
ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖਵਾ ਪ੍ਰਾਂਤ ਦੀ ਸਰਕਾਰ ਨੇ ਪਿਛਲੇ ਹਫ਼ਤੇ ਰੇਲਗੱਡੀ-ਬੱਸ ਦੁਰਘਟਨਾ ਵਿਚ ਮਾਰੇ ਗਏ 21 ਸਿੱਖ ਸ਼ਰਧਾਲੂਆਂ ਦੇ
ਪੇਸ਼ਾਵਰ, 9 ਜੁਲਾਈ: ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖਵਾ ਪ੍ਰਾਂਤ ਦੀ ਸਰਕਾਰ ਨੇ ਪਿਛਲੇ ਹਫ਼ਤੇ ਰੇਲਗੱਡੀ-ਬੱਸ ਦੁਰਘਟਨਾ ਵਿਚ ਮਾਰੇ ਗਏ 21 ਸਿੱਖ ਸ਼ਰਧਾਲੂਆਂ ਦੇ ਪ੍ਰਵਾਰਾਂ ਨੂੰ ਇਕ ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ। ਖ਼ੈਬਰ ਪਖ਼ਤੂਨਖਵਾ ਦੇ ਮੁੱਖ ਮੰਤਰੀ ਦੇ ਵਿਸ਼ੇਸ਼ ਸਹਿਯੋਗੀ ਵਜੀਰ ਜਾਦਾ ਨੇ ਹਾਦਸੇ 'ਤੇ ਦੁੱਖ ਪ੍ਰਗਟਾਇਆ ਅਤੇ ਮੁਆਵਜ਼ੇ ਦਾ ਐਲਾਨ ਕੀਤਾ। ਭਾਰਤ ਵਿਚ ਵੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਵਿਚ ਮਾਰੇ ਗਏ ਸਿੱਖ ਤੀਰਥ ਯਾਤਰੀਆਂ ਦੇ ਪ੍ਰਵਾਰ ਨੂੰ ਇਕ-ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਕਮੇਟੀ ਜ਼ਖ਼ਮੀਆਂ ਨੂੰ ਵੀ 50-50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਵੇਗੀ। (ਪੀ.ਟੀ.ਆਈ)