US News: ਅਮਰੀਕਾ ਨੇ ਭਾਰਤ ਦੀਆਂ ਚੋਣਾਂ 'ਚ ਦਖਲ ਦੇਣ ਸਬੰਧੀ ਰੂਸ ਦੇ ਇਲਜ਼ਾਮਾਂ ਨੂੰ ਕੀਤਾ ਖਾਰਜ
Published : May 10, 2024, 10:08 am IST
Updated : May 10, 2024, 10:08 am IST
SHARE ARTICLE
US rejects Russia's allegations of interference in India's elections
US rejects Russia's allegations of interference in India's elections

ਕਿਹਾ, ਅਸੀਂ ਭਾਰਤ ਵਿਚ ਚੱਲ ਰਹੀਆਂ ਚੋਣਾਂ ਜਾਂ ਦੁਨੀਆ ਵਿਚ ਕਿਤੇ ਵੀ ਕਿਸੇ ਹੋਰ ਚੋਣਾਂ ਵਿਚ ਸ਼ਾਮਲ ਨਹੀਂ ਹਾਂ

US News: ਅਮਰੀਕਾ ਨੇ ਵੀਰਵਾਰ ਨੂੰ ਰੂਸ ਦੇ ਇਨ੍ਹਾਂ ਇਲਜ਼ਾਮਾਂ ਨੂੰ ਖਾਰਜ ਕਰ ਦਿਤਾ ਕਿ ਅਮਰੀਕਾ ਭਾਰਤ ਦੀਆਂ ਚੋਣਾਂ 'ਚ ਦਖਲ ਦੇ ਰਿਹਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੈਥਿਊ ਮਿਲਰ ਨੇ ਅਪਣੇ ਰੋਜ਼ਾਨਾ ਪੱਤਰਕਾਰ ਸੰਮੇਲਨ ਵਿਚ ਕਿਹਾ, “ਬਿਲਕੁਲ ਨਹੀਂ। ਅਸੀਂ ਭਾਰਤ ਵਿਚ ਚੱਲ ਰਹੀਆਂ ਚੋਣਾਂ ਜਾਂ ਦੁਨੀਆ ਵਿਚ ਕਿਤੇ ਵੀ ਕਿਸੇ ਹੋਰ ਚੋਣਾਂ ਵਿਚ ਸ਼ਾਮਲ ਨਹੀਂ ਹਾਂ। ਭਾਰਤ ਦੇ ਲੋਕ ਫੈਸਲਾ ਕਰਨਗੇ। ’’

ਦਰਅਸਲ ਰੂਸ ਦੇ ਵਿਦੇਸ਼ ਮੰਤਰਾਲੇ ਦੀ ਬੁਲਾਰਾ ਮਾਰੀਆ ਜ਼ਖਾਰੋਵਾ ਨੇ ਮਾਸਕੋ 'ਚ ਕਿਹਾ ਸੀ ਕਿ ਅਮਰੀਕਾ ਭਾਰਤ ਦੇ ਘਰੇਲੂ ਮਾਮਲਿਆਂ ਅਤੇ ਮੌਜੂਦਾ ਚੋਣਾਂ 'ਚ ਦਖਲ ਦੇ ਰਿਹਾ ਹੈ। ਵਾਸ਼ਿੰਗਟਨ ਪੋਸਟ ਵਿਚ ਹਾਲ ਹੀ ਵਿਚ ਛਪੇ ਇਕ ਲੇਖ ਵਿਚ ਇਲਜ਼ਾਮ ਲਾਇਆ ਗਿਆ ਸੀ ਕਿ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਦਾ ਇਕ ਅਧਿਕਾਰੀ ਅਮਰੀਕੀ ਧਰਤੀ 'ਤੇ ਵੱਖਵਾਦੀ ਗੁਰਪਤਵੰਤ ਸਿੰਘ ਪੰਨੂੰ ਦੇ ਕਤਲ ਦੀ ਯੋਜਨਾ ਬਣਾਉਣ ਵਿਚ ਕਥਿਤ ਤੌਰ 'ਤੇ ਸ਼ਾਮਲ ਸੀ।

ਰੂਸ ਦੇ ਵਿਦੇਸ਼ ਮੰਤਰਾਲੇ ਦੀ ਬੁਲਾਰਨ ਮਾਰੀਆ ਜ਼ਖਾਰੋਵਾ ਨੇ ਮਾਸਕੋ 'ਚ ਪੱਤਰਕਾਰਾਂ ਨੂੰ ਕਿਹਾ, “ਅਮਰੀਕਾ ਲਗਾਤਾਰ ਨਵੀਂ ਦਿੱਲੀ 'ਤੇ ਬੇਬੁਨਿਆਦ ਦੋਸ਼ ਲਗਾ ਰਿਹਾ ਹੈ। ਅਸੀਂ ਵੇਖਦੇ ਹਾਂ ਕਿ ਉਹ ਨਾ ਸਿਰਫ ਭਾਰਤ, ਬਲਕਿ ਕਈ ਹੋਰ ਦੇਸ਼ਾਂ 'ਤੇ ਧਾਰਮਿਕ ਆਜ਼ਾਦੀ ਦੀ ਉਲੰਘਣਾ ਕਰਨ ਦਾ ਬੇਬੁਨਿਆਦ ਦੋਸ਼ ਲਗਾਉਂਦੇ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਅਮਰੀਕਾ ਭਾਰਤ ਦੀ ਰਾਸ਼ਟਰੀ ਸੋਚ ਨੂੰ ਨਹੀਂ ਸਮਝਦਾ, ਭਾਰਤ ਦੇ ਵਿਕਾਸ ਦੇ ਇਤਿਹਾਸਕ ਪ੍ਰਸੰਗ ਨੂੰ ਨਹੀਂ ਸਮਝਦਾ ਅਤੇ ਇਕ ਦੇਸ਼ ਦੇ ਤੌਰ 'ਤੇ ਭਾਰਤ ਦਾ ਸਨਮਾਨ ਨਹੀਂ ਕਰਦਾ। ’’

ਰੂਸੀ ਬੁਲਾਰੇ ਨੇ ਇਸ ਨੂੰ ਅਮਰੀਕਾ ਦੀ ਬਸਤੀਵਾਦੀ ਮਾਨਸਿਕਤਾ ਕਰਾਰ ਦਿਤਾ। ਜ਼ਖਾਰੋਵਾ ਨੇ ਕਿਹਾ ਕਿ ਉਹ ਆਮ ਸੰਸਦੀ ਚੋਣਾਂ ਨੂੰ ਗੁੰਝਲਦਾਰ ਬਣਾਉਣ ਲਈ ਭਾਰਤ ਦੀ ਅੰਦਰੂਨੀ ਰਾਜਨੀਤਿਕ ਸਥਿਤੀ ਨੂੰ ਅਸੰਤੁਲਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਦੇਣ ਦਾ ਤਰੀਕਾ ਹੈ। ’’

 (For more Punjabi news apart from US rejects Russia's allegations of interference in India's elections, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement