ਯੂਰਪ ਤੋਂ ਬਾਅਦ ਅਮਰੀਕਾ ਨੇ ਪਾਕਿਸਤਾਨ ਏਅਰਲਾਇੰਸ ਦੇ ਜਹਾਜ਼ਾਂ ਤੇ ਲਗਾਈ ਪਾਬੰਦੀ
Published : Jul 10, 2020, 1:55 pm IST
Updated : Jul 10, 2020, 1:55 pm IST
SHARE ARTICLE
pakistan airlines
pakistan airlines

ਯੂਰਪ ਤੋਂ ਬਾਅਦ ਹੁਣ ਅਮਰੀਕਾ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰ ਲਾਈਨਜ਼

ਵਾਸ਼ਿੰਗਟਨ: ਯੂਰਪ ਤੋਂ ਬਾਅਦ ਹੁਣ ਅਮਰੀਕਾ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰ ਲਾਈਨਜ਼ (ਪੀਆਈਏ) ਦੇ ਚਾਰਟਰ ਜਹਾਜ਼ਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ।

photopakistan airlines

ਸੰਘੀ ਹਵਾਬਾਜ਼ੀ ਪ੍ਰਸ਼ਾਸਨ (ਐਫਏਏ) ਵੱਲੋਂ ਪਾਕਿਸਤਾਨੀ ਪਾਇਲਟਾਂ ਦੇ ਸਰਟੀਫਿਕੇਟ ਨੂੰ ਲੈ ਕੇ ਉਠੀਆਂ ਚਿੰਤਾਵਾਂ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਹਾਲਾਂਕਿ, ਫਿਲਹਾਲ ਇਸ ਸਬੰਧ ਵਿਚ ਪੀਆਈਏ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ। 

pakistan airlinespakistan airlines

ਪਾਇਲਟਾਂ ਦੀ ਯੋਗਤਾ 'ਤੇ ਪ੍ਰਸ਼ਨ
ਪਿਛਲੇ ਮਹੀਨੇ ਪਾਕਿਸਤਾਨ ਵਿਚ ਕੀਤੀ ਗਈ ਇਕ ਜਾਂਚ ਵਿਚ ਪਾਇਆ ਗਿਆ ਸੀ ਕਿ ਇਸ ਦੇ ਇਕ ਤਿਹਾਈ ਪਾਇਲਟਾਂ ਨੇ ਆਪਣੀ ਯੋਗਤਾ ਬਾਰੇ ਗ਼ਲਤ ਜਾਣਕਾਰੀ ਦਿੱਤੀ ਸੀ

photopakistan airlines

ਅਤੇ ਇਸ ਸੰਬੰਧ ਵਿਚ ਗ਼ਲਤ ਪਰਚੇ ਦਿਖਾਏ ਸਨ। ਅਮਰੀਕਾ ਤੋਂ ਪਹਿਲਾਂ, ਯੂਰਪੀਅਨ ਯੂਨੀਅਨ ਹਵਾਬਾਜ਼ੀ ਸੇਫਟੀ ਏਜੰਸੀ ਨੇ ਵੀ ਪੀਆਈਏ ਦੇ ਸੰਚਾਲਨ 'ਤੇ ਛੇ ਮਹੀਨੇ ਲਈ ਰੋਕ ਲਾਉਣ ਦਾ ਐਲਾਨ ਕੀਤਾ ਸੀ।

photopakistan airlines

ਉਧਰ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੀਆਈਏ ਨੇ ਆਪਣੇ ਚਾਰਟਰ ਜਹਾਜ਼ਾਂ ‘ਤੇ ਪਾਬੰਦੀ ਲਗਾਉਣ ਦੇ ਅਮਰੀਕੀ ਫੈਸਲੇ ਦੀ ਪੁਸ਼ਟੀ ਕੀਤੀ ਹੈ। ਇਹ ਵੀ ਕਿਹਾ ਕਿ ਏਅਰਲਾਇੰਸ ਵਿਚ ਚੱਲ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ।

pakistan international airlines flight from lahore to karachipakistan international airlines flight from lahore to karachi

ਇਥੇ ਇਹ ਵਰਣਨ ਯੋਗ ਹੈ ਕਿ ਮਈ ਦੇ ਅਖੀਰ ਵਿੱਚ ਪੀਆਈਏ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸ ਵਿੱਚ 97 ਵਿਅਕਤੀਆਂ ਦੀ ਮੌਤ ਹੋ ਗਈ। ਕਰਾਚੀ ਦੇ ਜਿੰਨਾ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਰਨਵੇ ਤੋਂ ਕੁਝ ਫੁੱਟ 'ਤੇ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement