ਬੱਸ ਹਾਦਸੇ ਵਿਚ ਮਾਰੇ ਗਏ 21 ਸਿੱਖ ਪ੍ਰਵਾਰਾਂ ਨੂੰ ਇਕ ਕਰੋੜ ਰੁਪਏ ਦੇਵੇਗਾ ਪਾਕਿਸਤਾਨ
Published : Jul 10, 2020, 9:10 am IST
Updated : Jul 10, 2020, 9:29 am IST
SHARE ARTICLE
Pakistan to provide Rs 1 crore to 21 Sikh families
Pakistan to provide Rs 1 crore to 21 Sikh families

ਸਰਕਾਰ ਨੇ ਪਿਛਲੇ ਹਫ਼ਤੇ ਰੇਲਗੱਡੀ-ਬੱਸ ਦੁਰਘਟਨਾ ਵਿਚ ਮਾਰੇ ਗਏ 21 ਸਿੱਖ ਸ਼ਰਧਾਲੂਆਂ ਦੇ ਪ੍ਰਵਾਰਾਂ ਨੂੰ ਇਕ ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ।

ਪੇਸ਼ਾਵਰ : ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖਵਾ ਪ੍ਰਾਂਤ ਦੀ ਸਰਕਾਰ ਨੇ ਪਿਛਲੇ ਹਫ਼ਤੇ ਰੇਲਗੱਡੀ-ਬੱਸ ਦੁਰਘਟਨਾ ਵਿਚ ਮਾਰੇ ਗਏ 21 ਸਿੱਖ ਸ਼ਰਧਾਲੂਆਂ ਦੇ ਪ੍ਰਵਾਰਾਂ ਨੂੰ ਇਕ ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ। ਖ਼ੈਬਰ ਪਖ਼ਤੂਨਖਵਾ ਦੇ ਮੁੱਖ ਮੰਤਰੀ ਦੇ ਵਿਸ਼ੇਸ਼ ਸਹਿਯੋਗੀ ਵਜੀਰ ਜਾਦਾ ਨੇ ਹਾਦਸੇ 'ਤੇ ਦੁੱਖ ਪ੍ਰਗਟਾਇਆ ਅਤੇ ਮੁਆਵਜ਼ੇ ਦਾ ਐਲਾਨ ਕੀਤਾ।

Pakistan to provide Rs 1 crore to 21 Sikh familiesPakistan to provide Rs 1 crore to 21 Sikh families

ਭਾਰਤ ਵਿਚ ਵੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਵਿਚ ਮਾਰੇ ਗਏ ਸਿੱਖ ਤੀਰਥ ਯਾਤਰੀਆਂ ਦੇ ਪ੍ਰਵਾਰ ਨੂੰ ਇਕ-ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਕਮੇਟੀ ਜ਼ਖ਼ਮੀਆਂ ਨੂੰ ਵੀ 50-50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਵੇਗੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਮਿੰਨੀ ਬੱਸ ਦੇ ਰੇਲ ਗੱਡੀ ਨਾਲ ਟਕਰਾਅ ਜਾਣ ਕਾਰਨ 29 ਜਣਿਆਂ ਦੀ ਮੌਤ ਹੋ ਗਈ ਜਿਨ੍ਹਾਂ ਵਿਚ ਬਹੁਤੇ ਸਿੱਖ ਯਾਤਰੀ ਸਨ। 

Pakistan to provide Rs 1 crore to 21 Sikh familiesTrain

ਘਟਨਾ ਵਾਲੀ ਥਾਂ ਲਾਹੌਰ ਤੋਂ ਲਗਭਗ 60 ਕਿਲੋਮੀਟਰ ਦੂਰ ਸੀ। ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ ਦੇ ਬੁਲਾਰੇ ਆਮਿਰ ਹਾਸ਼ਮੀ ਨੇ ਦਸਿਆ ਕਿ ਹਾਦਸੇ ਵਿਚ ਘੱਟੋ ਘੱਟ 29 ਜਣਿਆਂ ਦੀ ਮੌਤ ਹੋ ਗਈ ਜਿਨ੍ਹਾਂ ਵਿਚ ਬਹੁਤੇ ਪਾਕਿਸਤਾਨੀ ਸਿੱਖ ਸਨ। ਰੇਲਵੇ ਅਧਿਕਾਰੀਆਂ ਨੈ ਦਸਿਆ ਕਿ ਹਾਦਸੇ ਦਾ ਕਾਰਨ ਗੇਟ-ਰਹਿਤ ਰੇਲਵੇ ਕਰਾਸਿੰਗ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement