
3 ਹੋਰ ਹੋਏ ਗੰਭੀਰ ਜ਼ਖਮੀ
ਜੋਹਾਨਸਬਰਗ : ਸਥਾਨਕ ਸੋਵੇਟੋ ਟਾਊਨਸ਼ਿਪ ਵਿੱਚ ਇੱਕ ਬਾਰ ਗੋਲੀਬਾਰੀ ਹੋਈ ਜਿਸ ਵਿਚ ਦਰਜਨ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਗੋਲੀਬਾਰੀ ਵਿਚ 14 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
Crime news
ਦੱਸ ਦੇਈ ਕਿ ਸ਼ਨੀਵਾਰ ਦੇਰ ਰਾਤ ਇਹ ਘਟਣ ਵਾਪਰੀ ਜਿਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਨੇ ਦੱਸਿਆ ਕਿ ਉਹ ਰਿਪੋਰਟਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਮਿੰਨੀ ਬੱਸ ਟੈਕਸੀ ਵਿੱਚ ਆਏ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੀ ਗਈ। ਵਾਰਦਾਤ ਵਿਚ ਜ਼ਖਮੀ ਹੋਏ ਵਿਅਕਤੀਆਂ ਨੂੰ ਕ੍ਰਿਸ ਹਨੀ ਬਰਗਾਵਨਾਥ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।
Crime
ਗੋਲੀਬਾਰੀ ਬਾਰੇ ਸੂਚਨਾ ਮਿਲਣ 'ਤੇ ਪੁਲਿਸ ਦੀਆਂ ਟੀਮਾਂ ਤੁਰੰਤ ਪਹੁੰਚੀਆਂ। ਗੌਤੇਂਗ ਪ੍ਰਾਂਤ ਦੇ ਪੁਲਿਸ ਕਮਿਸ਼ਨਰ, ਲੈਫਟੀਨੈਂਟ ਜਨਰਲ ਇਲਿਆਸ ਮਾਵੇਲਾ ਨੇ ਕਿਹਾ ਕਿ ਘਟਨਾ ਸਥਾਨ ਤੋਂ ਮਿਲੇ ਕਾਰਤੂਸ ਦੀ ਗਿਣਤੀ ਦਰਸਾਉਂਦੀ ਹੈ ਕਿ ਇਹ ਬੰਦਿਆਂ ਦਾ ਇੱਕ ਸਮੂਹ ਸੀ ਜਿਸ ਨੇ ਗਾਰਡਾਂ 'ਤੇ ਗੋਲੀਆਂ ਚਲਾਈਆਂ ਸਨ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਇਸ ਦੇ ਕਰਨਾ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।