਭੇਜੀਆਂ ਜਾ ਰਹੀਆਂ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement