Canada work permit- PM ਮੋਦੀ ਦੇ ਦੌਰੇ ਤੋਂ ਪਹਿਲਾਂ ਕੈਨੇਡਾ ਨੇ ਬਦਲੇ ਵਰਕ ਪਰਮਿਟ ਦੇ ਨਿਯਮ

By : JUJHAR

Published : Jun 10, 2025, 2:38 pm IST
Updated : Jun 10, 2025, 2:38 pm IST
SHARE ARTICLE
Canada work permit- Canada changes work permit rules before PM Modi's visit
Canada work permit- Canada changes work permit rules before PM Modi's visit

ਇਸ ਮਹੀਨੇ PM ਮੋਦੀ ਅਲਬਰਟਾ ’ਚ ਹੋਣ ਵਾਲੀ G-7 ਮੀਟਿੰਗ ’ਚ ਲੈਣਗੇ ਹਿੱਸਾ 

ਕੈਨੇਡਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ G-7 ਮੀਟਿੰੰਗ ਲਈ ਸੱਦਾ ਦਿਤਾ ਹੈ। ਜਾਣਕਾਰੀ ਅਨੁਸਾਰ ਕੈੈਨੇਡਾ ਸਰਕਾਰ ਨੇ ਵਿਦੇਸ਼ੀ ਕਰਮਚਾਰੀਆਂ ਲਈ ਵਰਕ ਪਰਮਿਟ ਨਾਲ ਸਬੰਧਤ ਨਿਯਮਾਂ ਵਿਚ ਬਦਲਾਅ ਕੀਤਾ ਹੈ, ਜੋ ਕਿ ਉਥੇ ਕੰਮ ਕਰਨ ਵਾਲੇ ਲੱਖਾਂ ਲੋਕਾਂ ਲਈ ਇਕ ਵੱਡੀ ਰਾਹਤ ਵਾਲੀ ਗੱਲ ਹੈ। ਦੱਸਣਯੋਗ ਹੈ ਕਿ ਇਸ ਮਹੀਨੇ ਅਲਬਰਟਾ ਵਿਚ ਹੋਣ ਵਾਲੀ G-7 ਮੀਟਿੰਗ ਲਈ ਕੈਨੇਡਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦਿਤਾ ਹੈ।

ਇੰਨਾ ਹੀ ਨਹੀਂ, ਇਸ ਸੱਦੇ ਤੋਂ ਕੁਝ ਘੰਟਿਆਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਵਿਸ਼ਵ ਪੱਧਰ ’ਤੇ ਭਾਰਤ ਦੀ ਸਥਿਤੀ ਨੂੰ ਲੈ ਕੇ ਬਿਆਨ ਦਿਤਾ। ਉਨ੍ਹਾਂ ਕਿਹਾ ਕਿ ਭਾਰਤ ਇਸ ਕਾਨਫਰੰਸ ਵਿਚ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਹੋਣਾ ਮਹੱਤਵਪੂਰਨ ਹੈ। ਕੈਨੇਡਾ ਦੀ ਇਸ ਕਾਰਵਾਈ ਨੂੰ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਬਿਹਤਰ ਬਣਾਉਣ ਵਲ ਇਕ ਵੱਡੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸੰਮੇਲਨ ਲਈ ਕੈਨੇਡਾ ਦੇ ਦੌਰੇ ’ਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਭਾਰਤ ਪ੍ਰਤੀ ਕੈਨੇਡਾ ਦਾ ਸੁਰ ਬਦਲ ਗਿਆ ਹੈ। ਕੈਨੇਡਾ ਦੀ ਸਰਕਾਰ ਵਲੋਂ ਇਕ ਫ਼ੈਸਲਾ ਆਇਆ ਹੈ, ਜਿਸ ਨਾਲ ਉਥੇ ਕੰਮ ਕਰਨ ਵਾਲੇ ਭਾਰਤੀਆਂ ਨੂੰ ਰਾਹਤ ਮਿਲੇਗੀ। ਯਾਦ ਰਹੇ ਕਿ ਪਿਛਲੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਦੋਵਾਂ ਦੇਸ਼ਾਂ ਦੇ ਸਬੰਧਾਂ ਵਿਚ ਖਟਾਸ ਆ ਗਈ ਸੀ।

ਹੁਣ ਹਾਲਾਤ ਫਿਰ ਤੋਂ ਸੁਧਰਦੇ ਨਜ਼ਰ ਆ ਰਹੇ ਹਨ। ਇਸੇ ਲਈ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਤੋਂ ਠੀਕ ਪਹਿਲਾਂ, ਕੈਨੇਡੀਅਨ ਸਰਕਾਰ ਨੇ ਇਕ ਫੈਸਲਾ ਲਿਆ ਹੈ, ਜਿਸ ਨਾਲ ਉਥੇ ਕੰਮ ਕਰਨ ਵਾਲੇ ਭਾਰਤੀਆਂ ਨੂੰ ਰਾਹਤ ਮਿਲੇਗੀ। ਕੈਨੇਡਾ ਸਰਕਾਰ ਨੇ ਵਿਦੇਸ਼ੀ ਕਰਮਚਾਰੀਆਂ ਲਈ ਵਰਕ ਪਰਮਿਟ ਨਾਲ ਸਬੰਧਤ ਨਿਯਮਾਂ ਵਿਚ ਬਦਲਾਅ ਕੀਤਾ ਹੈ, ਜੋ ਕਿ ਇਥੇ ਕੰਮ ਕਰਨ ਵਾਲੇ ਲੱਖਾਂ ਲੋਕਾਂ ਲਈ ਇਕ ਵੱਡੀ ਰਾਹਤ ਹੈ।

ਇਹ ਇਕ ਟੰਪਰੇਰੀ ਪਬਲਿਕ ਪਾਲਿਸੀ (Temporary public policy) ਹੈ, ਜਿਸ ਦੇ ਤਹਿਤ ਹੁਣ ਵਿਦੇਸ਼ਾਂ ਤੋਂ ਆਉਣ ਵਾਲੇ ਕਰਮਚਾਰੀ ਵਰਕ ਪਰਮਿਟ ਬਾਰੇ ਫ਼ੈਸਲਾ ਆਉਣ ਤੋਂ ਪਹਿਲਾਂ ਹੀ ਇਥੇ ਕੰਮ ਕਰਨਾ ਸ਼ੁਰੂ ਕਰ ਸਕਦੇ ਹਨ। ਹੁਣ ਤਕ, ਜੇਕਰ ਕੋਈ ਵਿਦੇਸ਼ੀ ਕਰਮਚਾਰੀ ਆਪਣੀ ਨੌਕਰੀ ਬਦਲਣਾ ਚਾਹੁੰਦਾ ਸੀ, ਤਾਂ ਨਵੀਂ ਨੌਕਰੀ ਸ਼ੁਰੂ ਕਰਨ ਤੋਂ ਪਹਿਲਾਂ ਨਵਾਂ ਵਰਕ ਪਰਮਿਟ ਲੈਣਾ ਜ਼ਰੂਰੀ ਸੀ।

ਇਸ ਦਾ ਮਤਲਬ ਸੀ ਕਿ ਕਰਮਚਾਰੀ ਨੂੰ ਕਈ ਹਫ਼ਤਿਆਂ ਤਕ ਬਿਨਾਂ ਕੰਮ ਦੇ ਆਪਣੇ ਦਿਨ ਰਹਿਣਾ ਪੈਂਦੇ ਸਨ। ਨਿਯਮਾਂ ਵਿਚ ਬਦਲਾਅ ਤੋਂ ਬਾਅਦ, ਜਿਨ੍ਹਾਂ ਦੇ ਪੁਰਾਣੇ ਵਰਕ ਪਰਮਿਟ ਦੀ ਮਿਆਦ ਖ਼ਤਮ ਹੋ ਗਈ ਹੈ ਅਤੇ ਨਵੇਂ ਵਰਕ ਪਰਮਿਟ ਲਈ ਅਰਜ਼ੀ ਦਿੱਤੀ ਹੈ, ਉਹ ਨਵੀਂ ਨੌਕਰੀ ਮਿਲਣ ਪਿੱਛੋਂ ਕੰਮ ਸ਼ੁਰੂ ਕਰ ਸਕਦੇ ਹਨ। ਇਸ ਦੇ ਨਾਲ ਹੀ, ਉਹ ਕਰਮਚਾਰੀ ਜੋ ਇਸ ਸਮੇਂ Maintained Status ਉਤੇ ਹਨ,

ਯਾਨੀ ਕਿ ਪੁਰਾਣੇ ਵਰਕ ਪਰਮਿਟ ਦੀਆਂ ਸ਼ਰਤਾਂ ’ਤੇ ਕੰਮ ਕਰ ਰਹੇ ਹਨ, ਉਹ ਵੀ ਹੁਣ ਆਪਣੀ ਨੌਕਰੀ ਅਤੇ ਮਾਲਕ ਨੂੰ ਬਦਲ ਸਕਦੇ ਹਨ। ਇਹ ਨਿਯਮ ਉਨ੍ਹਾਂ ਲੋਕਾਂ ’ਤੇ ਵੀ ਲਾਗੂ ਹੋਵੇਗਾ ਜਿਨ੍ਹਾਂ ਨੂੰ ਵਰਕ ਪਰਮਿਟ ਤੋਂ ਛੋਟ ਹੈ ਪਰ ਨਵੀਂ ਨੌਕਰੀ ਲਈ ਪਰਮਿਟ ਪ੍ਰਾਪਤ ਕਰਨਾ ਚਾਹੁੰਦੇ ਹਨ। ਇਸ ਲਈ ਇਕੋ ਇਕ ਸ਼ਰਤ ਇਹ ਹੋਵੇਗੀ ਕਿ ਕਰਮਚਾਰੀ ਨੇ ਆਪਣੇ ਨਵੇਂ ਵਰਕ ਪਰਮਿਟ ਲਈ ਅਰਜ਼ੀ ਦਿਤੀ ਹੋਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement