
ਮਾਮਲਿਆਂ 'ਚ ਵਾਧਾ ਫਰਵਰੀ ਦੇ ਅੰਤਿਮ ਹਫਤੇ ਤੋਂ ਬਾਅਦ ਸਭ ਤੋਂ ਜ਼ਿਆਦਾ
ਲੰਡਨ-ਬ੍ਰਿਟੇਨ 'ਚ ਕੋਰੋਨਾ ਵਾਇਰਸ ਫਿਰ ਤੋਂ ਪੈਰ ਪਸਾਰ ਰਿਹਾ ਹੈ। ਕੁਝ ਮਹੀਨਿਆਂ ਤੋਂ ਚੱਲ ਰਹੀ ਰਾਹਤ ਤੋਂ ਬਾਅਦ ਹੁਣ ਫਿਰ ਤੋਂ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਬ੍ਰਿਟੇਨ 'ਚ ਪਿਛਲੇ 24 ਘੰਟਿਆਂ ਤੋਂ ਇਨਫੈਕਸ਼ਨ ਦੇ 7540 ਨਵੇਂ ਮਾਮਲੇ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ-ਸਰਕਾਰੀ ਸਕੂਲਾਂ 'ਚ ਵਿਦੇਸ਼ੀ ਭਾਸ਼ਾਵਾਂ ਨੂੰ ਲੈ ਕੇ ਕੈਪਟਨ ਨੇ ਸਿੱਖਿਆ ਵਿਭਾਗ ਨੂੰ ਦਿੱਤੇ ਇਹ ਹੁਕਮ
Corona test
ਮਾਮਲਿਆਂ 'ਚ ਵਾਧਾ ਫਰਵਰੀ ਦੇ ਅੰਤਿਮ ਹਫਤੇ ਤੋਂ ਬਾਅਦ ਸਭ ਤੋਂ ਜ਼ਿਆਦਾ ਹੈ। ਡਬਲਯੂ.ਐੱਚ.ਓ. ਨੇ ਵੀ ਯੂਰਪੀਨ ਦੇਸ਼ਾਂ ਨੂੰ ਡੈਲਟਾ ਵੈਰੀਐਂਟ ਪ੍ਰਤੀ ਚਿਤਾਵਨੀ ਦਿੰਦੇ ਹੋਏ ਸਾਵਧਾਨ ਕੀਤਾ ਹੈ। ਬ੍ਰਿਟੇਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 1 ਲੱਖ ਤੋਂ ਪਾਰ ਹੋ ਗਈ ਦੀ ਹੈ ਅਤੇ ਕੁੱਲ ਮਰੀਜ਼ਾਂ ਦੀ ਗਿਣਤੀ ਲਗਭਗ 45 ਲੱਖ ਹੈ।
ਇਹ ਵੀ ਪੜ੍ਹੋ-ਅਰਬਾਂ ਰੁਪਏ ਕਮਾਉਣ ਵਾਲੇ ਬੇਜ਼ੋਸ ਸਮੇਤ ਇਹ ਅਮੀਰ ਵਿਅਕਤੀ ਭਰਦੇ ਹਨ ਬਹੁਤ ਘੱਟ ਟੈਕਸ : ਰਿਪੋਰਟ
World Health Organization
ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ ਡਾ. ਹੇਂਸ ਕਲੂਜ ਨੇ ਕਿਹਾ ਕਿ ਇਸ ਵੈਰੀਐਂਟ ਦੀ ਲਪੇਟ 'ਚ ਯੂਰਪ ਦਾ ਜ਼ਿਆਦਾਤਰ ਖੇਤਰ ਹੈ ਅਤੇ ਜ਼ਰੂਰੀ ਨਹੀਂ ਹੈ ਕਿ ਇਸ ਵੈਰੀਐਂਟ 'ਤੇ ਸਾਰੀਆਂ ਵੈਕਸੀਨਜ਼ ਅਸਰਦਾਰ ਹੋਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਸਮਾਜਿਕ ਪ੍ਰੋਗਰਾਮ, ਵੱਡੀ ਆਬਾਦੀ ਦੀ ਆਵਾਜਾਈ ਅਤੇ ਤਿਉਹਾਰਾਂ ਨੂੰ ਲੈ ਕੇ ਸਾਵਧਾਨ ਰਹਿਣਾ ਹੋਵੇਗਾ।
ਇਹ ਵੀ ਪੜ੍ਹੋ-ਮਹਿਲਾ ਨੇ ਇਕੋ ਸਮੇਂ 10 ਬੱਚਿਆਂ ਨੂੰ ਦਿੱਤਾ ਜਨਮ, ਬਣਾਇਆ ਰਿਕਾਰਡ
ਇਸ ਦੇ ਨਾਲ ਤੁਹਾਨੂੰ ਇਹ ਵੀ ਦੱਸ ਦਈਏ ਕਿ ਇਜ਼ਰਾਈਲ 'ਚ 15 ਜੂਨ ਤੋਂ ਬਾਅਦ ਮਾਸਕ ਲਾਉਣ ਦੀ ਲੋੜ ਨਹੀਂ ਹੋਵੇਗੀ ਅਤੇ ਇਜ਼ਰਾਈਲ ਅਜਿਹਾ ਕਰਨ ਵਾਲਾ ਪਹਿਲਾਂ ਦੇਸ਼ ਬਣ ਜਾਵੇਗਾ।