Nijjar killing case: ਨਿੱਝਰ ਕਤਲ ਕਾਂਡ ਬਾਰੇ ਕੈਨੇਡਾ ਨੇ ਅਜੇ ਤਕ ਖਾਸ ਸਬੂਤ ਤੇ ਜਾਣਕਾਰੀ ਸਾਂਝੀ ਨਹੀਂ ਕੀਤੀ: ਭਾਰਤ
Published : May 10, 2024, 12:20 pm IST
Updated : May 10, 2024, 12:21 pm IST
SHARE ARTICLE
India says Canada has offered no evidence it was involved in Nijjar killing case
India says Canada has offered no evidence it was involved in Nijjar killing case

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਕੈਨੇਡਾ ਨੇ ਗ੍ਰਿਫਤਾਰੀਆਂ ਬਾਰੇ ਭਾਰਤ ਨੂੰ ਸੂਚਿਤ ਕਰ ਦਿਤਾ ਹੈ।

Nijjar killing case: ਕੈਨੇਡਾ 'ਚ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ 'ਚ ਤਿੰਨ ਭਾਰਤੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦੇ ਕੈਨੇਡੀਅਨ ਪੁਲਿਸ ਦੇ ਬਿਆਨ ਤੋਂ ਕੁੱਝ ਦਿਨ ਬਾਅਦ ਭਾਰਤ ਨੇ ਵੀਰਵਾਰ ਨੂੰ ਕਿਹਾ ਕਿ ਓਟਾਵਾ ਨੇ ਇਸ ਮਾਮਲੇ 'ਚ ਉਸ ਨੂੰ ਕੋਈ ਖਾਸ ਸਬੂਤ ਜਾਂ ਜਾਣਕਾਰੀ ਨਹੀਂ ਦਿਤੀ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਕੈਨੇਡਾ ਨੇ ਗ੍ਰਿਫਤਾਰੀਆਂ ਬਾਰੇ ਭਾਰਤ ਨੂੰ ਸੂਚਿਤ ਕਰ ਦਿਤਾ ਹੈ। ਉਨ੍ਹਾਂ ਕਿਹਾ, “ਪਹਿਲਾਂ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਕੈਨੇਡੀਅਨ ਅਧਿਕਾਰੀਆਂ ਵਲੋਂ ਅੱਜ ਤਕ ਕੋਈ ਵਿਸ਼ੇਸ਼ ਜਾਂ ਸਬੰਧਿਤ ਸਬੂਤ ਜਾਂ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ”

ਜੈਸਵਾਲ ਨੇ ਅਪਣੀ ਹਫਤਾਵਾਰੀ ਪ੍ਰੈਸ ਕਾਨਫਰੰਸ 'ਚ ਕਿਹਾ, 'ਇਸ ਲਈ ਤੁਸੀਂ ਸਾਡੇ ਵਿਚਾਰ ਨੂੰ ਸਮਝੋਗੇ ਕਿ ਇਸ ਮਾਮਲੇ 'ਚ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ’’ ਪਿਛਲੇ ਹਫਤੇ ਕੈਨੇਡੀਅਨ ਅਧਿਕਾਰੀਆਂ ਨੇ ਨਿੱਜਰ ਦੇ ਕਤਲ ਦਾ ਇਲਜ਼ਾਮ ਤਿੰਨ ਭਾਰਤੀ ਨਾਗਰਿਕਾਂ 'ਤੇ ਲਗਾਇਆ ਸੀ। ਦਸਿਆ ਜਾ ਰਿਹਾ ਹੈ ਕਿ ਉਹ ਵਿਦਿਆਰਥੀ ਵੀਜ਼ੇ 'ਤੇ ਕੈਨੇਡਾ ਵਿਚ ਦਾਖਲ ਹੋਏ ਸਨ।

ਉਨ੍ਹਾਂ ਕਿਹਾ, “ਸਪੱਸ਼ਟ ਹੈ ਕਿ ਸਿਆਸੀ ਹਿੱਤ ਕੰਮ ਕਰ ਰਹੇ ਹਨ। ਅਸੀਂ ਲੰਬੇ ਸਮੇਂ ਤੋਂ ਕਹਿੰਦੇ ਆ ਰਹੇ ਹਾਂ ਕਿ ਵੱਖਵਾਦੀਆਂ, ਕੱਟੜਪੰਥੀਆਂ ਅਤੇ ਹਿੰਸਾ ਦੇ ਸਮਰਥਕਾਂ ਨੂੰ ਕੈਨੇਡਾ ਵਿਚ ਰਾਜਨੀਤਿਕ ਸਥਾਨ ਦਿਤਾ ਗਿਆ ਹੈ। ” ਉਨ੍ਹਾਂ ਕਿਹਾ, “ਸਾਡੇ ਡਿਪਲੋਮੈਟਾਂ ਨੂੰ ਧਮਕੀਆਂ ਦਿਤੀਆਂ ਜਾ ਰਹੀਆਂ ਹਨ ਅਤੇ ਸਜ਼ਾ ਤੋਂ ਛੋਟ ਦੇ ਮੁੱਦੇ 'ਤੇ ਉਨ੍ਹਾਂ ਦੇ ਫਰਜ਼ ਨਿਭਾਉਣ ਤੋਂ ਰੋਕਿਆ ਜਾ ਰਿਹਾ ਹੈ। ”

ਜੈਸਵਾਲ ਨੇ ਕਿਹਾ, “ਅਸੀਂ ਕੈਨੇਡੀਅਨ ਅਧਿਕਾਰੀਆਂ ਨੂੰ ਇਹ ਵੀ ਦਸਿਆ ਹੈ ਕਿ ਭਾਰਤ ਨਾਲ ਜੁੜੇ ਸੰਗਠਿਤ ਅਪਰਾਧ ਨਾਲ ਜੁੜੇ ਲੋਕਾਂ ਨੂੰ ਕੈਨੇਡਾ ਵਿਚ ਦਾਖਲੇ ਅਤੇ ਰਿਹਾਇਸ਼ੀ ਪਰਮਿਟ ਦਿਤੇ ਗਏ ਹਨ। ” ਉਨ੍ਹਾਂ ਕਿਹਾ ਕਿ ਭਾਰਤ ਤੋਂ ਹਵਾਲਗੀ ਦੀਆਂ ਕਈ ਬੇਨਤੀਆਂ ਕੈਨੇਡਾ ਕੋਲ ਵਿਚਾਰ ਅਧੀਨ ਹਨ। ਬੁਲਾਰੇ ਨੇ ਕਿਹਾ ਕਿ ਅਸੀਂ ਇਨ੍ਹਾਂ ਸਾਰੇ ਮਾਮਲਿਆਂ 'ਤੇ ਕੂਟਨੀਤਕ ਪੱਧਰ 'ਤੇ ਚਰਚਾ ਕਰ ਰਹੇ ਹਾਂ।

(For more Punjabi news apart from India says Canada has offered no evidence it was involved in death of Sikh separatist, stay tuned to Rozana Spokesman)

 

Tags: canada news

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement