G7 summit: ਮੋਦੀ ਨੂੰ ਜੀ-7 ਸੰਮੇਲਨ ਦਾ ਸੱਦਾ ਦੇਣ ’ਤੇ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਕੀਤੀ ਨਿੰਦਾ

By : PARKASH

Published : Jun 10, 2025, 11:32 am IST
Updated : Jun 10, 2025, 11:32 am IST
SHARE ARTICLE
World Sikh Organization slams Canadian PM for inviting Modi to G7 summit
World Sikh Organization slams Canadian PM for inviting Modi to G7 summit

G7 summit: ਕਿਹਾ, ਪ੍ਰਧਾਨ ਮੰਤਰੀ ਕਾਰਨੀ ਨੇ ਮੋਦੀ ਨੂੰ ਸੱਦਾ ਭੇਜ ਕੇ ਸਿੱਖਾਂ ਨਾਲ ਕੀਤਾ ਵਿਸ਼ਵਾਸਘਾਤ

ਸੰਸਥਾ ਨੇ ਪੱਤਰ ਭੇਜ ਕੇ ਪ੍ਰਧਾਨ ਮੋਦੀ ਨੂੰ ਸੱਦਾ ਨਾ ਦੇਣ ਦੀ ਕੀਤੀ ਸੀ ਅਪੀਲ

G7 summit: ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ਼ ਕੈਨੇਡਾ (ਡਬਲਯੂਐਸਓ) ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਲਬਰਟਾ ਦੇ ਕਨਾਨਾਸਕਿਸ ਵਿੱਚ ਹੋਣ ਵਾਲੇ ਜੀ7 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੱਦਾ ਦੇਣ ਦੀ ਨਿੰਦਾ ਕੀਤੀ ਹੈ। ਇਸ ਐਲਾਨ ਨੇ ਕੈਨੇਡਾ ਭਰ ਦੇ ਸਿੱਖ ਭਾਈਚਾਰੇ ਵਿੱਚ ਰੋਸ ਪੈਦਾ ਕਰ ਦਿਤਾ ਹੈ। 21 ਮਈ ਨੂੰ, ਡਬਲਯੂਐਸਓ ਨੇ ਪ੍ਰਧਾਨ ਮੰਤਰੀ ਕਾਰਨੀ ਨੂੰ ਇੱਕ ਰਸਮੀ ਪੱਤਰ ਭੇਜਿਆ ਜਿਸ ਵਿੱਚ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਸੱਦਾ ਨਾ ਦੇਣ ਦੀ ਅਪੀਲ ਕੀਤੀ ਗਈ ਸੀ। ਇਸ ਪੱਤਰ ਵਿੱਚ ਕੈਨੇਡਾ ’ਚ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਅੰਤਰਰਾਸ਼ਟਰੀ ਦਮਨ ਦੀ ਭਾਰਤ ਦੀਆਂ ਕਾਰਵਾਈਆਂ ਬਾਰੇ ਦਸਿਆ ਗਿਆ ਹੈ। ਜਿਸ ਵਿੱਚ 2023 ’ਚ ਕੈਨੇਡੀਅਨ ਸਿੱਖ ਨੇਤਾ ਹਰਦੀਪ ਸਿੰਘ ਨਿੱਝਰ ਦਾ ਕਤਲ ਅਤੇ ਆਰਸੀਐਮਪੀ ਵੱਲੋਂ ਕੈਨੇਡੀਅਨ ਧਰਤੀ ’ਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਭਾਰਤੀ ਸਰਕਾਰੀ ਏਜੰਟਾਂ ਦੇ ‘ਸਪਸ਼ਟ ਅਤੇ ਠੋਸ ਸਬੂਤ’ ਦੀ ਪੁਸ਼ਟੀ ਸ਼ਾਮਲ ਹੈ।

ਕੈਨੇਡੀਅਨ ਅਧਿਕਾਰੀਆਂ ਨਾਲ ਸਹਿਯੋਗ ਕਰਨ ਤੋਂ ਲਗਾਤਾਰ ਇਨਕਾਰ ਕਰਨ ਦੇ ਬਾਵਜੂਦ ਪ੍ਰਧਾਨ ਮੰਤਰੀ ਮੋਦੀ ਨੂੰ ਸੱਦਾ ਭੇਜਿਆ ਗਿਆ ਹੈ। ਕੁਝ ਹਫ਼ਤੇ ਪਹਿਲਾਂ ਹੀ, ਭਾਰਤੀ ਖੁਫੀਆ ਕਾਰਵਾਈਆਂ ਨਾਲ ਜੁੜੇ ਇੱਕ ਬਿਸ਼ਨੋਈ ਗਿਰੋਹ ਨੇ 14 ਮਈ ਨੂੰ ਮਿਸੀਸਾਗਾ ਵਿੱਚ ਇੱਕ ਸਿੱਖ ਵਪਾਰੀ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਸੀ। ਮੋਦੀ ਨੇ ਖੁੱਲ੍ਹ ਕੇ ਕਿਹਾ ਹੈ ਕਿ ਭਾਰਤ ਹੁਣ ਦੂਜੇ ਦੇਸ਼ਾਂ ਵਿੱਚ ਜਾਵੇਗਾ ਅਤੇ ਉਨ੍ਹਾਂ ਨੂੰ ਮਾਰ ਦੇਵੇਗਾ ਜਿਨ੍ਹਾਂ ਨੂੰ ਉਹ ਆਪਣਾ ਦੁਸ਼ਮਣ ਸਮਝਦਾ ਹੈ। ਜੀ7 ਸੰਮੇਲਨ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਦੂਜੀ ਵਰ੍ਹੇਗੰਢ ਤੋਂ ਕੁਝ ਦਿਨ ਪਹਿਲਾਂ 18 ਜੂਨ, 2025 ਨੂੰ ਹੋਣ ਵਾਲਾ ਹੈ।

ਸੰਸਥਾ ਦੇ ਪ੍ਰਧਾਨ ਦਾਨਿਸ਼ ਸਿੰਘ ਨੇ ਕਿਹਾ,“ਪ੍ਰਧਾਨ ਮੰਤਰੀ ਕਾਰਨੀ ਦਾ ਨਰਿੰਦਰ ਮੋਦੀ ਨੂੰ ਸੱਦਾ ਦੇਣ ਦਾ ਫ਼ੈਸਲਾ ਕੈਨੇਡਾ ਵਿੱਚ ਸਿੱਖਾਂ ਲਈ, ਸਗੋਂ ਮੂਲ ਕੈਨੇਡੀਅਨ ਕਦਰਾਂ-ਕੀਮਤਾਂ ਨਾਲ ਵੀ ਵਿਸ਼ਵਾਸਘਾਤ ਹੈ।  ਜਦੋਂ ਕਿ ਭਾਰਤ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਕਿਸੇ ਵੀ ਭੂਮਿਕਾ ਤੋਂ ਇਨਕਾਰ ਕਰਦਾ ਰਹਿੰਦਾ ਹੈ ਅਤੇ ਕੈਨੇਡੀਅਨ ਅਧਿਕਾਰੀਆਂ ਨਾਲ ਸਹਿਯੋਗ ਕਰਨ ਤੋਂ ਇਨਕਾਰ ਕਰਦਾ ਹੈ, ਸ਼ਰਮਨਾਕ ਅਤੇ ਖ਼ਤਰਨਾਕ ਦੋਵੇਂ ਹੈ।’’

(For more news apart from Canada Latest News, stay tuned to Rozana Spokesman)

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement