UK 'ਚ ਪੰਜਾਬੀ ਮੂਲ ਦੇ ਲੋਕ ਨਿੱਤਰੇ ਕਿਸਾਨਾਂ ਦੇ ਹੱਕ 'ਚ, ਵੱਖਰੇ ਢੰਗ ਨਾਲ ਕੀਤਾ ਪ੍ਰਦਰਸ਼ਨ

By : GAGANDEEP

Published : May 10, 2021, 3:45 pm IST
Updated : May 10, 2021, 4:12 pm IST
SHARE ARTICLE
Protest in the UK
Protest in the UK

ਕੋਰੋਨਾ ਪਾਬੰਦੀਆਂ ਨੂੰ ਧਿਆਨ 'ਚ ਰੱਖ ਕੀਤਾ ਗਿਆ ਪ੍ਰਦਰਸ਼ਨ

ਚੰਡੀਗੜ੍ਹ:  ਭਾਰਤ ਵਿਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀਬਾੜੀ ਬਿੱਲਾਂ ਦਾ  ਵਿਰੋਧ ਜਿਥੇ ਮੁਲਕ ਭਰ ਦੇ ਕਿਸਾਨ ਬੀਤੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਕਰ ਰਹੇ ਹਨ ਉਥੇ ਹੀ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਮੂਲ ਦੇ ਲੋਕ ਭਾਰਤ ਵਿਚ ਰਹਿੰਦੇ ਲੋਕਾਂ ਦੀ ਮਦਦ ਕਰਨ ਲਈ ਹਮੇਸ਼ਾ ਮੋਹਰੀ ਰਹੇ ਹਨ ਬੇਸ਼ੱਕ ਉਹ ਕਿਸਾਨ ਪ੍ਰਦਰਸ਼ਨ ਹੋਵੇ ਜਾਂ ਫਿਰ ਕੋਰੋਨਾ ਕਾਲ। ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਨੇ ਵਧ-ਚੜ ਕੇ ਹਿੱਸਾ ਲਿਆ  ਹੈ।

Protest in the UKProtest in the UK

ਉਥੇ ਹੀ ਹੁਣ ਯੂਕੇ  ਵਿਚ ਵੱਸਦੇ ਪੰਜਾਬੀ ਆਪਣੇ ਕਿਸਾਨ ਭਰਾਵਾਂ ਦਾ ਸਮਰਥਨ ਕਰਨ ਲਈ ਅੱਗੇ ਆਏ ਹਨ। ਦੱਸ ਦਈਏ ਕਿ ਇਨ੍ਹਾਂ ਲੋਕਾਂ ਵੱਲੋਂ ਲੰਡਨ ਵਿਚ ਕਿਸਾਨਾਂ ਦਾ ਅਨੋਖੇ ਢੰਗ ਨਾਲ ਸਮਰਥਨ ਕੀਤਾ ਗਿਆ ਹੈ। ਲੰਡਨ ਸ਼ਹਿਰ ਵਿਚ ਹੀ ਭਾਰਤੀ ਹਾਈ ਕਮਿਸ਼ਨ ਦਾ ਦਫਤਰ ਸਥਿਤ ਹੈ। ਜਿਥੇ ਇਨ੍ਹਾਂ ਕਿਸਾਨ ਸਮਰਥਕਾਂ ਵੱਲੋਂ ਇਕ ਰਾਤ ਬਿਨਾਂ ਸੁੱਤੇ ਉਕਤ ਦਫਤਰ ਬਾਹਰ ਸ਼ਾਂਤਮਈ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ਬਜ਼ੁਰਗ, ਨੌਜਵਾਨ ਅਤੇ ਬੱਚੇ ਰਾਤ ਨੂੰ ਬਿਸਤਰਿਆਂ ਵਿਚ ਬੈਠੇ ਨਜ਼ਰ ਆਏ।

Protest in the UKProtest in the UK

ਇਹ ਸ਼ਾਂਤਮਈ ਪ੍ਰਦਰਸ਼ਨ ਪੰਜਾਬੀ ਮੂਲ ਦੇ ਲੋਕਾਂ ਵੱਲੋਂ 8 ਮਈ ਸ਼ਾਮ 6 ਵਜੇ ਤੋਂ ਲੈ ਕੇ 9 ਮਈ ਸਵੇਰੇ 6 ਵਜੇ ਜਾਰੀ ਰੱਖਿਆ ਗਿਆ। ਨਾਲ ਹੀ ਉਥੇ ਮੌਜੂਦ ਕਈ ਸਿੱਖ ਆਰਗੇਨਾਈਜੇਸ਼ਨਾਂ ਵੀ ਸਮਰਥਕਾਂ ਦੀ ਮਦਦ ਕਰਨ ਲਈ ਪਿੱਛੇ ਨਹੀਂ ਰਹੀਆਂ। ਸਮਰਥਕਾਂ ਨੇ ਹੱਥਾਂ ਵਿਚ ਤਖਤੀਆਂ ਫੜੀਆਂ ਹੋਈਆਂ ਸਨ, ਜਿਨ੍ਹਾਂ 'ਤੇ ਲਿਖਿਆ ਸੀ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ।  ਕਈਆਂ 'ਤੇ ''ਸ਼ਹੀਦ ਭਗਤ ਸਿੰਘ'' ਦੀ ਫੋਟੋ ਦੇ ਨਾਲ-ਨਾਲ NO FARMER NO FOOD ਦੇ ਨਾਅਰੇ ਲਿਖੇ ਹੋਏ ਸਨ। ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ ਪ੍ਰਦਰਸ਼ਨ ਵਿਚ ਸਮਰਥਕਾਂ ਦਾ ਸਾਥ ਦੇਣ ਲਈ ਕਈ ਗੈਰ-ਭਾਰਤੀ ਲੋਕ ਵੀ ਸ਼ਾਮਲ ਹੋਏ।

Protest in the UKProtest in the UK

ਉਂਝ ਤਾਂ ਇਸ ਸ਼ਾਂਤਮਈ ਪ੍ਰਦਰਸ਼ਨ ਵਿਚ 200 ਲੋਕਾਂ ਦੇ ਸ਼ਾਮਲ ਹੋਣ ਦੀ ਜਾਣਕਾਰੀ ਸੀ ਪਰ ਕੋਰੋਨਾ ਕਾਰਨ ਲਾਈਆਂ ਪਾਬੰਦੀਆਂ ਨੂੰ ਦੇਖਦੇ ਹੋਏ ਸਿਰਫ 50 ਲੋਕ ਹੀ ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋਏ। ਤੁਹਾਨੂੰ ਦੱਸ ਦਈਏ ਕਿ ਭਾਰਤ ਸਰਕਾਰ ਵੱਲੋਂ ਤਿੰਨ ਬਿੱਲ ਲਿਆਂਦੇ ਗਏ ਨੇ ਕਈ ਮੁਲਕਾਂ ਵਿਚ ਇਨ੍ਹਾਂ ਬਿੱਲਾਂ ਦੀ ਸਖਤ ਆਲੋਚਨਾ ਕੀਤੀ ਗਈ ਉਥੇ ਹੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਿਸਾਨ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦਾ ਸਮਰਥਨ ਕੀਤਾ ਗਿਆ ਸੀ।

Protest in the UKProtest in the UK

ਸਮਰਥਨ ਕਰਦੇ ਹੋਏ ਉਨ੍ਹਾਂ ਕਿਹਾ ਸੀ ਕਿ ਲੋਕਤੰਤਰ ਵਿਚ ਕਿਸੇ ਨੂੰ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ। ਇਸ ਤੋਂ ਇਲਾਵਾ ਕੈਨੇਡਾ ਅਤੇ ਅਮਰੀਕਾ ਵਰਗੇ ਮੁਲਕਾਂ ਵਿਚ ਤਾਂ ਕਿਸਾਨਾਂ ਦਾ ਸਮਰਥਨ ਕਰਨ ਨੂੰ ਲੈ ਕੇ ਕਈ ਵਾਰ ਝੜਪਾਂ ਦਾ ਖਬਰਾਂ ਵੀ ਸਾਹਮਣੇ ਆਈਆਂ ਸਨ। ਦੂਜੇ ਪਾਸੇ ਮੁਲਕ ਭਰ ਦੇ ਕਿਸਾਨ ਆਪਣੇ ਹੱਕਾਂ ਲਈ ਬੀਤੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਹੱਦਾਂ 'ਤੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।

Protest in the UKProtest in the UK

ਹਾਲਾਂਕਿ ਸਰਕਾਰ ਵੱਲੋਂ ਕਈ ਦੌਰ ਦੀ ਗੱਲਬਾਤ ਵੀ ਕੀਤੀ ਗਈ ਪਰ ਇਨ੍ਹਾਂ ਦਾ ਕੋਈ ਸਿੱਟਾ ਨਹੀਂ ਨਿਕਲਿਆ। ਇਕ ਪਾਸੇ ਭਾਰਤ ਸਰਕਾਰ ਜਿਥੇ ਕੋਰੋਨਾ ਨੂੰ ਕੰਟਰੋਲ ਕਰਨ ਵਿਚ ਅਸਮਰਥ ਰਹੀ ਉਥੇ ਹੁਣ ਭੀੜ ਇਕੱਠੀ ਕਰਨ ਸਬੰਧੀ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾ ਰਹੀ ਹੈ ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਕਿਸਾਨਾਂ ਦਾ ਪ੍ਰਦਰਸ਼ਨ ਖਤਮ ਕਰਾਉਣ ਲਈ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਦੀ ਹੈ ਜਾਂ ਨਹੀਂ।

Protest in the UKProtest in the UK

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement