
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਸਲਾਹ ’ਤੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਲਿਆ ਫ਼ੈਸਲਾ
ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਸਲਾਹ 'ਤੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਅਪਣੇ ਪੰਜ ਸਾਲ ਦੇ ਸੰਵਿਧਾਨਕ ਕਾਰਜਕਾਲ ਦੇ ਖ਼ਤਮ ਹੋਣ ਤੋਂ ਤਿੰਨ ਦਿਨ ਪਹਿਲਾਂ ਬੁਧਵਾਰ ਨੂੰ ਸੰਸਦ ਦੇ ਹੇਠਲੇ ਸਦਨ ਨੈਸ਼ਨਲ ਅਸੈਂਬਲੀ ਨੂੰ ਭੰਗ ਕਰ ਦਿਤਾ। ਇਸ ਨਾਲ ਦੇਸ਼ ਵਿਚ ਆਮ ਚੋਣਾਂ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਹੇਠਲੇ ਸਦਨ ਨੂੰ ਭੰਗ ਕਰਨ ਲਈ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਸੰਵਿਧਾਨ ਦੀ ਧਾਰਾ 58 ਤਹਿਤ ਨੈਸ਼ਨਲ ਅਸੈਂਬਲੀ ਨੂੰ ਭੰਗ ਕਰ ਦਿਤਾ ਗਿਆ ਹੈ। ਸ਼ਾਹਬਾਜ਼ ਸ਼ਰੀਫ ਨੇ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਨੈਸ਼ਨਲ ਅਸੈਂਬਲੀ ਭੰਗ ਕਰਨ ਦੀ ਸਿਫਾਰਿਸ਼ ਕੀਤੀ ਹੈ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਮਾਮਲਾ: 24 ਮੁਲਜ਼ਮਾਂ ਦੀ ਵੀਡੀਉ ਕਾਨਫ਼ਰੰਸ ਰਾਹੀਂ ਹੋਈ ਪੇਸ਼ੀ
ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐਮ.ਐਲ.-ਐਨ.) ਦੀ ਅਗਵਾਈ ਵਾਲੀ ਗਠਜੋੜ ਸਰਕਾਰ ਦੋ ਦਿਨ ਹੋਰ ਸੱਤਾ 'ਚ ਰਹਿ ਸਕਦੀ ਸੀ ਅਤੇ 11 ਅਗਸਤ ਨੂੰ ਸੰਸਦ ਨੂੰ ਭੰਗ ਕਰਨਾ ਚਾਹੁੰਦੀ ਸੀ, ਪਰ ਉਸ ਦਾ ਮੰਨਣਾ ਹੈ ਕਿ ਜੇਲ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਦੀ ਪਾਰਟੀ ਦੇ ਪ੍ਰਧਾਨ ਅਲਵੀ ਹੇਠਲੇ ਸਦਨ ਨੂੰ ਭੰਗ ਕਰਨ ਲਈ ਤੁਰਤ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਇਨਕਾਰ ਕਰ ਸਕਦੇ ਹਨ
ਇਹ ਵੀ ਪੜ੍ਹੋ: ਰਾਹੁਲ ਗਾਂਧੀ ਦੀ ਲੋਕ ਸਭਾ ਵਿਚ ‘ਦਿਲ ਕੀ ਬਾਤ’ ਕਾਫ਼ੀ ਅਸਰਦਾਰ ਰਹੀ
ਪ੍ਰਧਾਨ ਮੰਤਰੀ ਸ਼ਾਹਬਾਜ਼ ਨੇ ਬੁਧਵਾਰ ਦੇਰ ਰਾਤ ਰਾਸ਼ਟਰਪਤੀ ਅਲਵੀ ਨੂੰ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਲਈ ਇਕ ਪੱਤਰ ਭੇਜਿਆ, ਜਿਸ ਨਾਲ ਰਸਮੀ ਤੌਰ 'ਤੇ ਇਕ ਕਾਰਜਕਾਰੀ ਪ੍ਰਧਾਨ ਮੰਤਰੀ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ ਹੋ ਸਕੇਗੀ। ਸੰਸਦ ਦੇ ਹੇਠਲੇ ਸਦਨ ਦੀ ਮਿਆਦ ਖਤਮ ਹੋਣ ਤੋਂ ਤਿੰਨ ਦਿਨ ਪਹਿਲਾਂ ਪ੍ਰਧਾਨ ਮੰਤਰੀ ਸ਼ਾਹਬਾਜ਼ ਨੇ ਰਾਸ਼ਟਰਪਤੀ ਅਲਵੀ ਨੂੰ ਇਸ ਨੂੰ ਭੰਗ ਕਰਨ ਦੀ ਸਲਾਹ ਭੇਜੀ ਹੈ।
ਇਹ ਵੀ ਪੜ੍ਹੋ: ਏਸ਼ੀਅਨ ਚੈਂਪੀਅਨਜ਼ ਟਰਾਫੀ: ਭਾਰਤੀ ਹਾਕੀ ਟੀਮ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ
ਰਾਸ਼ਟਰਪਤੀ ਅਲਵੀ ਜਾਂ ਤਾਂ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਲਈ ਤੁਰਤ ਨੋਟੀਫਿਕੇਸ਼ਨ ਜਾਰੀ ਕਰ ਸਕਦੇ ਹਨ ਜਾਂ 48 ਘੰਟਿਆਂ ਦੀ ਦੇਰੀ ਕਰ ਸਕਦੇ ਹਨ।ਨੈਸ਼ਨਲ ਅਸੈਂਬਲੀ ਦੇ ਸਮੇਂ ਤੋਂ ਪਹਿਲਾਂ ਭੰਗ ਹੋਣ ਦੀ ਸਥਿਤੀ ਵਿਚ, ਪਾਕਿਸਤਾਨ ਦਾ ਚੋਣ ਕਮਿਸ਼ਨ 90 ਦਿਨਾਂ ਦੇ ਅੰਦਰ ਚੋਣਾਂ ਕਰਵਾਏਗਾ। ਜੇਕਰ ਨੈਸ਼ਨਲ ਅਸੈਂਬਲੀ ਨੇ ਅਪਣਾ ਸੰਵਿਧਾਨਕ ਕਾਰਜਕਾਲ ਪੂਰਾ ਕਰ ਲਿਆ ਹੁੰਦਾ ਤਾਂ 60 ਦਿਨਾਂ ਦੇ ਅੰਦਰ ਚੋਣਾਂ ਹੋ ਜਾਣੀਆਂ ਸਨ।