ਸਿਆਸੀ ਰੈਲੀ ਦੌਰਾਨ ਦਿਤਾ ਵਾਰਦਾਤ ਨੂੰ ਅੰਜਾਮ
ਇਕਵਾਡੋਰ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਫਰਨਾਂਡੋ ਵਿਲਾਵਿਸੇਨਸੀਓ ਦੀ ਬੁੱਧਵਾਰ ਸ਼ਾਮ ਨੂੰ ਕਿਊਟੋ 'ਚ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਗਈ। ਇਹ ਘਟਨਾ ਇਕ ਸਿਆਸੀ ਰੈਲੀ ਦੌਰਾਨ ਵਾਪਰੀ। ਕਰੀਬ ਦੋ ਹਫ਼ਤਿਆਂ ਬਾਅਦ ਇਕਵਾਡੋਰ ਵਿਚ ਰਾਸ਼ਟਰਪਤੀ ਦੀ ਚੋਣ ਹੋਣ ਜਾ ਰਹੀ ਹੈ। ਜਾਣਕਾਰੀ ਮੁਤਾਬਕ ਉਸ ਦੇ ਸਿਰ 'ਤੇ ਉਦੋਂ ਹੀ ਗੋਲੀ ਲੱਗੀ ਜਦੋਂ ਉਹ ਚੋਣ ਰੈਲੀ 'ਚ ਹਿੱਸਾ ਲੈਣ ਤੋਂ ਬਾਅਦ ਕਾਰ 'ਚ ਬੈਠਣ ਹੀ ਵਾਲਾ ਸੀ।
ਇਹ ਵੀ ਪੜ੍ਹੋ: ਕੋਲਕਾਤਾ ਦੇ ਈਡਨ ਗਾਰਡਨ ਵਿਚ ਵਾਪਰਿਆ ਹਾਦਸਾ, ਲੱਗੀ ਭਿਆਨਕ ਅੱਗ
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਕ ਵੀਡੀਓ 'ਚ ਫਰਨਾਂਡੋ ਨੂੰ ਸੁਰੱਖਿਆ ਕਰਮਚਾਰੀਆਂ ਦੇ ਘੇਰੇ ਵਿਚ ਪ੍ਰੋਗਰਾਮ ਤੋਂ ਨਿਕਲਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ 'ਚ ਉਹ ਚਿੱਟੇ ਰੰਗ ਦੇ ਟਰੱਕ 'ਚ ਦਾਖਲ ਹੁੰਦੇ ਹੋਏ ਨਜ਼ਰ ਆ ਰਹੇ ਹਨ ਅਤੇ ਫਿਰ ਉਨ੍ਹਾਂ 'ਤੇ ਗੋਲੀਆਂ ਚੱਲਦੀਆਂ ਦੇਖੀਆਂ ਗਈਆਂ।
ਇਹ ਵੀ ਪੜ੍ਹੋ: ਮੈਂ ਭੱਜਦੀ-ਭੱਜਦੀ ਡਿੱਗ ਗਈ ਤੇ ਕੁਝ ਆਦਮੀਆਂ ਨੇ ਫੜ ਕੇ ਮੇਰੇ ਨਾਲ ਬਲਾਤਕਾਰ ਕੀਤਾ- ਮਨੀਪੁਰ ਗੈਂਗਰੇਪ ਪੀੜਤਾ
ਫਰਨਾਂਡੋ (59) 'ਬਿਲਡ ਇਕਵਾਡੋਰ ਮੂਵਮੈਂਟ' ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਸਨ। ਅਗਸਤ ਦੇ ਅਖੀਰ ਵਿਚ ਹੋਣ ਵਾਲੀਆਂ ਚੋਣਾਂ ਵਿਚ ਉਹ ਅੱਠ ਰਾਸ਼ਟਰਪਤੀ ਉਮੀਦਵਾਰਾਂ ਵਿਚੋਂ ਇਕ ਸੀ। ਉਹ ਵਿਆਹੇ ਸਨ ਤੇ ਉਨ੍ਹਾਂ ਦੇ ਪੰਜ ਬੱਚੇ ਹਨ